AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Khalistan: ਅੰਮ੍ਰਿਤਪਾਲ ਦਾ ਹੈਂਡਲਰ ਅਵਤਾਰ ਸਿੰਘ ਖੰਡਾ ਲਾਈਫ ਸਪੋਰਟ ਸਿਸਟਮ ‘ਤੇ, ਹੋਇਆ ਬਲੱਡ ਕੈਂਸਰ

Khalistai Supporter Avtar Singh khanda: ਸੂਤਰਾਂ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਅਵਤਾਰ ਸਿੰਘ ਖੰਡਾ ਲੰਡਨ ਦੇ ਇੱਕ ਹਸਪਤਾਲ ਵਿੱਚ ਬਲੱਡ ਕੈਂਸਰ ਦਾ ਇਲਾਜ ਕਰਵਾ ਰਿਹਾ ਸੀ । ਖੰਡਾ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਖ ਹੈਂਡਲਰ ਦੱਸਿਆ ਜਾਂਦਾ ਹੈ।

Khalistan: ਅੰਮ੍ਰਿਤਪਾਲ ਦਾ ਹੈਂਡਲਰ ਅਵਤਾਰ ਸਿੰਘ ਖੰਡਾ ਲਾਈਫ ਸਪੋਰਟ ਸਿਸਟਮ 'ਤੇ, ਹੋਇਆ ਬਲੱਡ ਕੈਂਸਰ
tv9-punjabi
| Updated On: 15 Jun 2023 12:40 PM IST
Share
Avtar Singh Khanda: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਹੈਂਡਲਰ ਅਤੇ ਬ੍ਰਿਟੇਨ ਵਿੱਚ ਸਥਿਤ ਭਾਰਤੀ ਦੂਤਾਵਾਸ ‘ਚ ਤਿਰੰਗੇ ਦਾ ਅਪਮਾਨ ਕਰਨ ਵਾਲਾ ਅੱਤਵਾਦੀ ਅਵਤਾਰ ਸਿੰਘ ਖੰਡਾ ਨਾਲ ਜੁੜੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਅੱਤਵਾਦੀ ਅਵਤਾਰ ਸਿੰਘ ਖੰਡਾ ਲੰਡਨ ‘ਚ ਲਾਈਫ ਸਪੋਰਟ ਸਿਸਟਮ ‘ਤੇ ਹੈ। ਉਸ ਨੂੰ ਬਲੱਡ ਕੈਂਸਰ ਹੈ ਅਤੇ ਇਹ ਕੈਂਸਰ ਦੀ ਪਹਿਲੀ ਸਟੇਜ ਹੈ। ਜਿਸ ਕਾਰਨ ਉਸ ਦੇ ਸਰੀਰ ਵਿੱਚ ਜ਼ਹਿਰ ਫੈਲ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਹੁਣ ਉਸ ਨੂੰ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਹੈ।

KLF ਲੰਡਨ ਯੂਨਿਟ ਦਾ ਮੁਖੀ ਹੈ ਖੰਡਾ

UK ਵਿੱਚ ਪਿਛਲੇ ਕੁਝ ਸਮੇਂ ਤੋਂ ਖਾਲਿਸਤਾਨ ਦੀ ਆਵਾਜ਼ ਅੱਤਵਾਦੀ ਅਵਤਾਰ ਸਿੰਘ ਖੰਡਾ (Avtar Singh Khanda) ਦੀ ਬਦੌਲਤ ਚੁੱਕੀ ਜਾ ਰਹੀ ਹੈ। ਖੰਡਾ ਕੁਝ ਸਮੇਂ ਵਿਚ ਬਹੁਤ ਸਰਗਰਮ ਹੋ ਗਿਆ। ਖੰਡਾ ਖਾਸ ਤੌਰ ‘ਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੀ ਲੰਡਨ ਯੂਨਿਟ ਦਾ ਮੁਖੀ ਹੈ ਅਤੇ KLF ਅੱਤਵਾਦੀ ਕੁਲਵੰਤ ਸਿੰਘ ਖੁਖਰਾਣਾ ਦਾ ਪੁੱਤਰ ਹੈ। ਅੱਤਵਾਦੀ ਖੰਡਾ ਨੇ ਪਿਛਲੇ ਦਿਨੀਂ ਖਾਲਿਸਤਾਨ (Khalistan) ਲਈ ਆਵਾਜ਼ ਉਠਾਉਣ ਵਾਲੀਆਂ ਪਾਬੰਦੀਸ਼ੁਦਾ ਜਥੇਬੰਦੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਇੰਨਾ ਹੀ ਨਹੀਂ, ਖੰਡਾ ਨੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਵੀ ਹੱਥ ਮਿਲਾ ਕੇ ਅੰਮ੍ਰਿਤਪਾਲ ਸਿੰਘ ਨੂੰ ਟਰੇਨਿੰਗ ਦੇ ਕੇ ਪੰਜਾਬ ਭੇਜਿਆ ਸੀ।

ਅੰਮ੍ਰਿਤਪਾਲ ਸਿੰਘ ਨੂੰ ਛੁਪਾਉਣ ‘ਚ ਕੀਤੀ ਮਦਦ

ਅਵਤਾਰ ਸਿੰਘ ਖੰਡਾ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਹੈਂਡਲਰ ਹੈ। ਜਦੋਂ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਸ਼ੁਰੂ ਕੀਤੀ ਤਾਂ ਅੱਤਵਾਦੀ ਖੰਡਾ 37 ਦਿਨਾਂ ਤੱਕ ਉਸ ਦੀ ਸੁਰੱਖਿਆ ਕਰਦਾ ਰਿਹਾ। ਖੰਡਾ ਨੇ ਇਸ ਲਈ ਆਪਣੇ ਸਲੀਪਰ ਸੇਲਜ਼ ਦੀ ਮਦਦ ਲਈ।

ਖੰਡਾ ਭਾਰਤ ‘ਚ ਅੱਤਵਾਦੀ ਘੋਸ਼ਿਤ

ਵਿਦੇਸ਼ ‘ਚ ਰਹਿੰਦਿਆਂ ਖਾਲਿਸਤਾਨ ਲਹਿਰ ਚਲਾ ਰਹੇ ਅਵਤਾਰ ਸਿੰਘ ਖੰਡਾ ਨੇ ਭਾਰਤੀ ਹਾਈ ਕਮਿਸ਼ਨ ‘ਤੇ ਤਿਰੰਗੇ ਦਾ ਅਪਮਾਨ ਕੀਤਾ ਸੀ। ਇਸ ਦੇ ਨਾਲ ਹੀ ਪਿਛਲੇ ਦਿਨੀਂ ਐਨਆਈਏ ਦੀ ਜਾਂਚ ਵਿੱਚ ਇਹ ਵੀ ਸਾਫ਼ ਹੋ ਗਿਆ ਸੀ ਕਿ ਇਹ ਖੰਡਾ ਅੰਮ੍ਰਿਤਪਾਲ ਸਿੰਘ ਦਾ ਵੀ ਹੈਂਡਲਰ ਰਿਹਾ ਹੈ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਅਵਤਾਰ ਸਿੰਘ ਖੰਡਾ ਚੋਟੀ ਦੇ ਖਾਲਿਸਤਾਨੀ ਅੱਤਵਾਦੀਆਂ ਜਗਤਾਰ ਸਿੰਘ ਤਾਰਾ ਅਤੇ ਪਰਮਜੀਤ ਸਿੰਘ ਪੰਮਾ ਦੇ ਕਾਫੀ ਕਰੀਬੀ ਹੈ। ਦਰਅਸਲ, ਪੰਮਾ ਖਾਲਿਸਤਾਨ ਟਾਈਗਰ ਫੋਰਸ ਦਾ ਸਰਗਰਮ ਮੈਂਬਰ ਹੈ ਅਤੇ NIA ਦੀ ਸੂਚੀ ‘ਚ ਉਹ ਮੋਸਟ ਵਾਂਟੇਡ ਅੱਤਵਾਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...