AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕਾ ਦੇ ਲੂਸੀਆਨਾ ‘ਚ ਰੂਹ ਕੰਬਾਊ ਵਾਰਦਾਤ, ਸਿਰਫਿਰੇ ਨੇ 1 ਤੋਂ 14 ਸਾਲ ਦੇ 8 ਬੱਚਿਆਂ ਨੂੰ ਉਤਾਰਿਆ ਮੌਤ ਦੇ ਘਾਟ

ਅਮਰੀਕਾ ਦੇ ਲੁਈਸਿਆਨਾ ਰਾਜ ਤੋਂ ਇੱਕ ਬਹੁਤ ਹੀ ਖੌਫਨਾਕ ਅਤੇ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਘਰੇਲੂ ਹਿੰਸਾ ਕਾਰਨ ਹੋਈ ਗੋਲੀਬਾਰੀ ਵਿੱਚ ਘੱਟੋ-ਘੱਟ ਅੱਠ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ ਇਹ ਖ਼ੂਨੀ ਖੇਡ ਤਿੰਨ ਵੱਖ-ਵੱਖ ਥਾਵਾਂ 'ਤੇ ਖੇਡੀ ਗਈ।

ਅਮਰੀਕਾ ਦੇ ਲੂਸੀਆਨਾ 'ਚ ਰੂਹ ਕੰਬਾਊ ਵਾਰਦਾਤ, ਸਿਰਫਿਰੇ ਨੇ 1 ਤੋਂ 14 ਸਾਲ ਦੇ 8 ਬੱਚਿਆਂ ਨੂੰ ਉਤਾਰਿਆ ਮੌਤ ਦੇ ਘਾਟ
Image Credit source: AI Generated
tv9-punjabi
| Updated On: 20 Apr 2026 10:53 AM IST
Share

ਅਮਰੀਕਾ ਦੇ ਲੂਸੀਆਨਾ ਰਾਜ ਤੋਂ ਇੱਕ ਬਹੁਤ ਹੀ ਖੌਫਨਾਕ ਅਤੇ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਘਰੇਲੂ ਹਿੰਸਾ ਕਾਰਨ ਹੋਈ ਗੋਲੀਬਾਰੀ ਵਿੱਚ ਘੱਟੋ-ਘੱਟ ਅੱਠ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ ਇਹ ਖ਼ੂਨੀ ਖੇਡ ਤਿੰਨ ਵੱਖ-ਵੱਖ ਥਾਵਾਂ ‘ਤੇ ਖੇਡੀ ਗਈ। ਪੁਲਿਸ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਪੁਲਿਸ ਵੱਲੋਂ ਕੀਤੇ ਗਏ ਪਿੱਛੇ ਦੌਰਾਨ ਹੋਈ ਗੋਲੀਬਾਰੀ ਵਿੱਚ ਉਹ ਮਾਰਿਆ ਗਿਆ।

1 ਤੋਂ 14 ਸਾਲ ਦੇ ਬੱਚੇ ਬਣੇ ਨਿਸ਼ਾਨਾ

ਸ਼ਰੇਵੇਪੋਰਟ ਪੁਲਿਸ ਵਿਭਾਗ ਦੇ ਕਾਰਪੋਰਲ ਕ੍ਰਿਸ ਬੋਰਡੇਲੋਨ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰੇ ਗਏ ਬੱਚਿਆਂ ਦੀ ਉਮਰ ਮਹਿਜ਼ 1 ਤੋਂ 14 ਸਾਲ ਦੇ ਵਿਚਕਾਰ ਸੀ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਪੂਰਾ ਮਾਮਲਾ ਘਰੇਲੂ ਹਿੰਸਾ ਨਾਲ ਜੁੜਿਆ ਹੋਇਆ ਹੈ। ਪੁਲਿਸ ਨੂੰ ਸਵੇਰੇ ਕਰੀਬ 6 ਵਜੇ ਵੈਸਟ 79ਵੀਂ ਸਟ੍ਰੀਟ ਦੇ 300 ਬਲਾਕ ਤੋਂ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਕ੍ਰਾਈਮ ਸੀਨ ਦੋ ਘਰਾਂ ਦੇ ਵਿਚਕਾਰ ਫੈਲਿਆ ਹੋਇਆ ਸੀ, ਜਦਕਿ ਹੈਰਿਸਨ ਸਟ੍ਰੀਟ ‘ਤੇ ਸਥਿਤ ਇੱਕ ਹੋਰ ਘਰ ਵਿੱਚ ਵੀ ਗੋਲੀਬਾਰੀ ਹੋਈ ਸੀ।

ਪੁਲਿਸ ਮੁਕਾਬਲੇ ਵਿੱਚ ਹਮਲਾਵਰ ਮਾਰਿਆ ਗਿਆ

ਪੁਲਿਸ ਅਨੁਸਾਰ, ਹਮਲਾਵਰ ਨੇ ਵਾਰਦਾਤ ਤੋਂ ਬਾਅਦ ਜ਼ਬਰਦਸਤੀ ਇੱਕ ਕਾਰ ਖੋਹੀ ਅਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮਾਂ ਨੇ ਤੁਰੰਤ ਉਸਦਾ ਪਿੱਛਾ ਕੀਤਾ ਅਤੇ ਨੇੜਲੇ ਇਲਾਕੇ ਵਿੱਚ ਘੇਰਾਬੰਦੀ ਕਰ ਲਈ। ਇਸ ਦੌਰਾਨ ਹੋਈ ਮੁਠਭੇੜ ਵਿੱਚ ਪੁਲਿਸ ਨੇ ਹਮਲਾਵਰ ਨੂੰ ਮਾਰ ਗਿਰਾਇਆ। ਸ਼ਰੇਵੇਪੋਰਟ, ਜੋ ਕਿ ਲੂਸੀਆਨਾ ਦਾ ਤੀਜਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਟੈਕਸਾਸ ਸਰਹੱਦ ਦੇ ਨੇੜੇ ਸਥਿਤ ਹੈ, ਇਸ ਘਟਨਾ ਤੋਂ ਬਾਅਦ ਪੂਰੀ ਤਰ੍ਹਾਂ ਸਹਿਮਿਆ ਹੋਇਆ ਹੈ।

ਅਧਿਕਾਰੀਆਂ ਨੇ ਜਤਾਇਆ ਡੂੰਘਾ ਦੁੱਖ

ਸ਼ਰੇਵੇਪੋਰਟ ਦੇ ਪੁਲਿਸ ਚੀਫ਼ ਵੇਨ ਸਮਿੱਥ ਨੇ ਘਟਨਾ ਵਾਲੀ ਥਾਂ ‘ਤੇ ਭਾਵੁਕ ਹੁੰਦਿਆਂ ਕਿਹਾ, “ਮੈਨੂੰ ਸਮਝ ਨਹੀਂ ਆ ਰਿਹਾ ਕਿ ਮੈਂ ਕੀ ਕਹਾਂ, ਮੇਰਾ ਦਿਲ ਬਹੁਤ ਦੁਖੀ ਹੈ। ਮੈਂ ਕਲਪਨਾ ਵੀ ਨਹੀਂ ਕਰ ਸਕਦਾ ਕਿ ਅਜਿਹੀ ਘਿਣਾਉਣੀ ਘਟਨਾ ਕਿਵੇਂ ਵਾਪਰ ਸਕਦੀ ਹੈ।” ਸ਼ਹਿਰ ਦੇ ਮੇਅਰ ਟੌਮ ਆਰਸੀਨੌਕਸ ਨੇ ਇਸ ਨੂੰ ਹੁਣ ਤੱਕ ਦੀ ਸਭ ਤੋਂ ਮਾੜੀ ਅਤੇ ਦੁਖਦਾਈ ਘਟਨਾ ਕਰਾਰ ਦਿੱਤਾ ਹੈ।

ਸਟੇਟ ਪੁਲਿਸ ਵੱਲੋਂ ਜਾਂਚ ਸ਼ੁਰੂ

ਲੂਸੀਆਨਾ ਸਟੇਟ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਸਟੇਟ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਦੇ ਪਿੱਛਾ ਕਰਨ ਦੌਰਾਨ ਹੋਈ ਗੋਲੀਬਾਰੀ ਵਿੱਚ ਕੋਈ ਵੀ ਅਧਿਕਾਰੀ ਜ਼ਖਮੀ ਨਹੀਂ ਹੋਇਆ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਸਬੰਧਤ ਕੋਈ ਵੀ ਤਸਵੀਰ, ਵੀਡੀਓ ਜਾਂ ਜਾਣਕਾਰੀ ਹੈ, ਤਾਂ ਉਹ ਤੁਰੰਤ ਜਾਂਚ ਏਜੰਸੀਆਂ ਨਾਲ ਸਾਂਝੀ ਕਰਨ।

Follow Us
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...