Bangladesh: ਬੰਗਲਾਦੇਸ਼ ਵਿੱਚ ਵਾਪਰਿਆ ਭਿਆਨਕ ਹਾਦਸਾ, ਬੱਸ ਦੇ ਖਾਈ ‘ਚ ਡਿੱਗਣ ਨਾਲ 16 ਲੋਕਾਂ ਦੀ ਮੌਤ

Updated On: 

19 Mar 2023 22:00:PM

Bangladesh Bus Accident: ਬੰਗਲਾਦੇਸ਼ ਦੇ ਮਦਾਰੀਪੁਰ 'ਚ ਇਕ ਤੇਜ਼ ਰਫਤਾਰ ਬੱਸ ਖਾਈ 'ਚ ਡਿੱਗ ਗਈ, ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਡਰਾਈਵਰ ਦੇ ਕੰਟਰੋਲ ਗੁਆ ਦੇਣ ਕਾਰਨ ਵਾਪਰਿਆ। ਜਿਸ ਕਾਰਨ 16 ਲੋਕਾਂ ਦੀ ਮੌਤ ਹੋ ਗਈ।

Bangladesh: ਬੰਗਲਾਦੇਸ਼ ਵਿੱਚ ਵਾਪਰਿਆ ਭਿਆਨਕ ਹਾਦਸਾ, ਬੱਸ ਦੇ ਖਾਈ ‘ਚ ਡਿੱਗਣ ਨਾਲ 16 ਲੋਕਾਂ ਦੀ ਮੌਤ
ਬੰਗਲਾਦੇਸ਼ ਵਿੱਚ ਵਾਪਰਿਆ ਭਿਆਨਕ ਹਾਦਸਾ, ਬੱਸ ਦੇ ਖਾਈ ‘ਚ ਡਿੱਗਣ ਨਾਲ 16 ਲੋਕਾਂ ਦੀ ਮੌਤ।

ਢਾਕਾ: ਬੰਗਲਾਦੇਸ਼ (Bangladesh) ਵਿੱਚ ਇੱਕ ਵੱਡਾ ( Road accident Happened) ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 16 ਲੋਕਾਂ ਦੀ ਮੌਤ (16 people died) ਹੋ ਗਈ ਜਦਕਿ 30 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸ ਦੇਈਏ ਕਿ ਇਹ ਸਾਰੇ ਯਾਤਰੀ ਬੱਸ ਵਿੱਚ ਸਵਾਰ ਸਨ। ਇਹ ਬੱਸ ਮਦਾਰੀਪੁਰ ਖਾਈ ਵਿੱਚ ਡਿੱਗ ਗਈ। ਹਾਦਸੇ ‘ਚ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਪੁਲਸ ਨੇ ਮ੍ਰਿਤਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਯਾਤਰੀਆਂ ਨਾਲ ਭਰੀ ਹੋਈ ਸੀ। ਇਹ ਹਾਦਸਾ ਡਰਾਈਵਰ ( Driver) ਦਾ ਕੰਟਰੋਲ ਖੋ ਜਾਣ ਕਾਰਨ ਵਾਪਰਿਆ। ਬੱਸ ਢਾਕਾ ਜਾ ਰਹੀ ਸੀ। ਬੱਸ ਖੱਡ ਵਿੱਚ ਡਿੱਗਦੇ ਹੀ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਥੇ ਮੌਜੂਦ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਬਚਾਅ ਮੁਹਿੰਮ ਚਲਾ ਕੇ ਲੋਕਾਂ ਨੂੰ ਬਾਹਰ ਕੱਢਿਆ

ਬੱਸ ਵਿੱਚ 43 ਤੋਂ ਵੱਧ ਯਾਤਰੀ ਸਵਾਰ ਸਨ

ਫਾਇਰ ਬ੍ਰਿਗੇਡ ਅਧਿਕਾਰੀ ਲੀਮਾ ਖਾਨੁਮ ਨੇ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜ ਲਈ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਜਾਣਕਾਰੀ ਮੁਤਾਬਕ ਬੱਸ ‘ਚ 43 ਤੋਂ ਵੱਧ ਯਾਤਰੀ ਸਵਾਰ ਸਨ।

ਇੱਕ ਹਫ਼ਤੇ ਵਿੱਚ ਦੋ ਵਾਰ ਕਿਸ਼ਤੀ ਪਲਟਣ ਕਾਰਨ ਇਹ ਹਾਦਸਾ ਵਾਪਰਿਆ ਹੈ

ਕੁਝ ਦਿਨ ਪਹਿਲਾਂ ਬੰਗਲਾਦੇਸ਼ ਦੇ ਪੰਚਗੜ੍ਹ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਸੀ, ਇੱਕ ਓਵਰਲੋਡ ਕਿਸ਼ਤੀ ਪਲਟਣ ਨਾਲ 23 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿ ਇੱਕ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ, ਪੁਲਿਸ ਨੇ ਬਚਾਅ ਮੁਹਿੰਮ ਚਲਾ ਕੇ ਜਾਨ ਬਚਾਈ ਸੀ। ਇਸ ਦੇ ਨਾਲ ਹੀ ਇਕ ਹਫਤੇ ਬਾਅਦ ਕਿਸ਼ਤੀ ਦੇ ਡੁੱਬਣ ਕਾਰਨ (46 people died) 46 ਲੋਕਾਂ ਦੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟਾਂ ਦੇ ਇਸ ਮੁਤਾਬਕ ਪਿਛਲੇ ਸਾਲ ਬੰਗਲਾਦੇਸ਼ ਵਿੱਚ ਅਜਿਹੀਆਂ ਦਰਜਨਾਂ ਘਟਨਾਵਾਂ ਵਾਪਰੀਆਂ। ਤੁਹਾਨੂੰ ਦੱਸ ਦੇਈਏ ਕਿ ਬੰਗਲਾਦੇਸ਼ ਗੰਗਾ ਅਤੇ ਬ੍ਰਹਮਪੁੱਤਰ ਦੇ ਕੰਢੇ ਸਥਿਤ ਹੈ। ਇਹ 230 ਨਦੀਆਂ ਨਾਲ ਘਿਰਿਆ ਹੋਇਆ ਹੈ। ਜਿਸ ਕਾਰਨ ਕਈ ਵੱਡੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਿਛਲੇ ਸਾਲ ਦਸੰਬਰ ਵਿੱਚ ਦੋ ਕਿਸ਼ਤੀਆਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us On

Published: 19 Mar 2023 21:59:PM

Latest News