07-01- 2024
TV9 Punjabi
Author: Isha
ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੱਤਾ ਤੋਂ ਹਟ ਗਏ ਹਨ। ਉਨ੍ਹਾਂ ਨੇ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਟਰੂਡੋ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਦੇ ਨਵੇਂ ਨੇਤਾ ਦੀ ਚੋਣ ਕਰਦੇ ਹੀ ਉਹ ਅਹੁਦਾ ਛੱਡ ਦੇਣਗੇ।
ਲਿਬਰਲ ਪਾਰਟੀ ਦੇ ਸੰਸਦ ਮੈਂਬਰ ਕਈ ਹਫ਼ਤਿਆਂ ਤੋਂ ਟਰੂਡੋ ਨੂੰ ਅਹੁਦਾ ਛੱਡਣ ਦੀ ਮੰਗ ਕਰ ਰਹੇ ਸਨ।
ਟਰੂਡੋ ਦੇ ਅਸਤੀਫੇ ਤੋਂ ਬਾਅਦ ਸਵਾਲ ਇਹ ਹੈ ਕਿ ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋਵੇਗਾ। ਇਸ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕਿਸ ਦੇ ਸਿਰ ਤੇ ਤਾਜ ਸਜੇਗਾ?
ਸਾਬਕਾ ਵਿੱਤ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਇਸ ਦੌੜ ਵਿੱਚ ਸਭ ਤੋਂ ਅੱਗੇ ਹਨ।
ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੇ ਵੀ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਹਨ।