AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Australia News: ਔਰਤਾਂ ਨਾਲ ਸ਼ਰਮਨਾਕ ਹਰਕਤ, ਡਾਕ ਰਾਹੀਂ ਭੇਜੇ ਗਏ ਇਸਤੇਮਾਲ ਕੀਤੇ ਕੰਡੋਮ!

ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ 'ਚ ਔਰਤਾਂ ਲਈ ਇਕ ਡਾਕ ਭੇਜੀ ਗਈ ਹੈ। ਇਸ ਪੋਸਟ ਵਿੱਚ ਵਰਤਿਆ ਗਿਆ ਕੰਡੋਮ ਅਤੇ ਇੱਕ ਪੱਤਰ ਸ਼ਾਮਲ ਹੈ। ਫਿਲਹਾਲ ਪੁਲਿਸ ਮੁਲਜ਼ਮ ਨੂੰ ਫੜਨ ਵਿੱਚ ਲੱਗੀ ਹੋਈ ਹੈ।

Australia News: ਔਰਤਾਂ ਨਾਲ ਸ਼ਰਮਨਾਕ ਹਰਕਤ, ਡਾਕ ਰਾਹੀਂ ਭੇਜੇ ਗਏ ਇਸਤੇਮਾਲ ਕੀਤੇ ਕੰਡੋਮ!
tv9-punjabi
| Published: 17 May 2023 18:13 PM IST
Share
ਆਸਟ੍ਰੇਲੀਆ ‘ਚ ਇਕ ਅਜੀਬ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੈਲਬੌਰਨ ਸ਼ਹਿਰ ਦੀਆਂ 65 ਔਰਤਾਂ ਨੂੰ ਡਾਕ ਰਾਹੀਂ ਵਰਤੇ ਗਏ ਕੰਡੋਮ ਭੇਜੇ ਗਏ ਹਨ। ਇੰਨਾ ਹੀ ਨਹੀਂ, ਭੇਜਣ ਵਾਲੇ ਨੇ ਉਨ੍ਹਾਂ ਦੇ ਨਾਲ ਚਿੱਠੀਆਂ ਵੀ ਭੇਜੀਆਂ ਹਨ। ਇਹ ਚਿੱਠੀਆਂ ਅਤੇ ਕੰਡੋਮ ਕਿਸੇ ਅਣਪਛਾਤੇ ਵਿਅਕਤੀ ਰਾਹੀਂ ਮੈਲਬੌਰਨ ਦੇ ਪੂਰਬ ਅਤੇ ਦੱਖਣ-ਪੂਰਬ ਵਿਚ ਰਹਿਣ ਵਾਲੀਆਂ ਔਰਤਾਂ ਨੂੰ ਭੇਜੇ ਗਏ ਹਨ। ਭੇਜਣ ਵਾਲੇ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਹ ਸਾਰੇ ਮਾਮਲੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਵਾਪਰੇ ਹਨ, ਜਿਸ ਕਾਰਨ ਪੁਲਿਸ ਚਿੰਤਤ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਨ੍ਹਾਂ ਔਰਤਾਂ ਨਾਲ ਇਹ ਸ਼ਰਮਨਾਕ ਕਾਰਾ ਕੀਤਾ ਗਿਆ ਹੈ, ਉਹ ਸਾਰੀਆਂ ਔਰਤਾਂ ਕਿਤੇ ਨਾ ਕਿਤੇ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਹਨ। ਅਜਿਹੇ ‘ਚ ਉਨ੍ਹਾਂ ਨੂੰ ਟਾਰਗੇਟ ਕਰਨ ਦੇ ਨਾਲ-ਨਾਲ ਨਿਸ਼ਾਨਾ ਬਣਾਏ ਜਾਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ ਹੈ। ਪੁਲਿਸ ਨੇ ਇਸ ਦਾ ਠੋਸ ਕਾਰਨ ਵੀ ਲੱਭ ਲਿਆ ਹੈ। ਅਸਲ ਵਿੱਚ, ਜਿਨ੍ਹਾਂ ਔਰਤਾਂ ਨੂੰ ਕੰਡੋਮ ਮਿਲੇ ਹਨ, ਉਨ੍ਹਾਂ ਵਿੱਚ ਇੱਕ ਗੱਲ ਕਾਮਨ ਹੈ। ਇਹ ਸਾਰੀਆਂ ਔਰਤਾਂ ਕਿਲਬਰੇਡਾ ਕਾਲਜ ਪ੍ਰਾਈਵੇਟ ਗਰਲਜ਼ ਸਕੂਲ ਵਿੱਚ 1999 ਵਿੱਚ ਪੜ੍ਹੀਆਂ ਸਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰਿਆਂ ਦੇ ਪਤੇ ਸਕੂਲ ਵਿਚ ਦਰਜ ਹਨ, ਜਿੱਥੋਂ ਜਾਣਕਾਰੀ ਲੈ ਕੇ ਉਨ੍ਹਾਂ ਨੂੰ ਡਾਕ ਰਾਹੀਂ ਭੇਜਿਆ ਗਿਆ ਹੈ। ਫਿਲਹਾਲ ਮੈਲਬੌਰਨ ਦੀ ‘ਬੇਸਾਈਡ ਸੈਕਸੁਅਲ ਆਫੈਂਸ ਐਂਡ ਚਾਈਲਡ ਅਬਿਊਜ਼ ਇਨਵੈਸਟੀਗੇਸ਼ਨ ਟੀਮ’ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੁਝ ਔਰਤਾਂ ਨੂੰ ਬਹੁਤ ਮਿਲੀਆਂ ਕਈ ਚਿੱਠੀਆਂ

ਮੈਲਬੌਰਨ ਪੁਲਿਸ ਨੇਬਿਆਨ ਜਾਰੀ ਕਰਕੇ ਕਿਹਾ ਕਿ ਕਈ ਔਰਤਾਂ ਨੂੰ ਇੱਕ ਤੋਂ ਵੱਧ ਡਾਕ ਮਿਲੀਆਂ ਹਨ, ਜਿਸ ਵਿੱਚ ਵਰਤੀ ਗਈ ਚੀਜ਼ ਵੀ ਮੌਜੂਦ ਹੈ। ਅਧਿਕਾਰੀਆਂ ਨੂੰ ਭਰੋਸਾ ਹੈ ਕਿ ਸਾਰੀਆਂ ਪੀੜਤ ਔਰਤਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਹਨ ਅਤੇ ਇੱਕ ਟਾਰਗੇਟ ਅਟੈਕ ਦਾ ਹਿੱਸਾ ਹਨ। ਆਸਟਰੇਲੀਆ ਦੇ ਹੇਰਾਲਡ ਸਨ ਅਖਬਾਰ ਨਾਲ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਸ ਨੂੰ ਹੱਥ ਲਿਖਤ ਸੰਦੇਸ਼ ਵਾਲਾ ਪੱਤਰ ਮਿਲਿਆ ਹੈ। ਜਦੋਂ ਉਸ ਨੇ ਇਸ ਬਾਰੇ ਆਪਣੇ ਦੋਸਤਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਵੀ ਦੱਸਿਆ ਕਿ ਉਨ੍ਹਾਂ ਦੇ ਘਰ ਚਿੱਠੀ ਆਈ ਹੈ। ਔਰਤ ਦਾ ਕਹਿਣਾ ਹੈ ਕਿ ਚਿੱਠੀ ਮਿਲਣ ਤੋਂ ਬਾਅਦ ਉਹ ਇੰਨੀ ਪਰੇਸ਼ਾਨ ਸੀ ਕਿ ਉਹ ਪੂਰੀ ਰਾਤ ਸੌਂ ਨਹੀਂ ਸਕੀ। ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਘਿਨਾਉਣੀ ਅਤੇ ਸ਼ਰਮਨਾਕ ਹਰਕਤ ਹੈ। ਕਈ ਔਰਤਾਂ ਨੂੰ ਚਾਰ-ਚਾਰ ਡਾਕ ਮਿਲੀਆਂ ਹਨ।

ਮਾਮਲੇ ਦੀ ਹੋ ਰਹੀ ਜਾਂਚ

ਬੇਸਾਈਡ ਸੈਕਸੁਅਲ ਆਫੈਂਸ ਐਂਡ ਚਾਈਲਡ ਅਬਿਊਜ਼ ਇਨਵੈਸਟੀਗੇਸ਼ਨ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਅੱਗੇ ਆ ਕੇ ਪੁਲਿਸ ਨੂੰ ਦੇਣ। ਇਸ ਨਾਲ ਦੋਸ਼ੀ ਨੂੰ ਫੜਨ ‘ਚ ਮਦਦ ਮਿਲੇਗੀ। ਪੁਲਿਸ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਹੋਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...