09-09- 2024
TV9 Punjabi
Author: Isha Sharma
ਭਾਰਤੀ ਰੇਲਵੇ ਨੇ ਸੋਮਵਾਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਅਸਤੀਫੇ ਸਵੀਕਾਰ ਕਰ ਲਏ ਹਨ।
ਕਾਂਗਰਸ ‘ਚ ਸ਼ਾਮਲ ਹੋਣ ਤੋਂ ਪਹਿਲਾਂ ਦੋਵੇਂ ਪਹਿਲਵਾਨਾਂ ਨੇ ਰੇਲਵੇ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ।
ਰਿਸ਼ੀ ਪੰਚਮੀ ਦੇ ਮੌਕੇ ‘ਤੇ ਦੀਪਿਕਾ-ਰਣਵੀਰ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਖੁਸ਼ੀ ਮਿਲੀ।
ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਉਨ੍ਹਾਂ ਲਈ ਚੋਣ ਲੜਨ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ।
ਜੇਕਰ ਕੋਈ ਵਿਅਕਤੀ ਸਰਕਾਰੀ ਅਹੁਦੇ ‘ਤੇ ਹੈ ਅਤੇ ਜੇਕਰ ਉਹ ਚੋਣ ਲੜਨਾ ਚਾਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਅਸਤੀਫਾ ਦੇ ਕੇਵਿਭਾਗ ਤੋਂ NOC ਲੈਣੀ ਪੈਂਦੀ ਹੈ।
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਚੱਲ ਰਿਹਾ ਹੈ। ਇਸ ਦੀ ਆਖਰੀ ਤਰੀਕ 12 ਸਤੰਬਰ ਹੈ, ਜਿਸ ਤੋਂ ਠੀਕ ਪਹਿਲਾਂ ਵਿਨੇਸ਼ ਫੋਗਾਟ ਲਈ ਇਹ ਰਾਹਤ ਦੀ ਖਬਰ ਹੈ।