ਜ਼ਿਮਨੀ ਚੋਣ ਲਈ Ludhiana West 'ਚ ਵੋਟਿੰਗ 

19-06- 2025

TV9 Punjabi

Author: Rajinder Arora

ਲੁਧਿਆਣਾ ਪੱਛਮੀ 'ਚ ਅੱਜ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਦਾ ਸਮਾਂ ਸਵੇਰੇ 7 ਵਜੇਂ ਤੋਂ ਸ਼ਾਮ 6 ਵਜੇ ਤੱਕ ਰਹੇਗਾ। ਚੋਣ ਨਤੀਜ਼ੇ 23 ਜੂਨ ਨੂੰ ਐਲਾਨੇ ਜਾਣਗੇ।

ਜ਼ਿਮਨੀ ਚੋਣ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਵਿੱਚ 90,088 ਪੁਰਸ਼, 85,371 ਔਰਤਾਂ ਅਤੇ 10 ਤੀਜੇ ਲਿੰਗ ਸ਼ਾਮਲ ਹਨ। ਇਨ੍ਹਾਂ ਲਈ ਕੁੱਲ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਵੋਟਰ

ਲੁਧਿਆਣਾ ਪੱਛਮੀ ਤੋਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਐਨਐਮ ਜੈਨ ਸਕੂਲ ਪੋਲਿੰਗ ਸਟੇਸ਼ਨ ‘ਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੀ ਲੜਾਈ ਲੜਦੇ ਰਹਿਣਗੇ।

ਜੀਵਨ ਗੁਪਤਾ

ਆਪ ਉਮੀਦਵਾਰ ਸੰਜੀਵ ਅਰੋੜਾ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਕਿਹਾ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਉਹ ਸਭ ਉਮੀਦਵਾਰਾਂ ਨੂੰ ਬਰਾਬਰ ਸਮਝਦੇ ਹਨ। ਉਨ੍ਹਾਂ ਦਾ ਸਭ ਨਾਲ ਬਰਾਬਰ ਮੁਕਾਬਲਾ ਹੈ।

ਸੰਜੀਵ ਅਰੋੜਾ 

ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਘਰ ‘ਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮੀਸ਼ਨ ਨੇ 25 ਮਈ ਨੂੰ ਜ਼ਿਮਨੀ ਚੋਣ ਦੀ ਘੋਸ਼ਣਾ ਕੀਤੀ।

ਗੁਰਪ੍ਰੀਤ ਗੋਗੀ

ਇਸ ਜ਼ਿਮਨੀ ਚੋਣ ‘ਚ ਚਾਰ ਪਾਰਟੀਆਂ ‘ਚ ਸਿੱਧੀ ਟੱਕਰ ਦੇਖੀ ਜਾ ਰਹੀ ਹੈ। 

ਚਾਰ ਪਾਰਟੀਆਂ ‘ਚ ਸਿੱਧੀ ਟੱਕਰ

ਮੱਛਰ ਕੁਝ ਲੋਕਾਂ ਨੂੰ ਜ਼ਿਆਦਾ ਕਿਉਂ ਕੱਟਦੇ ਹਨ?