ਆਸਟ੍ਰੇਲੀਆ ਦੇ ਗੁਰਦੁਆਰੇ ‘ਚ ਲੱਗੀ ਅੱਗ, ਜਥੇਦਾਰ ਗੜਗੱਜ ਨੇ ਦਿੱਤੀ ਪ੍ਰਤੀਕਿਰਿਆ; ਸਿੱਖ ਵਫ਼ਦ ਨੂੰ ਨੁਕਸਾਨ ਦਾ ਮੁਲਾਂਕਣ ਕਰਨ ਦੇ ਦਿੱਤੇ ਆਦੇਸ਼

Published: 

27 Jul 2026 14:14 PM IST

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਗਿਆਨੀ ਕੁਲਦੀਪ ਸਿੰਘ ਗੜਗਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਸਰਦਾਰ ਦਲਜੀਤ ਸਿੰਘ ਨੂੰ ਗੁਰਦੁਆਰੇ 'ਚ ਸਿੱਖ ਵਫ਼ਦ ਦੀ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਵਫ਼ਦ ਨੁਕਸਾਨ ਦੇ ਮੁਲਾਂਕਣ ਕਰਨ ਲਈ ਵਰਜੀਨੀਆ 'ਚ ਗੁਰਦੁਆਰਾ ਦਸਮੇਸ਼ ਦਰਬਾਰ ਦਾ ਦੌਰਾ ਕਰੇਗਾ।

ਆਸਟ੍ਰੇਲੀਆ ਦੇ ਗੁਰਦੁਆਰੇ ਚ ਲੱਗੀ ਅੱਗ, ਜਥੇਦਾਰ ਗੜਗੱਜ ਨੇ ਦਿੱਤੀ ਪ੍ਰਤੀਕਿਰਿਆ; ਸਿੱਖ ਵਫ਼ਦ ਨੂੰ ਨੁਕਸਾਨ ਦਾ ਮੁਲਾਂਕਣ ਕਰਨ ਦੇ ਦਿੱਤੇ ਆਦੇਸ਼

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰਦੁਆਰਾ ਦਸਮੇਸ਼ ਦਰਬਾਰ ‘ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਭਾਰਤ ਤੇ ਵਿਦੇਸ਼ਾਂ ‘ਚ ਸਿੱਖ ਭਾਈਚਾਰੇ ਨੂੰ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਿਆਂ ‘ਚ ਸੁਰੱਖਿਆ ਉਪਾਅ ਮਜ਼ਬੂਤ ​​ਕਰਨ ਦੀ ਅਪੀਲ ਕੀਤੀ ਹੈ।

ਜਥੇਦਾਰ ਨੇ ਸਿੱਖ ਭਾਈਚਾਰੇ ਦੀ ਭਲਾਈ, ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਤੇ ਦੁਨੀਆ ਭਰ ‘ਚ ਸਿੱਖ ਧਾਰਮਿਕ ਸੰਸਥਾਵਾਂ ਦੀ ਰੱਖਿਆ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਸਿੱਖ ਵਫ਼ਦ ਵੱਲੋਂ ਘਟਨਾ ਸਥਾਨ ਦਾ ਦੌਰਾ ਕਰਨ ਦੇ ਆਦੇਸ਼

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਗਿਆਨੀ ਕੁਲਦੀਪ ਸਿੰਘ ਗੜਗਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਸਰਦਾਰ ਦਲਜੀਤ ਸਿੰਘ ਨੂੰ ਗੁਰਦੁਆਰੇ ‘ਚ ਸਿੱਖ ਵਫ਼ਦ ਦੀ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਵਫ਼ਦ ਨੁਕਸਾਨ ਦੇ ਮੁਲਾਂਕਣ ਕਰਨ ਲਈ ਵਰਜੀਨੀਆ ‘ਚ ਗੁਰਦੁਆਰਾ ਦਸਮੇਸ਼ ਦਰਬਾਰ ਦਾ ਦੌਰਾ ਕਰੇਗਾ। ਇਸ ਦੌਰੇ ਦਾ ਮੁੱਖ ਉਦੇਸ਼ ਅੱਗ ਲੱਗਣ ਸਮੇਂ ਗੁਰਦੁਆਰੇ ਦੇ ਅੰਦਰ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸਥਿਤੀ ਦਾ ਪਤਾ ਲਗਾਉਣਾ ਹੋਵੇਗਾ। ਨਿਰੀਖਣ ਪੂਰਾ ਕਰਨ ਤੋਂ ਬਾਅਦ ਵਫ਼ਦ ਅਕਾਲ ਤਖ਼ਤ ਸਾਹਿਬ ਨੂੰ ਇੱਕ ਵਿਸਤ੍ਰਿਤ ਰਿਪੋਰਟ ਸੌਂਪੇਗਾ।

ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਦੀ ਅਪੀਲ

ਜਥੇਦਾਰ ਨੇ ਦਲਜੀਤ ਸਿੰਘ ਨੂੰ ਇਹ ਵੀ ਹਿਦਾਇਤ ਕੀਤੀ ਕਿ ਉਹ ਘਟਨਾ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਨ ਲਈ ਆਸਟ੍ਰੇਲੀਆਈ ਅਧਿਕਾਰੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਨ। ਇਸ ਦੇ ਨਾਲ ਹੀ ਨੁਕਸਾਨ ਬਾਰੇ ਅਕਾਲ ਤਖ਼ਤ ਸਕੱਤਰੇਤ ਨੂੰ ਇੱਕ ਵਿਆਪਕ ਰਿਪੋਰਟ ਤਿਆਰ ਕਰਕੇ ਸੌਂਪਣ ਲਈ ਕਿਹਾ ਗਿਆ ਹੈ।

ਸੁਰੱਖਿਆ ਤੇ ਪਾਰਦਰਸ਼ੀ ਜਾਂਚ ਦੀ ਮੰਗ

ਦੁਨੀਆ ਭਰ ਦੇ ਸਿੱਖ ਧਾਰਮਿਕ ਸੰਸਥਾਵਾਂ ਦੀ ਸੁਰੱਖਿਆ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਨੇ ਬਹੁਤ ਸਾਰੇ ਦੇਸ਼ਾਂ ‘ਚ ਗੁਰਦੁਆਰੇ ਸਥਾਪਿਤ ਕੀਤੇ ਹਨ, ਜਿੱਥੇ ਵੀ ਭਾਈਚਾਰਾ ਵਸਿਆ ਹੈ ਉਨ੍ਹਾਂ ਨੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਵਰਜੀਨੀਆ ‘ਚ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਘਟਨਾ ਦੀ ਜਾਂਚ ਕਰਦੇ ਸਮੇਂ ਸ਼ਾਂਤ ਰਹਿਣ, ਸਬਰ ਰੱਖਣ ਤੇ ਚੜ੍ਹਦੀ ਕਲਾ ਦੀ ਭਾਵਨਾ ਬਣਾਈ ਰੱਖਣ।

ਜਥੇਦਾਰ ਨੇ ਕਿਹਾ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਪਾਰਦਰਸ਼ੀ ਤੇ ਨਿਰਪੱਖ ਜਾਂਚ ਰਾਹੀਂ ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਜਾਣਬੁੱਝ ਕੇ ਕੀਤੀ ਗਈ ਤੇ ਕੋਈ ਸਬੂਤ ਸਾਹਮਣੇ ਆਉਂਦਾ ਹੈ, ਤਾਂ ਇਸ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜ਼ਿੰਮੇਵਾਰਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ ਤੇ ਭਵਿੱਖ ‘ਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Follow Us