06-05- 2025
TV9 Punjabi
Author: Isha
ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ‘ਤੇ ਸੁਣਵਾਈ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ।
ਸੋਮਵਾਰ ਨੂੰ ਹੋਈ ਸੁਣਵਾਈ ਵਿੱਚ, ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਪੰਜਾਬ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।
ਸੁਣਵਾਈ ਦੌਰਾਨ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਸੂਬੇ ਵਿੱਚ 200 ਤੋਂ ਵੱਧ ਵਾਟਰ ਹਾਊਸ ਸੁੱਕ ਗਏ ਹਨ।
ਪੰਜਾਬ ਸਰਕਾਰ ਨੇ ਹਰਿਆਣਾ ਦਾ ਪਾਣੀ ਰੋਕ ਦਿੱਤਾ ਹੈ। ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਅਸੀਂ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ। ਹੋਰ ਪਾਣੀ ਨਹੀਂ ਦੇ ਸਕਦੇ।
ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਹੋਇਆ, ਜਿਸ ਵਿੱਚ 6 ਪ੍ਰਸਤਾਵ ਪਾਸ ਕੀਤੇ ਗਏ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਪੀਣ ਵਾਲਾ ਪਾਣੀ ਬੰਦ ਕਰਨ ਦਾ ਪ੍ਰਸਤਾਵ ਗੈਰ-ਸੰਵਿਧਾਨਕ ਅਤੇ ਭਾਰਤ ਦੇ ਸੰਘੀ ਢਾਂਚੇ ਦੇ ਵਿਰੁੱਧ ਹੈ।