12-03- 2024
TV9 Punjabi
Author: Gobind Saini
ਵਿਟਾਮਿਨ ਡੀ ਇੱਕ ਜ਼ਰੂਰੀ ਪੌਸ਼ਟਿਕ ਤੱਤ ਹੈ। ਇਹ ਸਰੀਰ ਦੇ ਸਮੁੱਚੇ ਵਿਕਾਸ ਵਿੱਚ ਮਦਦ ਕਰਦਾ ਹੈ। ਇਸਦੀ ਕਮੀ ਕਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ।
ਵਿਟਾਮਿਨ ਡੀ ਦੀ ਕਮੀ ਹੱਡੀਆਂ ਦੀ ਕਮਜ਼ੋਰੀ, ਮਾਸਪੇਸ਼ੀਆਂ ਵਿੱਚ ਖਿਚਾਅ ਜਾਂ ਕੜਵੱਲ, ਮਸੂੜਿਆਂ ਵਿੱਚ ਸੋਜ, ਦੰਦਾਂ ਦੀ ਸੰਵੇਦਨਸ਼ੀਲਤਾ, ਵਾਲਾਂ ਦਾ ਝੜਨਾ ਅਤੇ ਕਮਜ਼ੋਰ ਪ੍ਰਤੀਰੋਧਕ ਸ਼ਕਤੀ ਦਾ ਕਾਰਨ ਬਣ ਸਕਦੀ ਹੈ।
ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ ਹੈ। ਇਸ ਕਮੀ ਨੂੰ ਪੂਰਾ ਕਰਨ ਲਈ, ਇਸ ਹਰੀ ਸਬਜ਼ੀ ਦਾ ਸੇਵਨ ਕਰੋ।
ਬ੍ਰੋਕਲੀ ਵਿਟਾਮਿਨ ਡੀ ਨਾਲ ਭਰਪੂਰ ਹੁੰਦੀ ਹੈ। ਇਸਨੂੰ ਖਾਣ ਨਾਲ ਸਰੀਰ ਵਿੱਚ ਵਿਟਾਮਿਨ ਡੀ ਦਾ ਪੱਧਰ ਵਧ ਸਕਦਾ ਹੈ। ਇਸ ਵਿੱਚ ਵਧੇਰੇ ਪੌਸ਼ਟਿਕ ਤੱਤ ਹੁੰਦੇ ਹਨ। ਆਓ ਜਾਣਦੇ ਹਾਂ ਇਸਦੇ ਹੋਰ ਫਾਇਦੇ।
ਬ੍ਰੋਕਲੀ ਵਿੱਚ ਚੰਗੀ ਮਾਤਰਾ ਵਿੱਚ ਫਾਈਬਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਵਿੱਚ ਸੁਧਾਰ ਹੋ ਸਕਦਾ ਹੈ ਅਤੇ ਕਬਜ਼ ਦੀ ਸਮੱਸਿਆ ਘੱਟ ਹੋ ਸਕਦੀ ਹੈ।
ਬ੍ਰੋਕਲੀ ਵਿੱਚ ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੇ ਹਨ। ਇਸ ਦੇ ਸੇਵਨ ਨਾਲ ਦਿਲ ਦੀ ਸਿਹਤ ਵਿੱਚ ਸੁਧਾਰ ਹੋ ਸਕਦਾ ਹੈ।
ਬ੍ਰੋਕਲੀ ਐਂਟੀਆਕਸੀਡੈਂਟ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦੀ ਹੈ। ਇਹ ਸਕਿਨ ਨੂੰ Glowing ਅਤੇ ਸਿਹਤਮੰਦ ਬਣਾਉਣ ਵਿੱਚ ਮਦਦ ਕਰਦੇ ਹਨ।