14 ਵਿਦਿਆਰਥੀਆਂ ਦੀ ਮੌਤ, ਇਰਾਕ ‘ਚ ਵੱਡਾ ਹਾਦਸਾ, ਸੋਰਨ ਯੂਨੀਵਰਸਿਟੀ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ
ਉੱਤਰੀ ਇਰਾਕ ਵੱਡਾ ਹਾਦਸਾ ਵਾਪਰਿਆ ਹੈ। ਸੋਰਨ ਯੂਨੀਵਰਸਿਟੀ ਦੇ ਹੋਸਟਲ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 14 ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ 18 ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਹਾਦਸਾ ਕਿਵੇਂ ਅਤੇ ਕਿਉਂ ਵਾਪਰਿਆ? ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਰਾਤ 8.15 ਵਜੇ ਵਾਪਰਿਆ। ਹਾਲਾਂਕਿ ਘਟਨਾ ਦੇ ਕੁਝ ਘੰਟਿਆਂ 'ਚ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ ਪਰ ਇਹ ਹਾਦਸਾ ਕਿਵੇਂ ਅਤੇ ਕਿਉਂ ਵਾਪਰਿਆ?

ਵਰਲਡ ਨਿਊਜ। ਉੱਤਰੀ ਇਰਾਕ ਦੇ ਸੋਰਾਨ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸੋਰਨ ਯੂਨੀਵਰਸਿਟੀ (University) ਦੇ ਹੋਸਟਲ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 14 ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਕਈ ਜ਼ਖਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਰਾਤ 8.15 ਵਜੇ ਵਾਪਰਿਆ। ਹਾਲਾਂਕਿ ਘਟਨਾ ਦੇ ਕੁਝ ਘੰਟਿਆਂ ‘ਚ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ ਸੀ ਪਰ ਇਹ ਹਾਦਸਾ ਕਿਵੇਂ ਅਤੇ ਕਿਉਂ ਵਾਪਰਿਆ?
ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ‘ਚ 18 ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਾਰਿਆਂ ਨੂੰ ਨਜ਼ਦੀਕੀ ਹਸਪਤਾਲ (Hospital) ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੋਰਨ ਯੂਨੀਵਰਸਿਟੀ ਦੇ ਸਾਰੇ ਅਧਿਆਪਕ ਅਤੇ ਵਿਦਿਆਰਥੀ ਇਸ ਘਟਨਾ ਨਾਲ ਦੁਖੀ ਹਨ।
Al Arabiya English: A fire at a university dormitory housing lecturers and students near Iraqs northern city of Erbil left at least 14 people dead and 18 injured on Friday evening, the head of the local health directorate said.
— Dredre babb (@DredreBabb) December 8, 2023
ਇਰਾਕ ਦੇ ਪ੍ਰਧਾਨ ਮੰਤਰੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ
ਇਰਾਕੀ ਪ੍ਰਧਾਨ ਮੰਤਰੀ (Iraqi Prime Minister) ਮਸਰੂਰ ਬਰਜ਼ਾਨੀ ਨੇ ਇਸ ਦਰਦਨਾਕ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੀੜਤ ਪਰਿਵਾਰਾਂ ਨਾਲ ਹਮਦਰਦੀ ਹੈ। ਅਸੀਂ ਇਸ ਘਟਨਾ ਦੀ ਵਿਆਪਕ ਜਾਂਚ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।