Arsh Dalla Arrest: ਖਾਲਿਸਤਾਨੀ ਅੱਤਵਾਦੀ ਡੱਲਾ ਦਾ ਟਰਾਇਲ ਨਹੀਂ ਕੀਤਾ ਜਾਵੇਗਾ ਜਨਤਕ, ਓਨਟਾਰੀਓ ਅਦਾਲਤ ਦਾ ਹੁਕਮ

Published: 

15 Nov 2024 08:52 AM

Arshdeep Dalla Trials: ਭਾਰਤ ਨੇ ਅਰਸ਼ ਡੱਲਾ ਦੀ ਹਵਾਲਗੀ ਲਈ ਰਸਮੀ ਅਪੀਲ ਕਰਨ ਦਾ ਸੰਕੇਤ ਦਿੱਤਾ ਹੈ। ਡੱਲਾ 'ਤੇ ਭਾਰਤ 'ਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਅਤੇ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਇਲਜ਼ਾਮ ਹੈ। ਡੱਲਾ ਨੂੰ 2023 ਵਿੱਚ ਭਾਰਤੀ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਘੋਸ਼ਿਤ ਕੀਤਾ ਸੀ।

Arsh Dalla Arrest: ਖਾਲਿਸਤਾਨੀ ਅੱਤਵਾਦੀ ਡੱਲਾ ਦਾ ਟਰਾਇਲ ਨਹੀਂ ਕੀਤਾ ਜਾਵੇਗਾ ਜਨਤਕ, ਓਨਟਾਰੀਓ ਅਦਾਲਤ ਦਾ ਹੁਕਮ

ਅਰਸ਼ ਡੱਲਾ

Follow Us On

ਕੈਨੇਡਾ ਵਿੱਚ ਓਨਟਾਰੀਓ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਖਾਲਿਸਤਾਨ ਟਾਈਗਰ ਫੋਰਸ (KTF) ਦੇ ਆਰਜ਼ੀ ਮੁਖੀ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਬਾਰੇ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਕੈਨੇਡਾ ਸਰਕਾਰ ਦੀ ਮੰਗ ‘ਤੇ ਲਿਆ ਗਿਆ ਹੈ।

ਦਰਅਸਲ ਕੈਨੇਡਾ ਸਰਕਾਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ਵਿੱਚ ਅਦਾਲਤੀ ਕਾਰਵਾਈ ਦੇ ਟੈਲੀਕਾਸਟ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਇਸ ਅਰਜ਼ੀ ਨੂੰ ਓਨਟਾਰੀਓ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਇਹ ਪਾਬੰਦੀ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੱਕ ਲਾਗੂ ਰਹੇਗੀ।

ਭਾਰਤ ਨੇ ਡੱਲਾ ਦੀ ਹਵਾਲਗੀ ਦੀ ਕੀਤੀ ਮੰਗ

ਮਾਮਲੇ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਭਾਰਤ ਨੇ ਅਰਸ਼ ਡੱਲਾ ਦੀ ਹਵਾਲਗੀ ਲਈ ਰਸਮੀ ਅਪੀਲ ਕਰਨ ਦਾ ਸੰਕੇਤ ਦਿੱਤਾ ਹੈ। ਡੱਲਾ ‘ਤੇ ਭਾਰਤ ‘ਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਅਤੇ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਇਲਜ਼ਾਮ ਹੈ। ਡੱਲਾ ਨੂੰ 2023 ਵਿੱਚ ਭਾਰਤੀ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਘੋਸ਼ਿਤ ਕੀਤਾ ਸੀ।

ਜੁਲਾਈ 2023 ਵਿੱਚ, ਭਾਰਤ ਨੇ ਡੱਲਾ ਦੀ ਅਸਥਾਈ ਗ੍ਰਿਫਤਾਰੀ ਲਈ ਕੈਨੇਡੀਅਨ ਸਰਕਾਰ ਨੂੰ ਅਪੀਲ ਕੀਤੀ। ਹਾਲਾਂਕਿ, ਉਸ ਸਮੇਂ ਇਹ ਅਪੀਲ ਰੱਦ ਕਰ ਦਿੱਤੀ ਗਈ ਸੀ। ਪਰ ਹੁਣ ਕੈਨੇਡਾ ‘ਚ ਹੋਈ ਗ੍ਰਿਫਤਾਰੀ ਨੇ ਹਵਾਲਗੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ- ਅਸੀਂ ਕੈਨੇਡਾ ਵਿੱਚ ਅਰਸ਼ ਡੱਲਾ ਦੀ ਗ੍ਰਿਫਤਾਰੀ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਉਸਨੂੰ 10 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਕੈਨੇਡੀਅਨ ਪ੍ਰਿੰਟ ਅਤੇ ਵਿਜ਼ੂਅਲ ਮੀਡੀਆ ਨੇ ਇਸ ਘਟਨਾ ਬਾਰੇ ਵਿਆਪਕ ਤੌਰ ‘ਤੇ ਰਿਪੋਰਟ ਕੀਤੀ ਹੈ।

ਭਾਰਤ ਨੂੰ ਹਵਾਲਗੀ ਦੀ ਕਾਰਵਾਈ

ਜੈਸਵਾਲ ਨੇ ਕਿਹਾ ਕਿ ਡੱਲਾ ਦੇ ਭਾਰਤ ਵਿਚ ਲੰਬਿਤ ਅਪਰਾਧਿਕ ਮਾਮਲਿਆਂ ਅਤੇ ਕੈਨੇਡਾ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਉਸਦੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦੇ ਹੋਏ, ਭਾਰਤੀ ਏਜੰਸੀਆਂ ਹਵਾਲਗੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਸ਼ ਡੱਲਾ ਦੇ ਜੁਰਮਾਂ ਕਾਰਨ ਉਮੀਦ ਕੀਤੀ ਜਾ ਰਹੀ ਹੈ ਕਿ ਉਸ ਨੂੰ ਭਾਰਤ ਲਿਆ ਕੇ ਸਜ਼ਾਵਾਂ ਦਿੱਤੀਆਂ ਜਾਣਗੀਆਂ। ਸਾਡੀਆਂ ਏਜੰਸੀਆਂ ਹਾਲੀਆ ਗ੍ਰਿਫਤਾਰੀ ਦੇ ਮੱਦੇਨਜ਼ਰ ਹਵਾਲਗੀ ‘ਤੇ ਲੋੜੀਂਦੀ ਕਾਰਵਾਈ ਕਰਨਗੀਆਂ।

Exit mobile version