1 Feb 2024
TV9 Punjabi
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੰਤਰਿਮ ਬਜਟ ਪੇਸ਼ ਕੀਤਾ ਹੈ। ਪਰ ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਸੋਨੇ-ਚਾਂਦੀ ਦੀਆਂ ਕੀਮਤਾਂ ਡਿੱਗ ਗਈਆਂ ਸਨ।
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਕਮੀ ਆਈ ਹੈ। ਇਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਸੀ। ਪਰ ਅੱਜ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
MCX ਐਕਸਚੇਂਜ 'ਤੇ, 5 ਅਪ੍ਰੈਲ, 2024 ਨੂੰ ਡਿਲੀਵਰੀ ਲਈ ਸੋਨਾ 0.14 ਫੀਸਦੀ ਜਾਂ 90 ਰੁਪਏ ਡਿੱਗ ਕੇ 62,639 ਰੁਪਏ ਪ੍ਰਤੀ 10 ਗ੍ਰਾਮ 'ਤੇ ਰਿਹਾ।
ਇਸ ਦੇ ਨਾਲ ਹੀ 5 ਫਰਵਰੀ 2024 ਨੂੰ ਡਿਲੀਵਰੀ ਲਈ ਸੋਨਾ 0.25 ਫੀਸਦੀ ਦੀ ਗਿਰਾਵਟ ਦੇ ਨਾਲ 62,800 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।
ਵੀਰਵਾਰ ਸਵੇਰੇ ਚਾਂਦੀ ਦੀ ਘਰੇਲੂ ਵਾਇਦਾ ਕੀਮਤ ਵਿੱਚ ਵੀ ਗਿਰਾਵਟ ਦੇਖੀ ਗਈ। ਵੀਰਵਾਰ ਨੂੰ ਚਾਂਦੀ 'ਚ 263 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਸੀ।
5 ਮਾਰਚ, 2024 ਨੂੰ ਡਿਲੀਵਰੀ ਲਈ ਚਾਂਦੀ 0.36 ਫੀਸਦੀ ਜਾਂ 263 ਰੁਪਏ ਦੀ ਗਿਰਾਵਟ ਨਾਲ 71,984 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰਦੀ ਨਜ਼ਰ ਆਈ।
ਗਲੋਬਲ ਬਾਜ਼ਾਰ 'ਚ ਸੋਨਾ 2046.07 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਗਲੋਬਲ ਚਾਂਦੀ ਬਾਜ਼ਾਰ 23.00 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।