AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਾਸ ਏਂਜਲਸ ਵਿਖੇ ਹੋਈ ਗੋਲੀਬਾਰੀ ਵਿੱਚ 10 ਦੀ ਮੌਤ

ਪੁਲਿਸ ਮੁਤਾਬਕ, ਉਥੇ ਮੋਂਟਰੀ ਪਾਰਕ ਇਲਾਕੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕਾ ਏ ਵਾਰਦਾਤ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਸ ਗੋਲੀਬਾਰੀ ਵਿੱਚ 10 ਮਰਣ ਵਾਲਿਆਂ ਤੋਂ ਇਲਾਵਾ 10 ਹੋਰ ਫੱਟੜ ਹੋਏ ਹਨ, ਜਿਨ੍ਹਾਂ ਵਿਚੋਂ ਘੱਟੋ-ਘੱਟ ਇੱਕ ਵਿਅਕਤੀ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ।

ਲਾਸ ਏਂਜਲਸ ਵਿਖੇ ਹੋਈ ਗੋਲੀਬਾਰੀ ਵਿੱਚ 10 ਦੀ ਮੌਤ
ਸੰਕੇਤਕ ਤਸਵੀਰ
tv9-punjabi
| Published: 23 Jan 2023 15:48 PM IST
Share
ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਵਿਖੇ ਇਕ ਬਾਲਰੂਮ ਵਿੱਚ ‘ਚਾਈਨੀਜ਼ ਲਿਊਨਰ ਨਿਊ ਇਅਰ’ ਮਨਾ ਰਹੇ ਲੋਕਾਂ ‘ਤੇ ਇੱਕ ਵਿਅਕਤੀ ਨੇ ਦਨਾਦਨ ਗੋਲੀਆਂ ਬਰਸਾ ਕੇ 10 ਲੋਕਾਂ ਨੂੰ ਹਲਾਕ ਕਰ ਦਿੱਤਾ। ਪੁਲਿਸ ਮੁਤਾਬਕ, ਉਥੇ ਮੋਂਟਰੀ ਪਾਰਕ ਇਲਾਕੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੰਦਿਗਧ ਹਮਲਾਵਰ ਮੌਕਾ-ਏ-ਵਾਰਦਾਤ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਸ ਗੋਲੀਬਾਰੀ ਵਿੱਚ ਮਰਣ ਵਾਲਿਆਂ ਤੋਂ ਇਲਾਵਾ 10 ਹੋਰ ਫੱਟੜ ਹੋਏ ਹਨ, ਜਿਨ੍ਹਾਂ ਵਿਚੋਂ ਘੱਟੋ-ਘੱਟ ਇੱਕ ਵਿਅਕਤੀ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਆਹਲਾ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਏਸ਼ੀਆਈ ਮੂਲ ਦਾ ਇਹ ਸੰਦਿਗਧ ਹਮਲਾਵਰ 30 ਤੋਂ 50 ਵਰ੍ਹਿਆਂ ਦੇ ਵਿੱਚ ਦੀ ਉਮਰ ਦਾ ਹੈ। ਆਹਲਾ ਪੁਲਿਸ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਹਮਲਾਵਰ ਨੇ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਲੋਕਾਂ ਤੇ ਗੋਲੀਆਂ ਕਿਓਂ ਚਲਾਈਆਂ, ਹਾਲੇ ਇਸ ਬਾਰੇ ਉਸ ਦਾ ਮੰਤਵ ਪਤਾ ਨਹੀਂ।

ਮੌਕਾ-ਏ-ਵਾਰਦਾਤ ਤੋਂ ਫ਼ਰਾਰ ਹੋਇਆ ਹਮਲਾਵਰ

ਚਾਈਨੀਜ਼ ਲਿਊਨਰ ਨਿਊ ਇਅਰ ਦਾ ਜਸ਼ਨ ਮਨਾਉਣ ਵਾਸਤੇ ਉੱਥੇ ਕਈ ਸੜਕਾਂ ‘ਤੇ ਰਸਤੇ ਬੰਦ ਕਰ ਦਿੱਤੇ ਜਾਂਦੇ ਹਨ ਜਦੋਂ ਹਜ਼ਾਰੋਂ-ਹਜ਼ਾਰ ਦੀ ਗਿਣਤੀ ਵਿੱਚ ਇਕੱਠੇ ਹੋਏ ਲੋਕੀਂ ਉਥੇ ਨੱਚ-ਟੱਪ ਕੇ ਨਵੇਂ ਸਾਲ ਦੀ ਖੁਸ਼ੀਆਂ ਮਨਾਉਂਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਇਸ ਵਾਰਦਾਤ ਤੋਂ ਬਾਅਦ ਮਨਾਏ ਜਾ ਰਹੇ ਨਵੇਂ ਸਾਲ ਦੇ ਸਾਰੇ ਜਸ਼ਨ ਰੱਦ ਕਰ ਦਿੱਤੇ ਗਏ ਹਨ। ਉਥੇ ਜਿਸ ਮੌਂਟਰੀ ਪਾਰਕ ਇਲਾਕੇ ਵਿੱਚ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਹ ਲਾਸ ਏਂਜਲਸ ਤੋਂ ਕਰੀਬ 11 ਕਿਲੋਮੀਟਰ ਦੂਰ ਹੈ ਅਤੇ ਉੱਥੇ 60 ਹਜ਼ਾਰ ਲੋਕਾਂ ਦਾ ਬਸਾਵ ਹੈ, ਜਿਨ੍ਹਾਂ ਵਿੱਚੋਂ ਦੋ-ਤਿਹਾਈ ਲੋਕੀ ਏਸ਼ੀਆਈ ਮੂਲ ਦੇ ਹੀ ਹਨ। ਆਹਲਾ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਹਾਲੇ ਇਹ ਵੀ ਪਤਾ ਨਹੀਂ ਕਿ ਹਮਲਾਵਰ ਨੇ ਇਸ ਵਾਰਦਾਤ ਨੂੰ ਨਸਲਵਾਦ ਤੋਂ ਪ੍ਰੇਰਿਤ ਹੋ ਕੇ ਤਾਂ ਅੰਜਾਮ ਨਹੀਂ ਸੀ ਦਿੱਤਾ?

ਲੂਟਪਾਟ ਵਿੱਚ ਭਾਰਤੀ ਮੂਲ ਦੇ ਸ਼ਕਸ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ਦੇ ਫ਼ਿਲੇਡੈਲਫ਼ੀਆ ਵਿੱਚ ਭਾਰਤੀ ਮੂਲ ਦੇ 61 ਵਰ੍ਹਿਆਂ ਦੇ ਪੈਟਰੋ ਸ਼ਿਵਰਾਮ ਨਾਂ ਵਾਲੇ ਇੱਕ ਵਿਅਕਤੀ ਦੀ ਉਥੇ ਕੁੱਝ ਹਥਿਆਰਬੰਦ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ਼ਿਵਰਾਮ ਉੱਥੇ ਇੱਕ ਗੈਸ ਸਟੇਸ਼ਨ ਤੇ ਕੰਮ ਕਰਦੇ ਸਨ। ਫ਼ਿਲੇਡੈਲਫ਼ੀਆ ਪੁਲਿਸ ਵੱਲੋਂ ਜਾਰੀ ਕੀਤੇ ਗਏ ਇੱਕ ਸਰਵਿਲਾਂਸ ਵੀਡੀਓ ਵਿੱਚ ਤਿੰਨ ਹਮਲਾਵਰ ਪੀੜਿਤ ਸ਼ਿਵਰਾਮ ਨਾਲ ਲੁੱਟਖੋਹ ਕਰਨ ਦੇ ਇਰਾਦੇ ਨਾਲ ਪੁੱਜੇ ਨਜ਼ਰ ਆਉਂਦੇ ਹਨ। ਉੱਥੇ ਦੀ ਜਾਂਚ ਏਜੰਸੀ ਦੇ ਮੁਤਾਬਕ, ਗੋਲੀ ਚਲਾਉਣ ਵਾਲਾ ਹਮਲਾਵਰ ਏਸ਼ੀਆਈ ਮੂਲ ਦਾ 30 ਤੋਂ 50 ਵਰ੍ਹਿਆਂ ਦੇ ਵਿੱਚ ਦੀ ਉਮਰ ਦਾ ਸੀ। ਦਸਿਆ ਜਾਂਦਾ ਹੈ ਕਿ ਪੁਲਿਸ ਜਦੋਂ ਉਥੇ ਮੌਕਾ-ਏ-ਵਾਰਦਾਤ ‘ਤੇ ਪੁੱਜੀ ਤਾਂ ਲੋਕਾਂ ਵਿੱਚ ਭੱਜਨੱਠ ਮੱਚੀ ਹੋਈ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...