AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭੂਚਾਲ ਤੋਂ ਬਾਅਦ ਅਫ਼ਗਾਨਿਸਤਾਨ ਵਿੱਚ ਹਾਲਾਤ ਵਿਗੜੇ, ਮੌਤਾਂ ਦੀ ਗਿਣਤੀ ਹੋਈ 1400, ਤਾਲਿਬਾਨ ਨੇ ਮੰਗੀ ਮਦਦ

Earthquake hit Afghanistan: ਕੁਨਾਰ ਪ੍ਰਾਂਤ ਭੂਚਾਲ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੋਂ ਦੇ ਇੱਕ ਨਿਵਾਸੀ ਸਦੀਕੁੱਲਾ ਨੇ ਕਿਹਾ ਕਿ ਜ਼ੋਰਦਾਰ ਧਮਾਕੇ ਕਾਰਨ ਉਹ ਜਾਗ ਗਿਆ। ਉਸ ਨੇ 3 ਬੱਚਿਆਂ ਨੂੰ ਬਚਾ ਲਿਆ, ਪਰ ਘਰ ਦੀ ਛੱਤ ਉਨ੍ਹਾਂ 'ਤੇ ਡਿੱਗ ਪਈ ਅਤੇ ਉਹ ਬਾਕੀ ਪਰਿਵਾਰ ਦੇ ਮੈਂਬਰਾਂ ਤੱਕ ਨਹੀਂ ਪਹੁੰਚ ਸਕਿਆ।

ਭੂਚਾਲ ਤੋਂ ਬਾਅਦ ਅਫ਼ਗਾਨਿਸਤਾਨ ਵਿੱਚ ਹਾਲਾਤ ਵਿਗੜੇ, ਮੌਤਾਂ ਦੀ ਗਿਣਤੀ ਹੋਈ 1400, ਤਾਲਿਬਾਨ ਨੇ ਮੰਗੀ ਮਦਦ
Photo: PTI
tv9-punjabi
| Updated On: 02 Sep 2025 16:52 PM IST
Share

ਐਤਵਾਰ ਰਾਤ ਨੂੰ ਅਫਗਾਨਿਸਤਾਨ ਦੇ ਜਲਾਲਾਬਾਦ ਵਿੱਚ ਆਏ 6 ਤੀਬਰਤਾ ਵਾਲੇ ਭੂਚਾਲ ਕਾਰਨ 1400 ਦੇ ਕਰੀਬ ਲੋਕ ਮਾਰੇ ਗਏ ਅਤੇ 3 ਹਜ਼ਾਰ ਤੋਂ ਵੱਧ ਜ਼ਖਮੀ ਹੋ ਗਏ। ਇੱਥੋਂ ਦੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਹੂਲਤਾਂ ਦੀ ਘਾਟ ਹੈ। ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਚਾਉਣ ਦੇ ਪ੍ਰਬੰਧ ਵੀ ਨਹੀਂ ਕੀਤੇ ਜਾ ਰਹੇ ਹਨ। ਤਾਲਿਬਾਨ ਪ੍ਰਸ਼ਾਸਨ ਨੇ ਲੋਕਾਂ ਦੇ ਇਲਾਜ ਅਤੇ ਬਚਾਅ ਲਈ ਦੁਨੀਆ ਭਰ ਤੋਂ ਮਦਦ ਮੰਗੀ ਹੈ।

ਕੁਨਾਰ ਪ੍ਰਾਂਤ ਭੂਚਾਲ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੋਂ ਦੇ ਇੱਕ ਨਿਵਾਸੀ ਸਦੀਕੁੱਲਾ ਨੇ ਕਿਹਾ ਕਿ ਜ਼ੋਰਦਾਰ ਧਮਾਕੇ ਕਾਰਨ ਉਹ ਜਾਗ ਗਿਆ। ਉਸ ਨੇ 3 ਬੱਚਿਆਂ ਨੂੰ ਬਚਾ ਲਿਆ, ਪਰ ਘਰ ਦੀ ਛੱਤ ਉਨ੍ਹਾਂ ‘ਤੇ ਡਿੱਗ ਪਈ ਅਤੇ ਉਹ ਬਾਕੀ ਪਰਿਵਾਰ ਦੇ ਮੈਂਬਰਾਂ ਤੱਕ ਨਹੀਂ ਪਹੁੰਚ ਸਕਿਆ। 4 ਘੰਟੇ ਤੱਕ ਘਰ ਦੇ ਮਲਬੇ ਵਿੱਚ ਫਸਿਆ ਰਿਹਾ ਪਰ ਬਾਹਰ ਨਹੀਂ ਨਿਕਲ ਸਕਿਆ। ਉਸ ਦੀ ਪਤਨੀ ਅਤੇ ਦੋ ਪੁੱਤਰਾਂ ਦੀ ਮੌਤ ਹੋ ਗਈ, ਪਿਤਾ ਉਸ ਦਾ ਜ਼ਖਮੀ ਹੈ।

Photo – PTI

ਕੁਨਾਰ ਦੇ ਇੱਕ ਹੋਰ ਵਿਅਕਤੀ, ਮੁਹੰਮਦੀ, ਨੇ ਕਿਹਾ ਕਿ ਪੂਰੀ ਰਾਤ ਡਰ ਅਤੇ ਚਿੰਤਾ ਵਿੱਚ ਬਤੀਤ ਹੋਈ। ਸਾਨੂੰ ਲੱਗਾ ਕਿ ਕਿਸੇ ਵੀ ਸਮੇਂ ਇੱਕ ਹੋਰ ਭੂਚਾਲ ਆ ਸਕਦਾ ਹੈ। ਸਾਨੂੰ ਐਂਬੂਲੈਂਸਾਂ ਅਤੇ ਡਾਕਟਰਾਂ ਦੀ ਲੋੜ ਹੈ। ਜ਼ਖਮੀਆਂ ਨੂੰ ਬਚਾਉਣ ਅਤੇ ਲਾਸ਼ਾਂ ਨੂੰ ਕੱਢਣ ਲਈ ਸਾਨੂੰ ਹਰ ਸੰਭਵ ਮਦਦ ਦੀ ਲੋੜ ਹੈ। ਇਸ ਦੌਰਾਨ, ਨੰਗਰਹਾਰ ਹਸਪਤਾਲ ਦੇ ਯਾਮਾ ਬਾਰੀਜ ਨੇ ਕਿਹਾ ਕਿ ਇੱਥੇ ਦਾਖਲ ਲੋਕ ਅਜੇ ਵੀ ਸਦਮੇ ਵਿੱਚ ਹਨ। 460 ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਹਸਪਤਾਲ ਵਿੱਚ ਸੰਨਸਾਧਨਾ ਦੀ ਵੱਡੀ ਘਾਟ ਹੈ।

ਮਦਦ ਦੀ ਪੇਸ਼ਕਸ਼ ਕਰਨ ਵਾਲੇ ਦੇਸ਼ ਅਤੇ ਸੰਸਥਾਵਾਂ

  1. ਬ੍ਰਿਟੇਨ ਨੇ ਸੰਯੁਕਤ ਰਾਸ਼ਟਰ ਆਬਾਦੀ ਫੰਡ (UNFPA) ਅਤੇ ਅੰਤਰਰਾਸ਼ਟਰੀ ਰੈੱਡ ਕਰਾਸ (IFRC) ਨੂੰ 1.35 ਮਿਲੀਅਨ ਡਾਲਰ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਨਾਲ ਅਫਗਾਨਾਂ ਨੂੰ ਸਿਹਤ ਸੰਭਾਲ ਅਤੇ ਐਮਰਜੈਂਸੀ ਸਪਲਾਈ ਮਿਲੇਗੀ।
  2. ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਅਫਗਾਨਿਸਤਾਨ ਨੂੰ ਉਸਦੀਆਂ ਜ਼ਰੂਰਤਾਂ ਅਤੇ ਸਮਰੱਥਾ ਦੇ ਅਨੁਸਾਰ ਆਫ਼ਤ ਰਾਹਤ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।
  3. ਭਾਰਤ ਨੇ ਕਾਬੁਲ ਨੂੰ 1,000 ਟੈਂਟ ਭੇਜੇ ਹਨ ਅਤੇ ਕੁਨਾਰ ਨੂੰ 15 ਟਨ ਖਾਣ-ਪੀਣ ਦੀਆਂ ਚੀਜ਼ਾਂ ਵੀ ਭੇਜ ਰਿਹਾ ਹੈ। ਮੰਗਲਵਾਰ ਤੋਂ ਭਾਰਤ ਤੋਂ ਹੋਰ ਰਾਹਤ ਸਮੱਗਰੀ ਭੇਜੀ ਜਾਵੇਗੀ।
  4. ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਮਦਦ ਕਰ ਰਿਹਾ ਹੈ।
  5. ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।
  6. ਸਵਿਟਜ਼ਰਲੈਂਡ ਨੇ ਐਲਾਨ ਕੀਤਾ ਹੈ ਕਿ ਉਹ ਕਾਬੁਲ ਵਿੱਚ ਆਪਣੇ ਮਾਨਵਤਾਵਾਦੀ ਸਹਾਇਤਾ ਦਫ਼ਤਰ ਰਾਹੀਂ ਸਹਾਇਤਾ ਪ੍ਰਦਾਨ ਕਰਨ ਦੀ ਤਿਆਰੀ ਕਰ ਰਿਹਾ ਹੈ।
  7. ਸੰਯੁਕਤ ਅਰਬ ਅਮੀਰਾਤ ਨੇ ਤੁਰੰਤ ਸਹਾਇਤਾ ਅਤੇ ਬਚਾਅ ਟੀਮਾਂ ਦੇ ਨਾਲ-ਨਾਲ ਭੋਜਨ, ਡਾਕਟਰੀ ਸਪਲਾਈ ਅਤੇ ਤੰਬੂ ਭੇਜੇ ਹਨ।

ਪਾਕਿਸਤਾਨ ਤੋਂ ਕੱਢੇ ਗਏ ਪਰਿਵਾਰ ਵੀ ਭੂਚਾਲ ਤੋਂ ਪ੍ਰਭਾਵਿਤ

ਕੁਝ ਅਫਗਾਨ ਪਰਿਵਾਰ ਜਿਨ੍ਹਾਂ ਨੂੰ ਹਾਲ ਹੀ ਵਿੱਚ ਪਾਕਿਸਤਾਨ ਤੋਂ ਕੱਢਿਆ ਗਿਆ ਸੀ, ਭੂਚਾਲ ਤੋਂ ਪ੍ਰਭਾਵਿਤ ਹੋਏ ਹਨ। ਕੁਨਾਰ ਤੋਂ ਮੁਹੰਮਦ ਅਸਲਮ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ 5 ਮੈਂਬਰ ਮਾਰੇ ਗਏ। ਇਹ ਇਲਾਕਾ ਪਾਕਿਸਤਾਨ ਸਰਹੱਦ ਦੇ ਨੇੜੇ ਹੈ। ਸੰਯੁਕਤ ਰਾਸ਼ਟਰ ਦੇ ਅਨੁਸਾਰ, ਪਾਕਿਸਤਾਨ ਇਸ ਸਾਲ ਗੈਰ-ਦਸਤਾਵੇਜ਼ੀ ਅਫਗਾਨਾਂ ਨੂੰ ਜ਼ਬਰਦਸਤੀ ਵਾਪਸ ਭੇਜ ਰਿਹਾ ਹੈ। 35 ਲੱਖ ਤੋਂ ਵੱਧ ਅਫਗਾਨ ਪਾਕਿਸਤਾਨ ਵਿੱਚ ਰਹਿ ਰਹੇ ਸਨ, ਪਰ ਹੁਣ ਸਰਕਾਰ ਸੁਰੱਖਿਆ ਅਤੇ ਸਰੋਤਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਬਾਹਰ ਕੱਢ ਰਹੀ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...