PM Modi Meets Elon Musk: ‘ਮੈਂ ਉਨ੍ਹਾਂ ਦਾ ਫੈਨ, ਮੋਦੀ ਸੱਚਮੁੱਚ ਆਪਣੇ ਦੇਸ਼ ਦੀ ਪਰਵਾਹ ਕਰਦੇ ਹਨ’; PM ਨਾਲ ਮੁਲਾਕਾਤ ਕਰ ਬੋਲੇ ਐਲੋਨ ਮਸਕ
PM Modi Elon Musk Meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਰ ਦਿਨਾਂ ਦੌਰੇ 'ਤੇ ਹਨ। ਮੰਗਲਵਾਰ ਨੂੰ ਅਮਰੀਕਾ ਦੇ ਨਿਊਯਾਰਕ ਸਿਟੀ ਪਹੁੰਚਣ ਤੋਂ ਬਾਅਦ, ਉਨ੍ਹਾਂ ਨੇ ਕਈ ਅਮਰੀਕੀ ਦਿੱਗਜ਼ਾ ਨਾਲ ਮੁਲਾਕਾਤ ਕੀਤੀ। ਟੇਸਲਾ ਦੇ ਸੀਈਓ ਐਲੋਨ ਮਸਕ ਵੀ ਇਸ ਵਿੱਚ ਸ਼ਾਮਲ ਸਨ। ਜਾਣੋ ਪੀਐਮ ਨਾਲ ਮੁਲਾਕਾਤ ਤੋਂ ਬਾਅਦ ਮਸਕ ਨੇ ਕੀ ਕਿਹਾ।

Tesla ਸ਼ੋਅਰੂਮ ਲਈ ਦਿੱਲੀ ‘ਚ ਜਗ੍ਹਾ ਦੀ ਤਲਾਸ਼
ਅਮਰੀਕਾ ਨਿਊਜ਼: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਪਹੁੰਚ ਚੁੱਕੇ ਹਨ। ਅਮਰੀਕਾ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਅਮਰੀਕਾ ਦੀਆਂ ਕਈ ਵੱਡੀਆਂ ਹਸਤੀਆਂ ਨਾਲ ਮੁਲਾਕਾਤ ਕੀਤੀ। ਟੇਸਲਾ (Tesla )ਦੇ ਸੀਈਓ ਐਲੋਨ ਮਸਕ ਵੀ ਇਸ ਵਿੱਚ ਸ਼ਾਮਲ ਸਨ।
ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਹੁਣ ਟੇਸਲਾ ਦੇ ਸੀਈਓ ਐਲੋਨ ਮਸਕ (Elon Musk) ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਉਹ ਭਾਰਤ ਦੇ ਭਵਿੱਖ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਪੀਐਮ ਮੋਦੀ ਦੇ ਵੀ ਪ੍ਰਸ਼ੰਸਕ ਹਨ।
ਐਲੋਨ ਮਸਕ ਨੇ ਕਿਹਾ, ਭਾਰਤ ਕੋਲ ਦੁਨੀਆ ਦੇ ਕਿਸੇ ਵੀ ਵੱਡੇ ਦੇਸ਼ ਨਾਲੋਂ ਜ਼ਿਆਦਾ ਸੰਭਾਵਨਾਵਾਂ ਹਨ। ਪ੍ਰਧਾਨ ਮੰਤਰੀ ਮੋਦੀ ਸੱਚਮੁੱਚ ਭਾਰਤ ਦੀ ਪਰਵਾਹ ਕਰਦੇ ਹਨ। ਉਹ ਸਾਨੂੰ ਆਪਣੇ ਦੇਸ਼ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਸਾਡੀ ਬਹੁਤ ਵਧੀਆ ਮੁਲਾਕਾਤ ਹੋਈ ਅਤੇ ਮੈਂ ਉਨ੍ਹਾਂ ਨੂੰ ਬਹੁਤ ਪਸੰਦ ਕਰਦਾ ਹਾਂ। ਪ੍ਰਧਾਨ ਮੰਤਰੀ ਮੋਦੀ ਅਸਲ ਵਿੱਚ ਭਾਰਤ ਲਈ ਬਿਹਤਰ ਸੋਚ ਰੱਖਦੇ ਹਨ।
ਉਹ ਭਾਰਤ ਵਿੱਚ ਨਿਵੇਸ਼ ਕਰਨ ਲਈ ਕੰਪਨੀਆਂ ਦਾ ਸਮਰਥਨ ਕਰਨਾ ਚਾਹੁੰਦੇ ਹਨ ਤਾਂ ਜੋ ਭਾਰਤ ਨੂੰ ਫਾਇਦਾ ਹੋਵੇ। ਮੈਂ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਿਹਾ ਹਾਂ।
ਦੱਸ ਦਈਏ ਕਿ ਪੀਐਮ ਮੋਦੀ ਭਾਰਤੀ ਸਮੇਂ ਮੁਤਾਬਕ ਕੱਲ੍ਹ ਯਾਨੀ ਮੰਗਲਵਾਰ ਰਾਤ ਨੂੰ ਅਮਰੀਕਾ ਪਹੁੰਚੇ ਸਨ। ਪੀਐਮ ਨਰੇਂਦਰ ਮੋਦੀ (PM Narendra Modi) ਦਾ ਅਮਰੀਕਾ ਪਹੁੰਚਣ ‘ਤੇ ਹਵਾਈ ਅੱਡੇ ‘ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪੀਐਮ ਮੋਦੀ ਦੇ ਸਵਾਗਤ ਲਈ ਨਿਊਯਾਰਕ ਹਵਾਈ ਅੱਡੇ ‘ਤੇ ਵੱਡੀ ਗਿਣਤੀ ‘ਚ ਭਾਰਤੀ ਅਮਰੀਕੀ ਇਕੱਠੇ ਹੋਏ। ਇਸ ਤੋਂ ਬਾਅਦ ਪੀਐਮ ਮੋਦੀ ਦੀ ਅਮਰੀਕਾ ਦੀਆਂ ਵੱਡੀਆਂ ਹਸਤੀਆਂ ਨਾਲ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ।
0 seconds of 4 minutes, 14 secondsVolume 0%
Press shift question mark to access a list of keyboard shortcuts
Keyboard Shortcuts
Shortcuts Open/Close/ or ?
Play/PauseSPACE
Increase Volume↑
Decrease Volume↓
Seek Forward→
Seek Backward←
Captions On/Offc
Fullscreen/Exit Fullscreenf
Mute/Unmutem
Decrease Caption Size-
Increase Caption Size+ or =
Seek %0-9