ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਦਿਲਜੀਤ ਦੋਸਾਂਝ ਦੇ ਫੈਨ, PM ਮੋਦੀ ਸਾਹਮਣੇ ਕੀਤੀ ਤਾਰੀਫ਼

Updated On: 

24 Jun 2023 21:26 PM

ਅਮਰੀਕੀ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਉਹ ਦਿਲਜੀਤ ਦੋਸਾਂਝ ਦੇ ਫੈਨ ਹਨ। ਉਥੇ ਦਿਲਜੀਤ ਦੋਸਾਂਝ ਨੇ ਵੀਡੀਓ ਪੋਸਟ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ।

ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਦਿਲਜੀਤ ਦੋਸਾਂਝ ਦੇ ਫੈਨ, PM ਮੋਦੀ ਸਾਹਮਣੇ ਕੀਤੀ ਤਾਰੀਫ਼
Follow Us On

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਅਮਰੀਕੀ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਉਹ ਦਿਲਜੀਤ ਦੋਸਾਂਝ ਦੇ ਫੈਨ ਹਨ। ਇਹ ਗੱਲ੍ਹ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਕੋਚੇਲਾ ‘ਚ ਦਿਲਜੀਤ ਦੋਸਾਂਝ (Diljit Dosanjh) ਦੇ ਗੀਤਾਂ ‘ਤੇ ਡਾਂਸ ਕਰਨ ਦੀ ਗੱਲ ‘ਤੇ ਕਹੀ। ਉਥੇ ਦਿਲਜੀਤ ਦੋਸਾਂਝ ਨੇ ਵੀਡੀਓ ਪੋਸਟ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ।

ਅਮਰੀਕੀ ਵਿਦੇਸ਼ ਮੰਤਰੀ ਨੇ PM ਮੋਦੀ ਦਾ ਧਨੰਵਾਦ ਕੀਤਾ

ਅਮਰੀਕੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਆਉਣ ‘ਤੇ ਧੰਨਵਾਦ ਕੀਤਾ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken) ਨੇ ਕਿਹਾ- ਭਾਰਤ ਸਾਡੀ ਰੁਟੀਨ ਦਾ ਹਿੱਸਾ ਹੈ।

ਅਸੀਂ ਮਿੰਡੀ ਕਲਿੰਗ ਦੀ ਕਾਮੇਡੀ ‘ਤੇ ਹੱਸਦੇ ਹਾਂ। ਅਸੀਂ ਕੋਚੇਲਾ ਵਿੱਚ ਦਿਲਜੀਤ ਦੇ ਗੀਤਾਂ ‘ਤੇ ਡਾਂਸ ਕਰਦੇ ਹਾਂ। ਪ੍ਰਧਾਨ ਮੰਤਰੀ ਮੋਦੀ ਜੀ, ਮੈਂ ਨਿੱਜੀ ਤਜਰਬੇ ਤੋਂ ਕਹਿ ਸਕਦਾ ਹਾਂ, ਅਸੀਂ ਯੋਗਾ ਕਰਕੇ ਆਪਣੇ ਆਪ ਨੂੰ ਫਿੱਟ ਅਤੇ ਸਿਹਤਮੰਦ ਰੱਖਦੇ ਹਾਂ। ਸੰਯੁਕਤ ਰਾਜ ਅਮਰੀਕਾ ਸਾਡੇ ਅਮੀਰ ਭਾਰਤੀ ਡਾਇਸਪੋਰਾ ਦੁਆਰਾ ਬਹੁਤ ਹੈ।

ਦਿਲਜੀਤ ਨੇ ਵੀਡੀਓ ਪੋਸਟ ਕਰਕੇ ਖੁਸ਼ੀ ਜ਼ਾਹਰ

ਦਿਲਜੀਤ ਦੋਸਾਂਝ ਨੇ ਵੀ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੀ ਕਲਿੱਪ ਵੀ ਸਾਂਝੀ ਕੀਤੀ ਹੈ ਅਤੇ ਖੁਸ਼ੀ ਜ਼ਾਹਰ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ