06-09- 2024
TV9 Punjabi
Author: Ramandeep Singh
ਬ੍ਰੈਸਟ ਕੈਂਸਰ ਇੱਕ ਗੰਭੀਰ ਸਮੱਸਿਆ ਹੈ। ਇਹ ਕੈਂਸਰ ਉਦੋਂ ਹੁੰਦਾ ਹੈ ਜਦੋਂ ਛਾਤੀ ਦੇ ਸੈੱਲ ਤੇਜ਼ੀ ਨਾਲ ਵਧਣ ਲੱਗਦੇ ਹਨ ਅਤੇ ਟਿਊਮਰ ਦਾ ਰੂਪ ਧਾਰਨ ਕਰ ਲੈਂਦੇ ਹਨ।
Getty Images
ਬਹੁਤ ਸਾਰੀਆਂ ਔਰਤਾਂ ਨੂੰ ਬ੍ਰੈਸਟ ਕੈਂਸਰ ਹੋਣ ਦਾ ਖ਼ਤਰਾ ਵੱਧ ਹੁੰਦਾ ਹੈ। ਅਜਿਹੇ 'ਚ ਇਹ ਜਾਣਨਾ ਜ਼ਰੂਰੀ ਹੈ।
ਕੈਂਸਰ ਸਰਜਨ ਡਾਕਟਰ ਵਿਨੀਤ ਜੈਨ ਅਨੁਸਾਰ ਜੇਕਰ ਪਰਿਵਾਰ ਦੀ ਕਿਸੇ ਔਰਤ ਨੂੰ ਬ੍ਰੈਸਟ ਕੈਂਸਰ ਹੋਇਆ ਹੈ ਤਾਂ ਹੋਰ ਔਰਤਾਂ ਨੂੰ ਵੀ ਇਸ ਦਾ ਖਤਰਾ ਜ਼ਿਆਦਾ ਹੁੰਦਾ ਹੈ।
55 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਛਾਤੀ ਦੇ ਕੈਂਸਰ ਦਾ ਵਧੇਰੇ ਖ਼ਤਰਾ ਹੁੰਦਾ ਹੈ।
ਜਿਨ੍ਹਾਂ ਔਰਤਾਂ ਵਿੱਚ ਐਸਟ੍ਰੋਜਨ ਅਤੇ ਪ੍ਰੋਜੇਸਟ੍ਰੋਨ ਹਾਰਮੋਨ ਦਾ ਪੱਧਰ ਵਧਿਆ ਹੈ, ਉਨ੍ਹਾਂ ਨੂੰ ਛਾਤੀ ਦੇ ਕੈਂਸਰ ਦਾ ਵਧੇਰੇ ਖ਼ਤਰਾ ਹੋ ਸਕਦਾ ਹੈ।
ਸ਼ਰਾਬ ਅਤੇ ਸਿਗਰਟ ਦਾ ਸੇਵਨ ਕਰਨ ਵਾਲੀਆਂ ਔਰਤਾਂ ਨੂੰ ਛਾਤੀ ਦੇ ਕੈਂਸਰ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਮੋਟਾਪਾ ਸਰੀਰ ਵਿੱਚ ਛਾਤੀ ਦੇ ਕੈਂਸਰ ਦੀ ਸਮੱਸਿਆ ਦਾ ਕਾਰਨ ਵੀ ਬਣ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਇਸ ਨੂੰ ਯਕੀਨੀ ਤੌਰ 'ਤੇ ਕਾਬੂ ਕਰੋ।