PM Modi Australia Visit: ਗਲੋਬਲ ਇਕਾਨਮੀ ਦਾ ਬ੍ਰਾਈਟ ਸਪਾਟ, ਟੈਲੇਂਟ ਦੀ ਫੈਕਟਰੀ ਹੈ ਭਾਰਤ, ਸਿਡਨੀ ‘ਚ ਭਾਰਤ ਲਈ ਮੋਦੀ ਦੀਆਂ 10 ਵੱਡੀਆਂ ਗੱਲਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਦੇ ਅਰੀਨਾ ਸਟੇਡੀਅਮ 'ਚ ਉਥੇ ਰਹਿ ਰਹੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ 25 ਸਾਲਾਂ ਵਿੱਚ ਵਿਕਸਤ ਦੇਸ਼ ਬਣਨ ਦੇ ਸੰਕਲਪ ਨਾਲ ਅੱਗੇ ਵੱਧ ਰਿਹਾ ਹੈ।
ਸਿਡਨੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਆਸਟ੍ਰੇਲੀਆ (Australia) ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਸਿਡਨੀ ਦੇ ਕੁਡੋਸ ਬੈਂਕ ਅਰੀਨਾ ਸਟੇਡੀਅਮ ਵਿੱਚ ਇੱਕ ਸ਼ਾਨਦਾਰ ਪ੍ਰੋਗਰਾਮ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਦੇ ਇਸ ਪ੍ਰੋਗਰਾਮ ‘ਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵੀ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਪੀਐਮ ਮੋਦੀ (PM Modi) ਨੇ ਕਿਹਾ ਕਿ ਭਾਰਤ ਆਉਣ ਵਾਲੇ 25 ਸਾਲਾਂ ਵਿੱਚ ਵਿਕਸਤ ਦੇਸ਼ਾਂ ਦੀ ਕਤਾਰ ਵਿੱਚ ਸ਼ਾਮਲ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਕਈ ਫੈਕਟਰਸ ਦੱਸੇ ਹਨ।
ਇੱਥੇ ਪੜ੍ਹੋ ਪੀਐਮ ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ:-
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਨੌਜਵਾਨ ਦੇਸ਼ ਦੱਸਦੇ ਹੋਏ ਆਪਣੇ ਭਾਸ਼ਣ ਵਿੱਚ ਕਿਹਾ ਹੈ ਕਿ ਦੁਨੀਆ ਦੀ ਸਭ ਤੋਂ ਵੱਡੀ ਯੁਵਾ ਅਤੇ ਪ੍ਰਤਿਭਾ ਦੀ ਫੈਕਟਰੀ ਭਾਰਤ ਦੇਸ਼ ਵਿੱਚ ਮੌਜੂਦ ਹੈ। ਕੋਰੋਨਾ ਦੌਰ ਨੂੰ ਯਾਦ ਕਰਦੇ ਹੋਏ, ਪੀਐਮ ਮੋਦੀ ਨੇ ਇਹ ਵੀ ਕਿਹਾ ਹੈ ਕਿ ਭਾਰਤ ਨੇ ਪੂਰੀ ਦੁਨੀਆ ਵਿੱਚ ਸਭ ਤੋਂ ਤੇਜ਼ ਟੀਕਾਕਰਨ ਪ੍ਰੋਗਰਾਮ ਚਲਾਇਆ ਸੀ।
- ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰਾਂ ਪ੍ਰਵਾਸੀ ਭਾਰਤੀਆਂ ਦੇ ਸਾਹਮਣੇ ਕਿਹਾ ਹੈ ਕਿ ਭਾਰਤ ਇਸ ਸਮੇਂ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਹੈ। ਭਾਰਤ ਦੁਨੀਆ ਵਿੱਚ ਸਭ ਤੋਂ ਵੱਧ ਸਮਾਰਟਫੋਨ ਡੇਟਾ ਦੀ ਖਪਤ ਕਰਦਾ ਹੈ। ਪੀਐਮ ਮੋਦੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਭਾਰਤ ਇੰਟਰਨੈਟ ਉਪਭੋਗਤਾਵਾਂ ਅਤੇ ਮੋਬਾਈਲ ਨਿਰਮਾਣ ਦੇ ਮਾਮਲੇ ਵਿੱਚ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ।
- ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਵਧਦੀ ਅਰਥਵਿਵਸਥਾ ‘ਤੇ ਆਪਣੇ ਭਾਸ਼ਣ ‘ਚ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਇਸ ਸਮੇਂ ਫਿਨਟੇਕ ਐਡੋਪਸ਼ਨ ਰੇਟ ਵਿੱਚ ਪਹਿਲੇ ਨੰਬਰ ‘ਤੇ ਹੈ। ਇਸ ਦੇ ਨਾਲ ਹੀ ਦੁੱਧ ਉਤਪਾਦਨ ਦੇ ਮਾਮਲੇ ‘ਚ ਭਾਰਤ ਪੂਰੀ ਦੁਨੀਆ ‘ਚ ਪਹਿਲੇ ਨੰਬਰ ‘ਤੇ ਆਉਂਦਾ ਹੈ।
- ਸਟਾਰਟਅੱਪ ‘ਤੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਕੋਲ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟਅੱਪ ਈਕੋਸਿਸਟਮ ਹੈ। ਦੇਸ਼ ਦੇ ਕਈ ਨੌਜਵਾਨ ਸਟਾਰਟਅੱਪਸ ਵਿੱਚ ਨਵੇਂ ਰਿਕਾਰਡ ਬਣਾ ਰਹੇ ਹਨ। ਇਸ ਦੇ ਨਾਲ ਹੀ, ਭਾਰਤ ਚੌਲ, ਕਣਕ, ਗੰਨੇ ਦੇ ਉਤਪਾਦਨ ਅਤੇ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਵਿੱਚ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
- ਪੀਐਮ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਅਗਲੇ 25 ਸਾਲਾਂ ਵਿੱਚ ਭਾਰਤ ਵਿਕਸਤ ਦੇਸ਼ਾਂ ਵਿੱਚ ਸ਼ਾਮਲ ਹੋਣ ਲਈ ਅੱਗੇ ਵਧ ਰਿਹਾ ਹੈ। ਭਾਰਤ ਕੋਲ ਇਸ ਸਮੇਂ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਆਟੋਮੋਬਾਈਲ ਅਤੇ ਸਿਵਲ ਏਵੀਏਸ਼ਨ ਬਾਜ਼ਾਰ ਹੈ।
- ਪੀਐਮ ਮੋਦੀ ਨੇ ਕਿਹਾ ਕਿ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਕ੍ਰਿਕਟ ਸਬੰਧਾਂ ਨੂੰ ਵੀ 75 ਸਾਲ ਪੂਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੈਦਾਨੀ ਮੁਕਾਬਲਾ ਜਿੰਨਾ ਦਿਲਚਸਪ ਹੁੰਦਾ ਹੈ, ਮੈਦਾਨ ਤੋਂ ਬਾਹਰ ਦੋਵਾਂ ਦੇਸ਼ਾਂ ਦੀ ਦੋਸਤੀ ਓਨੀ ਹੀ ਡੂੰਘੀ ਹੁੰਦੀ ਹੈ।
- ਪੀਐਮ ਮੋਦੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਮੁਦਰਾ ਫੰਡ ਭਾਵ IMF ਵੀ ਭਾਰਤ ਨੂੰ ਵਿਸ਼ਵ ਅਰਥਵਿਵਸਥਾ ਦਾ ਇੱਕ ਬ੍ਰਾਈਟ ਸਪਾਟ ਮੰਨਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਬੈਂਕ ਨੂੰ ਵੀ ਭਰੋਸਾ ਹੈ ਕਿ ਭਾਰਤ ਗੋਲਬਰ ਹੈਡਵਿੰਡਸ ਨੂੰ ਵੀ ਚੁਣੌਤੀ ਦੇ ਰਿਹਾ ਹੈ।
- ਵਿਦੇਸ਼ੀ ਭਾਰਤੀਆਂ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਅੱਗੇ ਕਿਹਾ ਕਿ ਭਾਰਤ ਹਜ਼ਾਰਾਂ ਸਾਲਾਂ ਦੀ ਜ਼ਿੰਦਾ ਸਭਿਅਤਾ ਹੈ। ਇਹ ਧਰਤੀ ਲੋਕਤੰਤਰ ਦੀ ਮਾਂ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਨੇ ਆਪਣੇ ਆਪ ਨੂੰ ਸਮੇਂ ਦੇ ਮੁਤਾਬਕ ਢਾਲਿਆ ਹੈ, ਪਰ ਆਪਣੇ ਮੂਲ ਸਿਧਾਂਤਾਂ ਨੂੰ ਨਹੀਂ ਛੱਡਿਆ ਹੈ।
- ਜੀ-20 ‘ਤੇ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਇਕ ਧਰਤੀ, ਇਕ ਪਰਿਵਾਰ, ਇਕ ਭਵਿੱਖ ਹੈ। ਜਦੋਂ ਭਾਰਤ ਸੂਰਜੀ ਊਰਜਾ ਦੀ ਗੱਲ ਕਰਦਾ ਹੈ ਤਾਂ ਇਹ ਕਹਿੰਦਾ ਹੈ ਇੱਕ ਸੂਰਜ, ਇੱਕ ਵਿਸ਼ਵ, ਇੱਕ ਗਰਿੱਡ। ਜਦੋਂ ਭਾਰਤ ਗਲੋਬਲ ਕਮਿਊਨਿਟੀ ਦੀ ਸਿਹਤ ਦੀ ਗੱਲ ਕਰਦਾ ਹੈ, ਤਾਂ ਇਹ ਕਹਿੰਦਾ ਹੈ, ਇੱਕ ਧਰਤੀ – ਇੱਕ ਸਿਹਤ।
- ਪੀਐਮ ਮੋਦੀ ਨੇ ਲੋਕਲ ਗਵਰਨੈਂਸ ਅਤੇ ਗਲੋਬਲ ਵਿਜ਼ਨ ਬਾਰੇ ਦੱਸਿਆ ਕਿ ਭਾਰਤ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ ਵਿੱਚ ਵਿਸ਼ਵਾਸ ਰੱਖਦਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ