Australia ‘ਚ ਵੱਡਾ ਹਾਦਸਾ, ਹੰਟਰ ਵੈਲੀ ‘ਚ ਬੱਸ ਪਲਟੀ, 10 ਲੋਕਾਂ ਦੀ ਦਰਦਨਾਕ ਮੌਤ, 11 ਜ਼ਖ਼ਮੀ
Australia News: ਹੰਟਰ ਵੈਲੀ ਇਲਾਕੇ ਵਿੱਚ ਵਿਆਹ ਦੇ ਮਹਿਮਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 11 ਲੋਕ ਜ਼ਖਮੀ ਹੋ ਗਏ।

Australia News: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਐਤਵਾਰ ਦੇਰ ਰਾਤ ਹੰਟਰ ਵੈਲੀ ਇਲਾਕੇ ਵਿੱਚ ਵਿਆਹ ਦੇ ਮਹਿਮਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ। ਆਸਟ੍ਰੇਲੀਆ (Australia) ‘ਚ ਵਾਪਰੇ ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 11 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਆਸਟ੍ਰੇਲੀਅਨ ਪੁਲਿਸ ਨੇ ਕਿਹਾ ਹੈ ਕਿ ਇਹ ਹਾਦਸਾ ਗ੍ਰੇਟਾ ਦੇ ਹੰਟਰ ਐਕਸਪ੍ਰੈਸਵੇਅ ਆਫ-ਰੈਂਪ ਨੇੜੇ ਵਾਈਨ ਕੰਟਰੀ ਡਰਾਈਵ ‘ਤੇ ਵਾਪਰਿਆ।
ਹਾਦਸੇ ਤੋਂ ਤੁਰੰਤ ਬਾਅਦ ਐਮਰਜੈਂਸੀ (Emergency) ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਸਿਡਨੀ ਮਾਰਨਿੰਗ ਹੇਰਾਲਡ ਨੇ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ 11 ਜ਼ਖਮੀ ਲੋਕਾਂ ਨੂੰ ਹੈਲੀਕਾਪਟਰ ਅਤੇ ਸੜਕ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ‘ਚ 18 ਯਾਤਰੀ ਸੁਰੱਖਿਅਤ ਬਚ ਗਏ।