Rahul Gandhi US Visit: ਜੋ ਅੱਜ ਮੁਸਲਮਾਨਾਂ ਨਾਲ ਹੋ ਰਿਹਾ ਹੈ ਉਹ 80 ਦੇ ਦਹਾਕੇ ‘ਚ ਯੂਪੀ ਦੇ ਦਲਿਤਾਂ ਨਾਲ ਹੋਇਆ, US ‘ਚ ਬੋਲੇ ਰਾਹੂਲ ਗਾਂਧੀ
ਰਾਹੁਲ ਗਾਂਧੀ ਮੰਗਲਵਾਰ ਨੂੰ 10 ਦਿਨਾਂ ਦੇ ਦੌਰੇ 'ਤੇ ਅਮਰੀਕਾ ਪਹੁੰਚ ਗਏ ਹਨ। ਸਾਨ ਫਰਾਂਸਿਸਕੋ ਵਿੱਚ ਭਾਰਤੀ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਮੁਸਲਮਾਨਾਂ ਲਈ ਸੁਰੱਖਿਆ ਨੂੰ ਖਤਰਾ ਹੈ। ਕਿਸੇ ਨੂੰ ਵੀ ਜੇਲ੍ਹ ਵਿੱਚ ਡੱਕਿਆ ਜਾਂਦਾ ਸੀ।
ਰਾਹੁਲ ਗਾਂਧੀ ਵੱਲੋਂ ਮਹਿਲਾ ਰਾਖਵਾਂਕਰਨ ਬਿੱਲ
ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਨਾਲ ਸਬੰਧਤ ਬਿੱਲ ਬਾਰੇ ਕਾਂਗਰਸੀ ਆਗੂ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਸੱਤਾ ‘ਚ ਔਰਤਾਂ ਨੂੰ ਜ਼ਿਆਦਾ ਸਥਾਨ ਦੇਣਾ ਹੋਵੇਗਾ। ਹਰ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣੀ ਪਵੇਗੀ ਤਾਂ ਹੀ ਸੁਰੱਖਿਆ ਦਾ ਮੁੱਦਾ ਸੁਧਰੇਗਾ। ਹਰ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਅਸੀਂ ਔਰਤਾਂ ਲਈ ਬਿੱਲ ਲਿਆਉਣ ਦੀ ਕੋਸ਼ਿਸ਼ ਕੀਤੀ। ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਕੁਝ ਸਹਿਯੋਗੀ ਤਿਆਰ ਨਹੀਂ ਸਨ, ਇਸ ਲਈ ਮਹਿਲਾ ਰਾਖਵਾਂਕਰਨ ਬਿੱਲ ਪਾਸ ਨਹੀਂ ਹੋ ਸਕਿਆ। ਹੁਣ ਜੇਕਰ ਅਸੀਂ ਸੱਤਾ ‘ਚ ਆਏ ਤਾਂ ਇਹ ਬਿੱਲ ਜ਼ਰੂਰ ਪਾਸ ਕਰਵਾਵਾਂਗੇ। ਔਰਤਾਂ ਨੂੰ ਅੱਗੇ ਲਿਜਾਣ ਲਈ ਹਰ ਖੇਤਰ ਵਿੱਚ ਸਥਾਨ ਦੇਣਾ ਪਵੇਗਾ। ਇਸ ਦੇ ਨਾਲ ਹੀ ਨਵੇਂ ਸੰਸਦ ਭਵਨ ਦਾ ਜ਼ਿਕਰ ਕਰਦਿਆਂ ਕਾਂਗਰਸੀ ਆਗੂ ਨੇ ਕਿਹਾ ਕਿ ਅਜਿਹੇ ਮੁੱਦੇ ਸਿਰਫ਼ ਧਿਆਨ ਭਟਕਾਉਣ ਲਈ ਹਨ।ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੇ ਇਲਜ਼ਾਮ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ‘ਤੇ ਵੀ ਹਮਲਾ ਕੀਤਾ ਗਿਆ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੋਚਦੇ ਹਨ ਕਿ ਉਹ ਸਭ ਕੁਝ ਜਾਣਦੇ ਹਨ। ਉਹ ਸੋਚਦੇ ਹਨ ਕਿ ਉਹ ਇਤਿਹਾਸਕਾਰਾਂ ਨੂੰ ਇਤਿਹਾਸ, ਵਿਗਿਆਨੀਆਂ ਨੂੰ ਵਿਗਿਆਨ ਅਤੇ ਫੌਜ ਨੂੰ ਜੰਗ ਦੀ ਵਿਆਖਿਆ ਕਰ ਸਕਦੇ ਹਨ। ਦੇਸ਼ ਦੀ ਸੱਤਾਧਾਰੀ ਪਾਰਟੀ ਭਾਜਪਾ ਲੋਕਾਂ ਨੂੰ ਡਰਾ ਰਹੀ ਹੈ। ਇਸ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
