Avtar Singh Khanda Died: ਅੰਮ੍ਰਿਤਪਾਲ ਦੇ ਕਰੀਬੀ ਅਵਤਾਰ ਸਿੰਘ ਖੰਡਾ ਦੀ ਮੌਤ, ਖਾਲਿਸਤਾਨੀ ਲਿਬਰੇਸ਼ਨ ਫੋਰਸ ਨੂੰ ਲੱਗਾ ਵੱਡਾ ਝਟਕਾ
ਸੂਤਰਾਂ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਅਵਤਾਰ ਸਿੰਘ ਖੰਡਾ ਲੰਡਨ ਦੇ ਇੱਕ ਹਸਪਤਾਲ ਵਿੱਚ ਬਲੱਡ ਕੈਂਸਰ ਦਾ ਇਲਾਜ ਕਰਵਾ ਰਿਹਾ ਸੀ । ਖੰਡਾ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਖ ਹੈਂਡਲਰ ਦੱਸਿਆ ਜਾਂਦਾ ਹੈ।

Avtar Singh Khanda Died in UK: ਖਾਲਿਸਤਾਨੀ ਲਿਬਰੇਸ਼ਨ ਫੋਰਸ (KLF) ਨੂੰ ਵੱਡਾ ਝਟਕਾ ਲੱਗਾ ਹੈ। ਬ੍ਰਿਟੇਨ ਵਿੱਚ ਕੇਐਲਐਫ ਦੇ ਮੁਖੀ ਅਤੇ ਅੰਮ੍ਰਿਤਪਾਲ ਸਿੰਘ (Amritpal Singh) ਦੇ ਮੁੱਖ ਹੈਂਡਲਰ ਅਵਤਾਰ ਸਿੰਘ ਖੰਡਾ ਦਾ ਲੰਡਨ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਖੰਡਾ ਨੂੰ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ। ਹਸਪਤਾਲ ‘ਚ ਦਾਖ਼ਲ ਹੋਣ ‘ਤੇ ਉਸ ਦੇ ਸਮਰਥਕਾਂ ਨੇ ਜ਼ਹਿਰ ਖਾਣ ਦਾ ਖ਼ਦਸ਼ਾ ਪ੍ਰਗਟਾਇਆ ਸੀ। ਖੰਡਾ ਪੰਜਾਬ ਦਾ ਵਸਨੀਕ ਸੀ, ਉਸ ਦਾ ਜਨਮ ਮੋਗਾ ਜ਼ਿਲ੍ਹੇ ਵਿੱਚ ਹੋਇਆ ਸੀ।
ਅਵਤਾਰ ਸਿੰਘ ਖੰਡਾ (Avtar Singh Khanda) ਬੰਬ ਬਣਾਉਣ ਵਿੱਚ ਮਾਹਿਰ ਸੀ। ਖੰਡਾ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ 37 ਦਿਨਾਂ ਤੱਕ ਲੁਕਾ ਕੇ ਰੱਖਣ ਵਿੱਚ ਮਦਦ ਕੀਤੀ ਸੀ। ਖੰਡਾ ਨੂੰ ਬ੍ਰਿਟੇਨ ਵਿੱਚ ਭਾਰਤੀ ਦੂਤਾਵਾਸ ‘ਤੇ ਹਮਲੇ ਅਤੇ ਤਿਰੰਗੇ ਦੇ ਅਪਮਾਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਕਿਹਾ ਜਾਂਦਾ ਹੈ ਕਿ, ਖੰਡਾ ਨੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਵੀ ਹੱਥ ਮਿਲਾ ਕੇ ਅੰਮ੍ਰਿਤਪਾਲ ਸਿੰਘ ਨੂੰ ਟਰੇਨਿੰਗ ਦੇ ਕੇ ਪੰਜਾਬ ਭੇਜਿਆ ਸੀ।
ਸੂਤਰਾਂ ਮੁਤਾਬਕ ਕੇਐਲਐਫ ਮੁਖੀ ਅਵਤਾਰ ਸਿੰਘ ਖੰਡਾ ਦੀ ਲੰਡਨ ਦੇ ਇਕ ਹਸਪਤਾਲ ਵਿੱਚ ਹੋਈ ਮੌਤ ਹੋਈ ਹੈ। ਉਸ ਦੇ ਕਰੀਬੀ ਭਲੇ ਹੀ ਖੰਡਾ ਦੀ ਮੌਤ ਦਾ ਕਾਰਨ ਜ਼ਹਿਰ ਖਾਣ ਨਾਲ ਦੱਸ ਰਹੇ ਹਨ। ਪਰ ਜਾਣਕਾਰੀ ਇਹ ਹੈ ਕਿ ਅਵਤਾਰ ਸਿੰਘ ਖੰਡਾ ਬਲੱਡ ਕੈਂਸਰ ਤੋਂ ਪੀੜਤ ਸੀ ਅਤੇ ਇਸੇ ਕਾਰਨ ਉਸ ਦੇ ਸਰੀਰ ਵਿਚ ਜ਼ਹਿਰ ਫੈਲਣ ਕਾਰਨ ਉਸ ਦੀ ਮੌਤ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਬਲੱਡ ਕੈਂਸਰ ਦਾ ਵੀ ਇਲਾਜ ਕਰਵਾ ਰਿਹਾ ਸੀ।