AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਿਰਦੋਸ਼ਾਂ ਨੂੰ ਮਾਰ ਰਹੀ ਪਾਕਿਸਤਾਨ ਪੁਲਿਸ? ਪਿਛਲੇ 28 ਦਿਨਾਂ ਤੋਂ ਉਬਲ ਰਿਹਾ ਬਲੋਚਿਸਤਾਨ

ਬਲੋਚਿਸਤਾਨ 'ਚ ਪਾਕਿਸਤਾਨ ਵਿਰੋਧੀ ਪ੍ਰਦਰਸ਼ਨ ਜਾਰੀ ਹਨ। ਲੋਕ ਬਲੋਚੀਆਂ ਦੀ ਨਸਲਕੁਸ਼ੀ ਦਾ ਵਿਰੋਧ ਕਰ ਰਹੇ ਹਨ। ਕਰੀਬ ਇੱਕ ਮਹੀਨਾ ਪਹਿਲਾਂ ਪੁਲਿਸ ਵੱਲੋਂ ਚਾਰ ਨੌਜਵਾਨਾਂ ਦਾ ਨਾਜਾਇਜ਼ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੀ ਵਿਰੋਧ ਪ੍ਰਦਰਸ਼ਨ ਜਾਰੀ ਹਨ। ਔਰਤਾਂ ਅਤੇ ਬੱਚਿਆਂ ਸਮੇਤ ਕਰੀਬ 200 ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਇਨ੍ਹਾਂ 'ਚੋਂ ਇਕ ਔਰਤ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧ ਤੇਜ਼ ਹੋ ਗਿਆ ਹੈ।

ਨਿਰਦੋਸ਼ਾਂ ਨੂੰ ਮਾਰ ਰਹੀ ਪਾਕਿਸਤਾਨ ਪੁਲਿਸ? ਪਿਛਲੇ 28 ਦਿਨਾਂ ਤੋਂ ਉਬਲ ਰਿਹਾ ਬਲੋਚਿਸਤਾਨ
Pic Credit: TV9hindi.com
tv9-punjabi
| Updated On: 22 Dec 2023 17:31 PM IST
Share

ਬਲੋਚਿਸਤਾਨ ਫਿਰ ਉਬਲ ਰਿਹਾ ਹੈ। ਬਲੋਚ ਕਤਲੇਆਮ ਅਤੇ ਨੌਜਵਾਨਾਂ ਦੇ ਕਥਿਤ ਅਗਵਾ ਦੇ ਖਿਲਾਫ ਲੋਕ ਪ੍ਰਦਰਸ਼ਨ ਕਰ ਰਹੇ ਹਨ। ਹਾਲ ਹੀ ਵਿੱਚ ਪੁਲਿਸ (Police) ਵੱਲੋਂ ਚਾਰ ਬਲੋਚੀ ਨੌਜਵਾਨਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਲੋਕ ਸੜਕਾਂ ‘ਤੇ ਆ ਗਏ ਅਤੇ ਪੁਲਿਸ ਨੇ 200 ਤੋਂ ਵੱਧ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ। ਇਨ੍ਹਾਂ ਵਿੱਚੋਂ ਇੱਕ ਔਰਤ ਨੂੰ ਇਸਲਾਮਾਬਾਦ ਪੁਲਿਸ ਨੇ ਕਥਿਤ ਬੇਇੱਜ਼ਤੀ, ਤੰਗ-ਪ੍ਰੇਸ਼ਾਨ ਅਤੇ ਤਸ਼ੱਦਦ ਦੇ 26 ਘੰਟਿਆਂ ਬਾਅਦ ਰਿਹਾਅ ਕਰ ਦਿੱਤਾ, ਜਿਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ ਹੈ।

ਬਲੋਚੀਆਂ ਲਈ ਕੰਮ ਕਰਨ ਵਾਲੀ ਸੰਸਥਾ ਯਕਜਹਤੀ ਸਮਿਤੀ ਨੇ ਔਰਤ ਦੀ ਰਿਹਾਈ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤਾ ਸੀ। ਕਮੇਟੀ ਵੱਲੋਂ ਬਲੋਚ ਨਾਗਰਿਕਾਂ ਨੂੰ ਇਕੱਠੇ ਹੋ ਕੇ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਗਈ। ਇਸ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਲੋਕ ਇਸਲਾਮਾਬਾਦ (Islamabad) ਜਾਣ ਲੱਗੇ। ਵਰਤਮਾਨ ਵਿੱਚ ਬਰਖਾਨ, ਰੁਕਨੀ, ਫੋਰਟ ਮੁਨਰੋ, ਟੌਂਸਾ, ਡੀਜੀ ਖਾਨ, ਕਵੇਟਾ, ਕੇਚ, ਗਵਾਦਰ, ਵਾਧ, ਕੋਹਲੂ, ਕਲਾਤ, ਹੱਬ ਅਤੇ ਵੱਖ-ਵੱਖ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

ਪੁਲਿਸ ਨੇ 200 ਬਲੋਚੀਆਂ ਨੂੰ ਹਿਰਾਸਤ ਵਿੱਚ ਲਿਆ

ਬਲੋਚ ਨਸਲਕੁਸ਼ੀ ਦੇ ਖਿਲਾਫ 28 ਦਿਨਾਂ ਤੋਂ ਪ੍ਰਦਰਸ਼ਨ (Protest) ਚੱਲ ਰਿਹਾ ਹੈ ਅਤੇ ਇਸ ਦੌਰਾਨ 200 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 162 ਲੋਕਾਂ ਨੂੰ ਅਦਿਆਲਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ ਅਤੇ 50 ਤੋਂ ਵੱਧ ਲੋਕ ਇਸਲਾਮਾਬਾਦ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਪੁਲਿਸ ਹਿਰਾਸਤ ‘ਚ ਗੈਰ-ਕਾਨੂੰਨੀ ਕਤਲਾਂ ਅਤੇ ਤਸ਼ੱਦਦ ਵਿਰੁੱਧ ਸੜਕਾਂ ‘ਤੇ ਨਿਕਲੇ ਲੋਕਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ, ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਜੇਲ੍ਹ ‘ਚ ਡੱਕ ਦਿੱਤਾ।

ਬਲੋਚਿਸਤਾਨ ਤੋਂ ਪੰਜਾਬ ਤੱਕ ਪ੍ਰਦਰਸ਼ਨ

ਇਹ ਮਾਰਚ ਬਲਾਚ ਮੋਲਾ ਬਖਸ਼ ਦੀ ਮੌਤ ਤੋਂ ਸ਼ੁਰੂ ਹੋਇਆ ਸੀ, ਜਿਸ ਨੂੰ ਕਥਿਤ ਤੌਰ ‘ਤੇ ਅੱਤਵਾਦ ਵਿਰੋਧੀ ਪੁਲਿਸ 29 ਅਕਤੂਬਰ ਨੂੰ ਉਸ ਦੇ ਘਰ ਤੋਂ ਲੈ ਗਈ ਸੀ। ਬਲੋਚ ਹਿਊਮਨ ਰਾਈਟਸ ਕੌਂਸਲ ਨੇ ਇਸਲਾਮਾਬਾਦ ਪੁਲਿਸ ਦੀਆਂ ਕਾਰਵਾਈਆਂ ਦੀ ਨਿਖੇਧੀ ਕੀਤੀ, ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਬਲੋਚ ਲੋਕਾਂ ਵਿਰੁੱਧ ਅਪਰਾਧਾਂ ਲਈ ਜ਼ਿੰਮੇਵਾਰ ਲੋਕਾਂ ਲਈ ਜਵਾਬਦੇਹੀ ਦੀ ਮੰਗ ਕੀਤੀ। ਬਲੋਚੀਆਂ ਦਾ ਮਾਰਚ ਕਈ ਹੋਰ ਜ਼ਿਲ੍ਹਿਆਂ ਵਿੱਚ ਫੈਲ ਗਿਆ ਹੈ। ਮਿਸਾਲ ਵਜੋਂ ਬਲੋਚਿਸਤਾਨ ਤੋਂ ਲੈ ਕੇ ਪੰਜਾਬ ਤੱਕ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਪੁਲਿਸ ਸਮਾਜ ਸੇਵੀਆਂ, ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਵੀ ਹਿਰਾਸਤ ਵਿੱਚ ਲੈ ਰਹੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...