01-07- 2024
TV9 Punjabi
Author: Isha
ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ ‘ਤੇ ਦੋ ਦਿਨਾਂ ਤੋਂ ਰੁਕੀ ਮਾਨਸੂਨ ਨੇ ਹੁਣ ਜ਼ੋਰ ਫੜ ਲਿਆ ਹੈ।
ਮਾਨਸੂਨ ਅੱਗੇ ਵਧਿਆ ਹੈ ਅਤੇ ਮਾਝੇ ਅਤੇ ਦੁਆਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਭਲਕੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਨਮੀ ਕਾਰਨ ਪ੍ਰੇਸ਼ਾਨੀ ਹੋਵੇਗੀ।
ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
27 ਤੋਂ 29 ਜੂਨ ਤੱਕ ਪਠਾਨਕੋਟ ਅਤੇ ਹਿਮਾਚਲ ਸਰਹੱਦ ‘ਤੇ ਰੁਕਿਆ ਮਾਨਸੂਨ ਅੱਜ ਅੱਗੇ ਵਧ ਗਿਆ ਹੈ।