8 March 2024
TV9 Punjabi
ਵੱਡੇ ਸ਼ਹਿਰਾਂ 'ਚ ਜ਼ਿਆਦਾਤਰ ਲੋਕ ਆਪਣੇ ਲਈ ਸਮਾਂ ਨਹੀਂ ਕੱਢ ਪਾਉਂਦੇ, ਜਿਸ ਕਾਰਨ ਉਹ ਅਕਸਰ ਤਣਾਅ 'ਚ ਰਹਿੰਦੇ ਹਨ।
ਕਈ ਵਾਰ ਖਾਣ-ਪੀਣ ਦੀਆਂ ਗਲਤ ਆਦਤਾਂ ਵੀ ਤਣਾਅ ਦਾ ਕਾਰਨ ਹੋ ਸਕਦੀਆਂ ਹਨ। ਦਰਅਸਲ, ਵਿਅਸਤ ਹੋਣ ਕਾਰਨ ਲੋਕ ਅਕਸਰ ਬਾਹਰ ਦਾ ਖਾਣਾ ਖਾਂਦੇ ਹਨ ਜੋ ਸਿਹਤਮੰਦ ਨਹੀਂ ਹੁੰਦਾ।
ਵਿਟਾਮਿਨ ਡੀ ਦੀ ਕਮੀ ਕਾਰਨ ਤੁਸੀਂ ਨਾ ਸਿਰਫ ਤਣਾਅ ਅਤੇ ਚਿੰਤਾ ਦਾ ਸ਼ਿਕਾਰ ਹੋ ਜਾਂਦੇ ਹੋ, ਸਗੋਂ ਇਹ ਤੁਹਾਡੀਆਂ ਹੱਡੀਆਂ ਨੂੰ ਵੀ ਕਮਜ਼ੋਰ ਕਰਦਾ ਹੈ ਅਤੇ ਇਸ ਦੀ ਕਮੀ ਨਾਲ ਤੁਹਾਡੀ ਮਾਨਸਿਕ ਸਿਹਤ 'ਤੇ ਵੀ ਅਸਰ ਪੈਂਦਾ ਹੈ।
ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਕਾਰਨ, ਤੁਸੀਂ ਘਬਰਾਹਟ ਮਹਿਸੂਸ ਕਰ ਸਕਦੇ ਹੋ। ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਕੇ ਤੁਸੀਂ ਤਣਾਅ ਤੋਂ ਰਾਹਤ ਪਾ ਸਕਦੇ ਹੋ।
ਸਾਲਮਨ ਮੱਛੀ ਨੂੰ ਵਿਟਾਮਿਨ ਡੀ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ, ਇਸ ਤੋਂ ਇਲਾਵਾ ਤੁਸੀਂ ਟੂਨਾ ਮੱਛੀ ਨੂੰ ਵੀ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।
ਵਿਟਾਮਿਨ ਡੀ ਦੀ ਕਮੀ ਨੂੰ ਦੂਰ ਕਰਨ ਲਈ ਤੁਸੀਂ ਆਪਣੀ ਡਾਈਟ 'ਚ ਮਸ਼ਰੂਮ ਨੂੰ ਸ਼ਾਮਲ ਕਰ ਸਕਦੇ ਹੋ। ਇਸ ਤੋਂ ਇਲਾਵਾ ਸੋਇਆ ਮਿਲਕ ਤੋਂ ਬਣੇ ਉਤਪਾਦ ਖਾਣ ਨਾਲ ਵੀ ਤੁਹਾਨੂੰ ਲਾਭ ਮਿਲੇਗਾ।