ਸਪੇਨ ਦੇ ਮਰਸੀਆ ਸ਼ਹਿਰ ‘ਚ ਵੱਡਾ ਹਾਦਸਾ, ਨਾਈਟ ਕਲੱਬ ‘ਚ ਲੱਗੀ ਅੱਗ, 13 ਲੋਕਾਂ ਦੀ ਮੌਤ
ਸਪੇਨ ਦੇ ਮਰਸੀਆ ਸ਼ਹਿਰ ਦੇ ਇੱਕ ਨਾਈਟ ਕਲੱਬ ਵਿੱਚ ਐਤਵਾਰ ਨੂੰ ਅੱਗ ਲੱਗ ਗਈ। ਇਸ 'ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
World News: ਸਪੇਨ ਦੇ ਦੱਖਣੀ-ਪੂਰਬੀ ਸ਼ਹਿਰ ਮਰਸੀਆ ਦੇ ਇਕ ਨਾਈਟ ਕਲੱਬ ਵਿਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਸਪੇਨ (Spain) ਦੀ ਸਰਕਾਰੀ ਸਮਾਚਾਰ ਏਜੰਸੀ ਈਐਫਈ ਦੇ ਮੁਤਾਬਕ, ਥੀਏਟਰ ਨਾਈਟ ਕਲੱਬ ਵਿੱਚ ਸਵੇਰੇ 6 ਵਜੇ ਦੇ ਕਰੀਬ ਅੱਗ ਲੱਗੀ ਅਤੇ ਤੇਜ਼ੀ ਨਾਲ ਪੂਰੇ ਇਲਾਕੇ ਵਿੱਚ ਫੈਲ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਮਰਸੀਆ ਦੀ ਫਾਇਰ ਸਰਵਿਸ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਫਾਇਰਫਾਈਟਰ ਨਾਈਟ ਕਲੱਬ (Night club) ਦੇ ਅੰਦਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ। ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਲਾਸ਼ਾਂ ਦੀ ਭਾਲ ਅਤੇ ਪਛਾਣ ਕਰਨ ਵਿੱਚ ਰੁੱਝੀਆਂ ਹੋਈਆਂ ਹਨ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਕੌਂਸਲ ਨੇ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।
ਨਾਈਟ ਕਲੱਬ ਵਿੱਚ ਲੱਗੀ ਅੱਗ
ਦਰਅਸਲ ਐਤਵਾਰ ਨੂੰ ਸਪੇਨ ਦੇ ਮਰਸੀਆ ਸ਼ਹਿਰ ਦੇ ਇੱਕ ਨਾਈਟ ਕਲੱਬ ਵਿੱਚ ਅੱਗ ਲੱਗ ਗਈ। ਇਸ ‘ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਅਜੇ ਵਧ ਸਕਦੀ ਹੈ।
ਜਨਮਦਿਨ ਪਾਰਟੀ ‘ਤੇ ਹਾਦਸਾ
ਮੀਡੀਆ ਰਿਪੋਰਟਾਂ (Media reports) ਮੁਤਾਬਕ ਮਰਨ ਵਾਲਿਆਂ ‘ਚੋਂ ਕਈ ਉਸੇ ਗਰੁੱਪ ਨਾਲ ਸਬੰਧਤ ਸਨ, ਜੋ ਕਲੱਬ ‘ਚ ਜਨਮ ਦਿਨ ਦੀ ਪਾਰਟੀ ਮਨਾ ਰਹੇ ਸਨ। ਪੁਲਸ ਨੇ ਦੱਸਿਆ ਕਿ ਲਾਸ਼ਾਂ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਹੁਣ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟ ਕਰਵਾਇਆ ਜਾਵੇਗਾ।
ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ
ਸ਼ਹਿਰ ਦੇ ਮੇਅਰ (Mayor) ਜੋਸ ਬਾਲੇਸਟਾ ਨੇ ਕਿਹਾ ਕਿ ਮਰਸੀਆ ਮਿਉਂਸਪਲ ਸਰਕਾਰ ਨੇ ਅੱਗ ਵਿੱਚ ਮਾਰੇ ਗਏ ਲੋਕਾਂ ਦੇ ਸਨਮਾਨ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਸਿਟੀ ਹਾਲ ਦੇ ਬਾਹਰ ਸਪੇਨ ਦਾ ਝੰਡਾ ਅੱਧਾ ਝੁਕਾਇਆ ਗਿਆ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਇੱਕ ਨੌਜਵਾਨ ਨੇ ਦੱਸਿਆ ਕਿ ਜਦੋਂ ਅਲਾਰਮ ਵੱਜਿਆ ਅਤੇ ਸਾਰੀਆਂ ਲਾਈਟਾਂ ਬੰਦ ਹੋ ਗਈਆਂ ਤਾਂ ਪਤਾ ਲੱਗਿਆ ਕਿ ਅੱਗ ਲੱਗੀ ਹੈ। ਇਸ ਤੋਂ ਬਾਅਦ ਅੱਗ ਤੇਜ਼ੀ ਨਾਲ ਫੈਲ ਗਈ।