10 May 2024
TV9 Punjabi
Author: Ramandeep Singh
ਵਿਟਾਮਿਨ ਡੀ ਹਰ ਕਿਸੇ ਦੇ ਸਰੀਰ ਲਈ ਜ਼ਰੂਰੀ ਹੈ। ਇਹ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦਾ ਹੈ। ਇਮਿਊਨ ਸਿਸਟਮ ਨੂੰ ਵੀ ਬਿਹਤਰ ਰੱਖਦਾ ਹੈ।
ਅੱਜ ਦੇਸ਼ ਵਿੱਚ ਹਰ ਚਾਰ ਵਿੱਚੋਂ 3 ਵਿਅਕਤੀਆਂ ਵਿੱਚ ਵਿਟਾਮਿਨ ਡੀ ਦੀ ਕਮੀ ਹੈ। ਇਸ ਦੀ ਕਮੀ ਨਾਲ ਕਈ ਸਮੱਸਿਆਵਾਂ ਹੋ ਸਕਦੀਆਂ ਹਨ।
ਵਿਟਾਮਿਨ ਡੀ ਦੀ ਕਮੀ ਦੇ ਕਾਰਨ ਸਰੀਰ ਵਿੱਚ ਥਕਾਵਟ, ਕਮਜ਼ੋਰੀ ਅਤੇ ਹੱਡੀਆਂ ਵਿੱਚ ਦਰਦ ਹੁੰਦਾ ਹੈ।
ਸਰੀਰ ਵਿੱਚ ਵਿਟਾਮਿਨ ਡੀ ਦੇ ਪੱਧਰ ਨੂੰ ਬਣਾਈ ਰੱਖਣਾ ਜ਼ਰੂਰੀ ਹੈ। ਇਸ ਦੇ ਪੱਧਰ ਨੂੰ ਵਧਾਉਣ ਲਈ ਤੁਸੀਂ ਇਨ੍ਹਾਂ ਭੋਜਨਾਂ ਦਾ ਸੇਵਨ ਕਰ ਸਕਦੇ ਹੋ।
ਮਸ਼ਰੂਮ 'ਚ ਵਿਟਾਮਿਨ ਡੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਕੈਲਸ਼ੀਅਮ ਅਤੇ ਪੋਟਾਸ਼ੀਅਮ ਵੀ ਹੁੰਦਾ ਹੈ, ਜੋ ਸਰੀਰ ਲਈ ਫਾਇਦੇਮੰਦ ਹੁੰਦਾ ਹੈ।
ਅੰਡੇ ਵਿੱਚ ਪ੍ਰੋਟੀਨ ਅਤੇ ਵਿਟਾਮਿਨ ਡੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਦੇ ਸੇਵਨ ਨਾਲ ਵਿਟਾਮਿਨ ਡੀ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।
Oyster ਸੀ ਫੂਡ ਦੀ ਇੱਕ ਕਿਸਮ ਹੈ। ਇਸ 'ਚ ਵਿਟਾਮਿਨ ਡੀ ਅਤੇ ਬੀ12 ਦੀ ਚੰਗੀ ਮਾਤਰਾ ਹੁੰਦੀ ਹੈ। ਵਿਟਾਮਿਨ ਡੀ ਅਤੇ ਬੀ12 ਦੀ ਕਮੀ ਤੋਂ ਪੀੜਤ ਲੋਕ ਇਸ ਭੋਜਨ ਦਾ ਸੇਵਨ ਕਰ ਸਕਦੇ ਹਨ।