ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Major fire accident:ਬੰਗਲਾਦੇਸ਼ ਦੇ ਆਕਸੀਜਨ ਪਲਾਂਟ ‘ਚ ਲੱਗੀ ਅੱਗ, 7 ਦੀ ਮੌਤ ਅਤੇ 30 ਤੋਂ ਵੱਧ ਜ਼ਖ਼ਮੀ

Bangladesh fire accident ਬੰਗਲਾਦੇਸ਼ ਦੇ ਸੀੁਟਤਾਕੁੰਡ ਦੇ ਆਕਸੀਜਨ ਪਲਾਂਟ 'ਚ ਲੱਗੀ ਭਿਆਨਕ ਅੱਗ, ਇਸ ਘਟਨਾ ਵਿੱਚ ਮੋਤਾਂ ਦੀ ਗਿਣਤੀ ਵੱਧ ਸਕਦੀ ਹੈ

Major fire accident:ਬੰਗਲਾਦੇਸ਼ ਦੇ ਆਕਸੀਜਨ ਪਲਾਂਟ 'ਚ ਲੱਗੀ ਅੱਗ, 7 ਦੀ ਮੌਤ ਅਤੇ 30 ਤੋਂ ਵੱਧ ਜ਼ਖ਼ਮੀ
ਬੰਗਲਾਦੇਸ਼ ਦੇ ਢਾਕਾ ਸ਼ਹਿਰ ਵਿੱਚ ਇੱਕ ਆਕਸੀਜਨ ਪਲਾਂਟ ਨੂੰ ਅੱਗ ਲੱਗ ਗਈ, ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
Follow Us
tv9-punjabi
| Updated On: 05 Mar 2023 15:12 PM IST
ਢਾਕਾ: ਬੰਗਲਾਦੇਸ਼ ਦੇ ਦੱਖਣ-ਪੂਰਬੀ ਇਲਾਕੇ ਦੇ ਇੱਕ ਆਕਸੀਜਨ ਪਲਾਂਟ ਵਿੱਚ ਅੱਗ ਲੱਗ ਜਾਣ ਮਗਰੋਂ ਉਸ ਵਿੱਚ ਘੱਟੋ ਘੱਟ 7 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਬੁਰੀ ਤਰ੍ਹਾਂ ਫੱਟੜ ਹੋਏ ਹਨ। ਦੱਸਿਆ ਜਾਂਦਾ ਹੈ ਕਿ ਬੰਗਲਾਦੇਸ਼ ਦੇ ਦੱਖਣ-ਪੂਰਬੀ ਬੰਦਰਗਾਹੀ ਸ਼ਹਿਰ ਚਿੱਟਗਾਂਵ ਤੋਂ 40 ਕਿਲੋਮੀਟਰ ਦੂਰ ਉਪਜ਼ਿਲਾ ਸੀਤਾਕੁੰਡ ਦੇ ਆਕਸੀਜਨ ਪਲਾਂਟ ਵਿੱਚ ਅੱਗ ਲੱਗਣ ਕਾਰਨ ਇਹ ਘਟਨਾ ਵਾਪਰ ਗਈ, ਉਥੇ ਮਰਣ ਵਾਲਿਆਂ ਦੀ ਗਿਣਤੀ ਵੱਧਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

7 ਲੋਕਾਂ ਦੀ ਮੌਤ ਮੌਕੇ ਤੇ ਹੀ ਹੋ ਗਈ

ਦੱਸਿਆ ਜਾਂਦਾ ਹੈ ਕਿ ਮਰਨ ਵਾਲਿਆਂ ਵਿੱਚੋਂ 7 ਲੋਕਾਂ ਦੀ ਮੌਤ ਮੌਕੇ ਤੇ ਹੀ ਹੋ ਗਈ ਸੀ, ਜਦ ਕਿ ਪਲਾਂਟ ਤੋਂ ਇੱਕ ਕਿਲੋਮੀਟਰ ਦੂਰ ਕਦਮ ਰਸੂਲ ਬਜ਼ਾਰ ਦੀ ਇੱਕ ਦੁਕਾਨ ‘ਤੇ ਬੈਠੇ 65 ਸਾਲ ਦੇ ਸ਼ਮਸ਼ੂਲ ਆਲਮ ਦੀ ਮੌਤ ਧਮਾਕੇ ਤੋਂ ਬਾਅਦ ਪਲਾਂਟ ਦੇ ਮਲਬੇ ਦੀ ਚਪੇਟ ਵਿੱਚ ਆਉਣ ਨਾਲ ਹੋਈ, ਆਲਮ ਦੇ ਭਰਾ ਮੌਲਾਨਾ ਅਬਦੁਲ ਮੁਸਤਫ਼ਾ ਹੋਰਾਂ ਦਾ ਕਹਿਣਾ ਹੈ ਕਿ ਧਾਤ ਦਾ ਬਣਿਆ 250-300 ਕਿਲੋ ਵਜ਼ਨੀ ਟੁਕੜਾ ਆਲਮ ਦੇ ਸਿਰ ਤੇ ਆ ਡਿੱਗਿਆ ਅਤੇ ਉਹਨਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।

ਇਹ ਵੀ ਪੜੋ: Belarus: ਨੋਬਲ ਪੁਰਸਕਾਰ ਵਿਜੇਤਾ ਨੂੰ ਬੇਲਾਰੂਸ ਵਿੱਚ ਸੁਣਾਈ 10 ਸਾਲ ਜੇਲ੍ਹ ਦੀ ਸਜ਼ਾ

ਪਲਾਂਟ ਵਿੱਚ ਅੱਗ ਲੱਗਣ ਦੀ ਅਸਲ ਵਜ੍ਹਾ ਦਾ ਪਤਾ ਨਹੀਂ

ਦਮਕਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਹਾਲੇ ਤਤਕਾਲੀ ਤੌਰ ਤੇ ਇਹ ਪਤਾ ਨਹੀਂ ਕਿ ਆਕਸੀਜਨ ਪਲਾਂਟ ਵਿੱਚ ਅੱਗ ਲੱਗਣ ਦੀ ਅਸਲ ਵਜ੍ਹਾ ਕੀ ਸੀ। ਪਲਾਂਟ ਦੇ ਨੇੜੇ ਰੈਡੀਮੇਡ ਗਾਰਮੈਂਟ ਫੈਕਟਰੀ ਵਿੱਚ ਕੰਮ ਕਰਨ ਵਾਲੀ ਇੱਕ ਮਹਿਲਾ ਕੰਮਗਰ ਦਾ ਕਹਿਣਾ ਹੈ ਕਿ ਧਮਾਕੇ ਨਾਲ ਫੈਕਟਰੀ ਦੀ ਖਿੜਕੀਆਂ ਦੇ ਸ਼ੀਸ਼ੇ ਟੁਟ ਗਏ ਅਤੇ ਸ਼ੀਸ਼ੇ ਦਾ ਇੱਕ ਟੁਕੜਾ ਲੱਗਣ ਕਰਕੇ ਉਹ ਵੀ ਜ਼ਖ਼ਮੀ ਹੋ ਗਈ। ਬੰਗਲਾਦੇਸ਼ ਦੇ ਇੱਕ ਸਥਾਨਕ ਸਰਕਾਰੀ ਅਧਿਕਾਰੀ ਸ਼ਹਾਦਤ ਹੁਸੈਨ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਮੌਕੇ ਤੋਂ ਹਾਲੇ ਤੱਕ 6 ਲਾਸ਼ਾਂ ਕੱਢੀਆਂ ਗਈਆਂ ਹਨ, ਅਤੇ ਹਾਲੇ ਬਚਾਅ ਦਾ ਕੰਮਕਾਜ ਜਾਰੀ ਹੈ।

ਇਹ ਵੀ ਪੜ੍ਹੋ: Firing On Indian : ਭਾਰਤੀ ਮੂਲ ਦੇ ਵਿਅਕਤੀ ਨੂੰ ਆਸਟ੍ਰੇਲੀਆਈ ਪੁਲਿਸ ਨੇ ਮਾਰੀ ਗੋਲੀ

‘ਧਮਾਕੇ ਦੀ ਗੂੰਜ ਦੋ ਕਿਲੋਮੀਟਰ ਦੇ ਦਾਇਰੇ ‘ਚ ਸੁਣੀ ਗਈ’

ਘਟਨਾ ਦੇ ਇੱਕ ਚਸ਼ਮਦੀਦ ਵੱਲੋਂ ਦਿੱਤੀ ਗਈ ਜਾਣਕਾਰੀ ਦਾ ਹਵਾਲਾ ਦਿੰਦਿਆਂ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਕਸੀਜਨ ਪਲਾਂਟ ਵਿੱਚ ਹੋਇਆ ਧਮਾਕਾ ਇੰਨਾਂ ਜ਼ਬਰਦਸਤ ਸੀ ਕਿ ਉਸ ਦੀ ਗੂੰਜ ਉਥੋਂ ਦੋ ਕਿਲੋਮੀਟਰ ਦੇ ਦਾਇਰੇ ਵਿੱਚ ਸੁਣੀ ਗਈ, ਅਤੇ ਧਮਾਕੇ ਮਗਰੋਂ ਪਲਾਂਟ ਦੇ ਪਰਖੱਚੇ ਕਈ ਕਿਲੋਮੀਟਰ ਦੂਰ ਉੱਡ ਕੇ ਡਿੱਗੇ ਸਨ।ਦੱਸ ਦਇਏ ਕਿ ਪਿੱਛਲੇ ਸਾਲ ਜੂਨ ਵਿੱਚ ਬੰਗਲਾਦੇਸ਼ ਦੇ ਇੱਕ ਕੰਟੇਨਰ ਡੀਪੂ ਵਿੱਚ ਲੱਗੀ ਅੱਗ ‘ਚ 50 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿਚ ਲੋਕੀ ਘਾਇਲ ਹੋਏ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...