AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੋ ਭਾਰਤੀ-ਅਮਰੀਕੀਆਂ ਸਮੇਤ ਤਿੰਨ ‘ਤੇ ਚੋਰੀ ਦੀ ਬੀਅਰ ਖਰੀਦਣ-ਵੇਚਣ ਦਾ ਇਲਜ਼ਾਮ

Indian-Americans Stolen Beer: ਭਾਰਤੀ-ਅਮਰੀਕੀਆਂ ਸਮੇਤ ਤਿੰਨ ਲੋਕਾਂ 'ਤੇ ਉਥੇ ਦੋ ਦੁਕਾਨਾਂ ਤੋਂ 20 ਹਜ਼ਾਰ ਅਮਰੀਕੀ ਡਾਲਰ ਮੁੱਲ ਦੀ ਚੋਰੀ ਕੀਤੀ ਬੀਅਰ ਖਰੀਦਣ ਅਤੇ ਵੇਚਣ ਦਾ ਇਲਜ਼ਾਮ ਲਾਇਆ ਗਿਆ ਹੈ। ਤਿੰਨਾਂ ਨੂੰ ਅਗਲੇ ਮਹੀਨੇ ਮੁੱਢਲੀ ਅਦਾਲਤੀ ਸੁਣਵਾਈ ਦਾ ਸਾਹਮਣਾ ਕਰਨਾ ਪਵੇਗਾ

ਦੋ ਭਾਰਤੀ-ਅਮਰੀਕੀਆਂ ਸਮੇਤ ਤਿੰਨ 'ਤੇ ਚੋਰੀ ਦੀ ਬੀਅਰ ਖਰੀਦਣ-ਵੇਚਣ ਦਾ ਇਲਜ਼ਾਮ
ਅਮਰੀਕਾ ਨੇ ਭਾਰਤ ਤੇ 25 ਫੀਦਸੀ ਟੈਰਿਫ ਲਗਾਇਆ, 1 ਅਗਸਤ ਤੋਂ ਹੋਵੇਗਾ ਲਾਗੂ
tv9-punjabi
| Updated On: 22 Mar 2023 14:19 PM IST
Share
ਨਿਊਯਾਰਕ: ਅਮਰੀਕਾ ਦੇ ਓਹੀਓ (OHIO) ਸੂਬੇ ਵਿੱਚ ਦੋ ਭਾਰਤੀ-ਅਮਰੀਕੀਆਂ ਸਮੇਤ ਤਿੰਨ ਲੋਕਾਂ ‘ਤੇ ਉਥੇ ਦੋ ਦੁਕਾਨਾਂ ਤੋਂ 20 ਹਜ਼ਾਰ ਅਮਰੀਕੀ ਡਾਲਰ ਮੁੱਲ ਦੀ ਚੋਰੀ ਕੀਤੀ ਬੀਅਰ ਖਰੀਦਣ ਅਤੇ ਵੇਚਣ ਦਾ ਇਲਜ਼ਾਮ ਲਾਇਆ ਗਿਆ ਹੈ। ਇੱਕ ਰਿਪੋਰਟ ਮੁਤਾਬਕ, ਕੇਤਨ ਕੁਮਾਰ ਪਟੇਲ ਅਤੇ ਪੀਯੂਸ਼ ਕੁਮਾਰ ਪਟੇਲ ਨੂੰ ਚੋਰੀ ਦੀ ਬੀਅਰ ਲੈਣ ਦੇ ਇਲਜ਼ਾਮ ਵਿੱਚ ਇਸ ਹਫ਼ਤੇ ਮਹੋਨਿੰਗ ਕਾਉਂਟੀ ਕਾਮਨ ਪਲੀਜ਼ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ।

ਫੂਡ ਡ੍ਰਾਈਵ ਥਰੂ ਨੂੰ ਕੀਤਾ ਆਪਰੇਟ

ਵਕੀਲਾਂ ਨੇ ਅਦਾਲਤ (Court) ਨੂੰ ਦੱਸਿਆ ਕਿ ਪਟੇਲਾਂ ਨੇ ਯੰਗਸਟਾਊਨ ਦੇ ਵੈਸਟ ਸਾਈਡ ਤੇ ਮਾਹੋਨਿੰਗ ਐਵੇਨਿਊ ‘ਤੇ ਸ਼ੈਨਲੇ ਕੈਰੀ ਆਉਟ ਅਤੇ ਲੱਕੀ ਫੂਡ ਡ੍ਰਾਈਵ ਥਰੂ ਨੂੰ ਆਪਰੇਟ ਕੀਤਾ ਸੀ। ਉਨ੍ਹਾਂ ‘ਤੇ ਬੀਅਰ ਖਰੀਦਣ ਅਤੇ ਵੇਚਣ ਦਾ ਇਲਜ਼ਾਮ ਲਗਾਇਆ ਗਿਆ ਸੀ, ਜੋ ਕਿ ਆਰਐਲ ਲਿਪਟਨ ਡਿਸਟ੍ਰੀਬਿਊਟਰਸ ਤੋਂ ਯੰਗਸਟਾਊਨ ਦੇ 37 ਸਾਲ ਦੇ ਰੋਨਾਲਡ ਪੇਜ਼ੂਲੋ ਨੇ ਕਥਿਤ ਤੌਰ ‘ਤੇ ਚੋਰੀ ਕੀਤਾ ਸੀ। ਜਿੱਥੇ ਪੇਜ਼ੁਓਲੋ ਪਿਛਲੇ ਸਾਲ ਕੰਮ ਕਰਦਾ ਸੀ।

ਤਿਨਾਂ ਨੂੰ ਅਦਾਲਤੀ ਸੁਣਵਾਈ ਦਾ ਕਰਨਾ ਪਵੇਗਾ ਸਾਹਮਣਾ

ਸਰਕਾਰੀ ਵਕੀਲਾਂ ਦੇ ਮੁਤਾਬਕ, ਆਰਐਲ ਲਿਪਟਨ ਦੇ ਸੰਚਾਲਕਾਂ ਨੇ ਗੁੰਮ ਹੋਏ ਉਤਪਾਦ ਨੂੰ ਵੇਖਿਆ ਅਤੇ ਪੁਲਿਸ ਨਾਲ ਸੰਪਰਕ ਕੀਤਾ। ਸਹਾਇਕ ਪ੍ਰੌਸੀਕਿਊਟਰ ਮਾਈਕ ਯਾਕੋਵੋਨ ਨੇ ਕਿਹਾ ਕਿ ਚੋਰੀ ਹੋਈ ਬੀਅਰ ਦੀ ਕੀਮਤ (Price of Beer) ਕਰੀਬ 20 ਹਜ਼ਾਰ ਅਮਰੀਕੀ ਡਾਲਰ ਹੈ। ਇੱਕ ਪਾਸੇ ਪੇਜ਼ੂਓਲੋ ਨੂੰ ਚੋਰੀ ਦੇ ਇਲਜ਼ਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਤੇ ਦੂਜੇ ਪਾਸੇ ਹੈ, ਪਟੇਲਾਂ ਨੂੰ ਚੋਰੀ ਕੀਤਾ ਸਮਾਨ ਲੈਣ ਦੇ ਇਲਜ਼ਾਮਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿੰਨਾਂ ਨੂੰ ਅਗਲੇ ਮਹੀਨੇ ਮੁੱਢਲੀ ਅਦਾਲਤੀ ਸੁਣਵਾਈ ਦਾ ਸਾਹਮਣਾ ਕਰਨਾ ਪਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...