ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਈਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ‘ਤੇ ਲੱਗੇਗਾ 25% ਟੈਰਿਫ, ਟਰੰਪ ਦੀ ਧਮਕੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇੱਕ ਸੋਸ਼ਲ ਮੀਡੀਆ ਪੋਸਟ 'ਚ ਟੈਰਿਫ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਤੁਰੰਤ ਲਾਗੂ ਹੋਣਗੇ। ਚੀਨ, ਬ੍ਰਾਜ਼ੀਲ, ਤੁਰਕੀ ਤੇ ਰੂਸ ਉਨ੍ਹਾਂ ਅਰਥਵਿਵਸਥਾਵਾਂ 'ਚੋਂ ਹਨ ਜੋ ਤਹਿਰਾਨ ਨਾਲ ਵਪਾਰ ਕਰਦੀਆਂ ਹਨ।

ਈਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ 'ਤੇ ਲੱਗੇਗਾ 25% ਟੈਰਿਫ, ਟਰੰਪ ਦੀ ਧਮਕੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ
Follow Us
tv9-punjabi
| Published: 13 Jan 2026 07:53 AM IST

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਈਰਾਨ ਦੇ ਵਪਾਰਕ ਭਾਈਵਾਲਾਂ ਨੂੰ ਅਮਰੀਕਾ ਵੱਲੋਂ 25% ਟੈਰਿਫ ਦਾ ਸਾਹਮਣਾ ਕਰਨਾ ਪਵੇਗਾ। ਟਰੰਪ ਈਰਾਨ ਚ ਹਿੰਸਕ ਵਿਰੋਧ ਪ੍ਰਦਰਸ਼ਨਾਂ ‘ਤੇ ਕਾਰਵਾਈ ਲਈ ਈਰਾਨ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਚ ਦੇਸ਼ ਭਰ ਚ ਲਗਭਗ 600 ਲੋਕ ਮਾਰੇ ਗਏ ਹਨ। ਅਮਰੀਕੀ ਰਾਸ਼ਟਰਪਤੀ ਨੇ ਵਾਰ-ਵਾਰ ਤਹਿਰਾਨ ਨੂੰ ਫੌਜੀ ਕਾਰਵਾਈ ਦੀ ਧਮਕੀ ਦਿੱਤੀ ਹੈ, ਇਹ ਕਹਿੰਦੇ ਹੋਏ ਕਿ ਜੇਕਰ ਉਨ੍ਹਾਂ ਦੇ ਪ੍ਰਸ਼ਾਸਨ ਨੂੰ ਪਤਾ ਲੱਗਦਾ ਹੈ ਕਿ ਇਸਲਾਮੀ ਗਣਰਾਜ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਘਾਤਕ ਤਾਕਤ ਦੀ ਵਰਤੋਂ ਕਰ ਰਿਹਾ ਹੈ, ਤਾਂ ਉਹ ਇੱਕ ਜ਼ਬਰਦਸਤ ਜਵਾਬ ਦੇਣਗੇ ਜਿਸ ਦੀ ਉਨ੍ਹਾਂ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ।

ਟਰੰਪ ਦਾ ਕਹਿਣਾ ਹੈ ਕਿ ਈਰਾਨ ਇਸ ਲਾਲ ਰੇਖਾ ਨੂੰ ਪਾਰ ਕਰਨਾ ਸ਼ੁਰੂ ਕਰ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਤੇ ਉਨ੍ਹਾਂ ਦੀ ਰਾਸ਼ਟਰੀ ਸੁਰੱਖਿਆ ਟੀਮ ਨੂੰ ਸਖ਼ਤ ਵਿਕਲਪਾਂ ‘ਤੇ ਵਿਚਾਰ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਟਰੰਪ ਨੇ ਸੋਮਵਾਰ ਨੂੰ ਇੱਕ ਸੋਸ਼ਲ ਮੀਡੀਆ ਪੋਸਟ ਚ ਟੈਰਿਫਾਂ ਦਾ ਐਲਾਨ ਕੀਤਾ, ਜਿਸ ਚ ਕਿਹਾ ਗਿਆ ਕਿ ਇਹ ਤੁਰੰਤ ਲਾਗੂ ਹੋਣਗੇ। ਚੀਨ, ਬ੍ਰਾਜ਼ੀਲ, ਤੁਰਕੀ ਤੇ ਰੂਸ ਉਨ੍ਹਾਂ ਅਰਥਵਿਵਸਥਾਵਾਂ ਚੋਂ ਹਨ ਜੋ ਤਹਿਰਾਨ ਨਾਲ ਵਪਾਰ ਕਰਦੀਆਂ ਹਨ।

ਈਰਾਨ ਦੇ ਵਪਾਰਕ ਭਾਈਵਾਲਾਂ ‘ਤੇ 25 ਪ੍ਰਤੀਸ਼ਤ ਟੈਰਿਫ

ਟਰੰਪ ਦੇ ਅਨੁਸਾਰ, ਅਮਰੀਕਾ ਈਰਾਨ ਦੇ ਵਪਾਰਕ ਭਾਈਵਾਲਾਂ ‘ਤੇ 25 ਪ੍ਰਤੀਸ਼ਤ ਟੈਰਿਫ ਲਗਾ ਰਿਹਾ ਹੈ ਤਾਂ ਜੋ ਤਹਿਰਾਨ ‘ਤੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਵਿਰੁੱਧ ਕਾਰਵਾਈ ਕਰਨ ਲਈ ਦਬਾਅ ਪਾਇਆ ਜਾ ਸਕੇ। ਈਰਾਨ ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਚ ਸੈਂਕੜੇ ਲੋਕ ਮਾਰੇ ਗਏ ਹਨ। ਅਮਰੀਕੀ ਰਾਸ਼ਟਰਪਤੀ ਨੇ ਵਾਰ-ਵਾਰ ਤਹਿਰਾਨ ਨੂੰ ਫੌਜੀ ਕਾਰਵਾਈ ਦੀ ਧਮਕੀ ਦਿੱਤੀ ਹੈ। ਹਾਲ ਹੀ ਚ, ਟਰੰਪ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪ੍ਰਸ਼ਾਸਨ ਨੂੰ ਪਤਾ ਲੱਗਦਾ ਹੈ ਕਿ ਈਰਾਨ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਘਾਤਕ ਤਾਕਤ ਦੀ ਵਰਤੋਂ ਕਰ ਰਿਹਾ ਹੈ, ਤਾਂ ਅਮਰੀਕਾ ਹਮਲਾ ਕਰੇਗਾ।

ਟੈਰਿਫ ਕਿਵੇਂ ਲਾਗੂ ਕੀਤਾ ਜਾਵੇਗਾ?

ਹਾਲਾਂਕਿ, ਟਰੰਪ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਈਰਾਨ ਨਾਲ ਵਪਾਰ ਕਰਨਾ ਕਿਸ ਨੂੰ ਮੰਨਿਆ ਜਾਵੇਗਾ। ਇਹ ਐਲਾਨ ਇਸ ਬਾਰੇ ਸਵਾਲ ਉਠਾਉਂਦਾ ਹੈ ਕਿ ਇਹ ਵਾਧੂ ਟੈਰਿਫ ਕਿਵੇਂ ਕੰਮ ਕਰ ਸਕਦੇ ਹਨ। ਕਿਹੜੇ ਦੇਸ਼ਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ ਤੇ ਕੀ ਉੱਚ ਡਿਊਟੀਆਂ ਲਗਾਈਆਂ ਜਾਣਗੀਆਂ ਕੀ ਟਰੰਪ ਦਾ ਐਲਾਨ ਅਜਿਹੇ ਸਮੇਂ ਆਇਆ ਹੈ, ਜਦੋਂ ਉਨ੍ਹਾਂ ਨੇ ਈਰਾਨ ਚ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਦੀ ਰੱਖਿਆ ਲਈ ਅਮਰੀਕੀ ਫੌਜੀ ਦਖਲਅੰਦਾਜ਼ੀ ਦੀ ਮੰਗ ਕੀਤੀ ਹੈ। ਇਹ ਧਿਆਨ ਦੇਣ ਯੋਗ ਹੈ ਕਿ ਈਰਾਨ ਚ ਫੋਨ ਤੇ ਇੰਟਰਨੈਟ ਕਨੈਕਸ਼ਨ ਬੰਦ ਹਨ।

ਇਸ ਦੇਸ਼ ‘ਤੇ ਸਭ ਤੋਂ ਵੱਧ ਟੈਰਿਫ ਲਗਾਏ ਜਾਣਗੇ

ਨਵੇਂ ਟੈਰਿਫਾਂ ਦਾ ਮਤਲਬ ਹੈ ਕਿ ਚੀਨ ਤੋਂ ਆਉਣ ਵਾਲੀਆਂ ਚੀਜ਼ਾਂ ‘ਤੇ ਘੱਟੋ-ਘੱਟ ਟੈਰਿਫ ਦਰ 45 ਫ਼ੀਸਦੀ ਹੋ ਸਕਦੀ ਹੈ। ਮੌਜੂਦਾ ਟੈਰਿਫ ਫ਼ੀਸਦੀ ਹੈ। ਇਸ ਦਾ ਮਤਲਬ ਹੈ ਕਿ ਪਿਛਲੀ ਫ਼ੀਸਦੀ ਤੇ ਮੌਜੂਦਾ 25 ਫ਼ੀਸਦੀ ਮਿਲਾ ਕੇ 45 ਫ਼ੀਸਦੀ ਤੱਕ ਵਧੇਗੀ। ਪਿਛਲੇ ਸਾਲ, ਅਮਰੀਕਾ ਤੇ ਚੀਨ ਵਿਚਕਾਰ ਵਪਾਰ ਯੁੱਧ ਨੇ ਗਲੋਬਲ ਬਾਜ਼ਾਰ ਨੂੰ ਹਿਲਾ ਕੇ ਰੱਖ ਦਿੱਤਾ ਸੀ। ਟਰੰਪ ਨੇ ਪਿਛਲੇ ਸਾਲ ਚੀਨੀ ਸਾਮਾਨ ‘ਤੇ ਟੈਰਿਫ ਵਧਾ ਕੇ 145 ਫ਼ੀਸਦੀ ਕਰ ਦਿੱਤਾ ਸੀ। ਮੌਜੂਦਾ ਟੈਰਿਫ ਦਰ ਦਾ ਫੈਸਲਾ ਵਿਆਪਕ ਗੱਲਬਾਤ ਤੋਂ ਬਾਅਦ ਕੀਤਾ ਗਿਆ ਸੀ।

ਭਾਰਤ ਵੀ ਪ੍ਰਭਾਵਿਤ ਹੋਵੇਗਾ

ਚੀਨ ਤੋਂ ਇਲਾਵਾ, ਭਾਰਤ, ਯੂਏਈ ਤੇ ਤੁਰਕੀ ਨੂੰ ਵੀ ਈਰਾਨ ਦੇ ਪ੍ਰਮੁੱਖ ਵਪਾਰਕ ਭਾਈਵਾਲ ਮੰਨਿਆ ਜਾਂਦਾ ਹੈ। ਟਰੰਪ ਨੇ ਭਾਰਤ ਤੋਂ ਆਉਣ ਵਾਲੀਆਂ ਚੀਜ਼ਾਂ ‘ਤੇ ਡਿਊਟੀ ਦੁੱਗਣੀ ਕਰਕੇ ਘੱਟੋ-ਘੱਟ 45% ਕਰ ਦਿੱਤੀ ਹੈ। ਰੂਸੀ ਤੇਲ ਖਰੀਦਣ ਵਾਲੇ ਦੇਸ਼ਾਂ ਨੂੰ ਸਜ਼ਾ ਦੇਣ ਲਈ 50 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਟਰੰਪ ਨੇ ਰੂਸੀ ਤੇਲ ਖਰੀਦਣ ਵਾਲੇ ਹੋਰ ਦੇਸ਼ਾਂ ‘ਤੇ ਵੀ ਇਸੇ ਤਰ੍ਹਾਂ ਦੇ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ, ਜਿਸ ਚ ਚੀਨ ਵੀ ਸ਼ਾਮਲ ਹੈ।

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...