AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਾਂਗਲਾਦੇਸ਼ ‘ਚ ਵੱਡਾ ਸਿਆਸੀ ਉਲਟਫੇਰ, ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਬਾਂਗਲਾਦੇਸ਼ ਦੇ ਰਾਜਨੀਤਿਕ ਘਟਨਾਕ੍ਰਮ ਵਿੱਚ ਇੱਕ ਵੱਡਾ ਮੋੜ ਆਇਆ ਹੈ, ਜਿੱਥੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਜਾਤੀਓ ਸੰਸਦ ਦੇ ਸਪੀਕਰ ਹਾਫ਼ਿਜ਼ ਉੱਦੀਨ ਅਹਿਮਦ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋਣ ਕਾਰਨ, ਬਾਂਗਲਾਦੇਸ਼ੀ ਸੰਵਿਧਾਨ ਦੇ ਨਿਯਮਾਂ ਅਨੁਸਾਰ ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਣ ਤੱਕ ਸਪੀਕਰ ਹੀ ਦੇਸ਼ ਦੇ ਕਾਰਜਕਾਰੀ ਰਾਸ਼ਟਰਪਤੀ ਵਜੋਂ ਜ਼ਿੰਮੇਵਾਰੀ ਨਿਭਾਉਣਗੇ।

ਬਾਂਗਲਾਦੇਸ਼ 'ਚ ਵੱਡਾ ਸਿਆਸੀ ਉਲਟਫੇਰ, ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ
tv9-punjabi
| Published: 24 Jul 2026 17:32 PM IST
Share

ਬਾਂਗਲਾਦੇਸ਼ ਦੇ ਰਾਜਨੀਤਿਕ ਘਟਨਾਕ੍ਰਮ ਵਿੱਚ ਇੱਕ ਵੱਡਾ ਮੋੜ ਆਇਆ ਹੈ, ਜਿੱਥੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਜਾਤੀਓ ਸੰਸਦ ਦੇ ਸਪੀਕਰ ਹਾਫ਼ਿਜ਼ ਉੱਦੀਨ ਅਹਿਮਦ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋਣ ਕਾਰਨ, ਬਾਂਗਲਾਦੇਸ਼ੀ ਸੰਵਿਧਾਨ ਦੇ ਨਿਯਮਾਂ ਅਨੁਸਾਰ ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਣ ਤੱਕ ਸਪੀਕਰ ਹੀ ਦੇਸ਼ ਦੇ ਕਾਰਜਕਾਰੀ ਰਾਸ਼ਟਰਪਤੀ ਵਜੋਂ ਜ਼ਿੰਮੇਵਾਰੀ ਨਿਭਾਉਣਗੇ। ਸਪੀਕਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਪੀੜਤ ਹਨ, ਜਿਸ ਕਾਰਨ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਰਾਸ਼ਟਰਪਤੀ ਵਰਗੇ ਮਹੱਤਵਪੂਰਨ ਸੰਵਿਧਾਨਕ ਅਹੁਦੇ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਮਰੱਥ ਸਨ।

ਬਾਂਗਲਾਦੇਸ਼ ਦੇ ਪ੍ਰਮੁੱਖ ਅਖ਼ਬਾਰ ‘ਪ੍ਰਥਮ ਆਲੋ’ ਦੀ ਰਿਪੋਰਟ ਅਨੁਸਾਰ, ਸੰਵਿਧਾਨ ਦੀ ਧਾਰਾ 50 (3) ਦੇ ਤਹਿਤ ਰਾਸ਼ਟਰਪਤੀ ਸਪੀਕਰ ਨੂੰ ਆਪਣਾ ਦਸਤਖ਼ਤ ਕੀਤਾ ਹੋਇਆ ਤਿਆਗ ਪੱਤਰ ਸੌਂਪ ਕੇ ਅਸਤੀਫ਼ਾ ਦੇ ਸਕਦੇ ਹਨ। ਇਸ ਦੇ ਨਾਲ ਹੀ ਧਾਰਾ 54 ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਰਾਸ਼ਟਰਪਤੀ ਦਾ ਅਹੁਦਾ ਮੌਤ, ਅਸਤੀਫ਼ੇ, ਬੀਮਾਰੀ ਜਾਂ ਕਿਸੇ ਹੋਰ ਵਜ੍ਹਾ ਕਾਰਨ ਖਾਲੀ ਹੁੰਦਾ ਹੈ, ਤਾਂ ਨਵੇਂ ਰਾਸ਼ਟਰਪਤੀ ਦੀ ਚੋਣ ਹੋਣ ਤੱਕ ਸਪੀਕਰ ਹੀ ਕਾਰਜਕਾਰੀ ਰਾਸ਼ਟਰਪਤੀ ਵਜੋਂ ਕੰਮ ਕਰਨਗੇ।

ਸੰਵਿਧਾਨ ਦੀ ਧਾਰਾ 123 (2) ਦੇ ਨਿਯਮਾਂ ਅਨੁਸਾਰ, ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋਣ ਦੇ 90 ਦਿਨਾਂ ਦੇ ਅੰਦਰ-ਅੰਦਰ ਨਵੇਂ ਰਾਸ਼ਟਰਪਤੀ ਦੀ ਚੋਣ ਕਰਵਾਉਣੀ ਲਾਜ਼ਮੀ ਹੁੰਦੀ ਹੈ। ਉੱਥੇ ਹੀ, ਧਾਰਾ 48 (1) ਮੁਤਾਬਕ ਰਾਸ਼ਟਰਪਤੀ ਦੀ ਚੋਣ ਸੰਸਦ ਦੇ ਮੈਂਬਰਾਂ (ਮੰਤਰੀਆਂ/ਐੱਮ.ਪੀਜ਼) ਦੀ ਵੋਟਿੰਗ ਰਾਹੀਂ ਕੀਤੀ ਜਾਂਦੀ ਹੈ।

ਸੰਸਦ ਵਿੱਚ ਬੀ.ਐੱਨ.ਪੀ. ਦਾ ਬਹੁਮਤ

ਜ਼ਿਕਰਯੋਗ ਹੈ ਕਿ ਬਾਂਗਲਾਦੇਸ਼ ਦੀ ਸੰਸਦ ਵਿੱਚ ਸੱਤਾਧਾਰੀ ਬਾਂਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦਾ ਪੂਰਨ ਬਹੁਮਤ ਹੈ। ਇਸ ਲਈ ਪਾਰਟੀ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰ ਦੇ ਹੀ ਅਗਲਾ ਰਾਸ਼ਟਰਪਤੀ ਬਣਨ ਦੀਆਂ ਸੰਭਾਵਨਾਵਾਂ ਸਭ ਤੋਂ ਵੱਧ ਹਨ। ਬੀ.ਐੱਨ.ਪੀ. ਦੇ ਸਿਖਰਲੇ ਆਗੂਆਂ ਦਰਮਿਆਨ ਪਿਛਲੇ ਕੁਝ ਦਿਨਾਂ ਤੋਂ ਇਸ ਗੱਲ ‘ਤੇ ਚਰਚਾ ਚੱਲ ਰਹੀ ਸੀ ਕਿ ਸ਼ਹਾਬੁੱਦੀਨ ਤੋਂ ਬਾਅਦ ਇਸ ਸਰਵਉੱਚ ਅਹੁਦੇ ‘ਤੇ ਕਿਸ ਨੂੰ ਬਿਠਾਇਆ ਜਾਵੇ।

ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਸਿਆਸੀ ਹਲਕਿਆਂ ਵਿੱਚ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਦੇ ਸੰਭਾਵਿਤ ਅਸਤੀਫ਼ੇ ਨੂੰ ਲੈ ਕੇ ਚਰਚਾਵਾਂ ਗਰਮ ਸਨ। ਸਬੰਧਤ ਸਰੋਤਾਂ ਨੇ ਦੱਸਿਆ ਸੀ ਕਿ ਸ਼ਹਾਬੁੱਦੀਨ ਅਸਤੀਫ਼ਾ ਦੇਣ ਲਈ ਮਾਨਸਿਕ ਤੌਰ ‘ਤੇ ਤਿਆਰ ਸਨ। ਇੱਕ ਸਰੋਤ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਬੰਗਭਵਨ (ਰਾਸ਼ਟਰਪਤੀ ਭਵਨ) ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣੀ ਰਵਾਨਗੀ ਦੀਆਂ ਤਿਆਰੀਆਂ ਬਾਰੇ ਵੀ ਜਾਣੂ ਕਰਵਾ ਦਿੱਤਾ ਸੀ।

24 ਅਪ੍ਰੈਲ, 2023 ਨੂੰ ਸੰਭਾਲਿਆ ਸੀ ਰਾਸ਼ਟਰਪਤੀ ਦਾ ਅਹੁਦਾ

ਸ਼ਹਾਬੁੱਦੀਨ ਨੇ 24 ਅਪ੍ਰੈਲ, 2023 ਨੂੰ ਅਵਾਮੀ ਲੀਗ ਦੀ ਸਰਕਾਰ ਦੌਰਾਨ 5 ਸਾਲਾਂ ਦੇ ਕਾਰਜਕਾਲ ਲਈ ਦੇਸ਼ ਦੇ 22ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਦਾ ਕਾਰਜਕਾਲ ਅਪ੍ਰੈਲ 2028 ਵਿੱਚ ਖ਼ਤਮ ਹੋਣਾ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੀ ਮਿਆਦ ਪੂਰੀ ਹੋਣ ਤੋਂ ਲਗਭਗ ਢਾਈ ਸਾਲ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜੁਲਾਈ 2024 ਵਿੱਚ ਹੋਏ ਵੱਡੇ ਜਨਤਕ ਵਿਦਰੋਹ ਤੋਂ ਬਾਅਦ ਸ਼ੇਖ ਹਸੀਨਾ ਸਰਕਾਰ ਦੇ ਤਖ਼ਤਾਪਲਟ ਤੋਂ ਲੈ ਕੇ ਹੀ ਮੁਹੰਮਦ ਸ਼ਹਾਬੁੱਦੀਨ ਦੇ ਅਹੁਦੇ ‘ਤੇ ਬਣੇ ਰਹਿਣ ਨੂੰ ਲੈ ਕੇ ਸਿਆਸੀ ਬਹਿਸ ਛਿੜੀ ਹੋਈ ਸੀ। 13ਵੀਂ ਰਾਸ਼ਟਰੀ ਸੰਸਦੀ ਚੋਣਾਂ ਰਾਹੀਂ ਬੀ.ਐੱਨ.ਪੀ. ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਸਨ। ਆਖ਼ਰਕਾਰ, ਉਨ੍ਹਾਂ ਦੇ ਅਸਤੀਫ਼ੇ ਨਾਲ ਦੇਸ਼ ਦੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ‘ਚ ਵੱਡਾ ਫੇਰਬਦਲ ਹੋ ਗਿਆ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...