105 ਮੌਤਾਂ, 2500 ਲੋਕ ਜ਼ਖਮੀ... ਹਿੰਸਕ ਪ੍ਰਦਰਸ਼ਨਾਂ 'ਚ ਕਿਉਂ ਸੜ ਰਿਹਾ ਹੈ ਬੰਗਲਾਦੇਸ਼? | bangladesh protest curfew reservation sheikh hasina know full in punjabi Punjabi news - TV9 Punjabi

105 ਮੌਤਾਂ, 2500 ਲੋਕ ਜ਼ਖਮੀ… ਹਿੰਸਕ ਪ੍ਰਦਰਸ਼ਨਾਂ ‘ਚ ਕਿਉਂ ਸੜ ਰਿਹਾ ਹੈ ਬੰਗਲਾਦੇਸ਼?

Updated On: 

05 Aug 2024 18:39 PM

ਫਿਲਹਾਲ ਬੰਗਲਾਦੇਸ਼ 'ਚ ਬੱਸ, ਰੇਲ ਅਤੇ ਮੈਟਰੋ ਸੇਵਾਵਾਂ ਠੱਪ ਹੋ ਗਈਆਂ ਹਨ। ਹਿੰਸਾ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਨੇ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਹੈ। ਸਕੂਲਾਂ, ਕਾਲਜਾਂ ਦੇ ਨਾਲ-ਨਾਲ ਮਦਰੱਸੇ ਵੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਦੇਸ਼ ਭਰ 'ਚ ਫੌਜ ਨੂੰ ਮੋਰਚੇ 'ਤੇ ਤਾਇਨਾਤ ਕੀਤਾ ਗਿਆ ਹੈ। ਕਈ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਹੈ। ਫਿਲਹਾਲ ਬੰਗਲਾਦੇਸ਼ 'ਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ।

105 ਮੌਤਾਂ, 2500 ਲੋਕ ਜ਼ਖਮੀ... ਹਿੰਸਕ ਪ੍ਰਦਰਸ਼ਨਾਂ ਚ ਕਿਉਂ ਸੜ ਰਿਹਾ ਹੈ ਬੰਗਲਾਦੇਸ਼?

ਬੰਗਲਾਦੇਸ਼ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਲੋਕ

Follow Us On

ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਅੰਦੋਲਨ ਨੇ ਹਿੰਸਕ ਰੂਪ ਲੈ ਲਿਆ ਹੈ। ਪਿਛਲੇ 15 ਦਿਨਾਂ ਤੋਂ ਹਿੰਸਕ ਅੰਦੋਲਨਾਂ ਨੇ ਉੱਥੇ ਦੀ ਪੁਲਿਸ, ਪ੍ਰਸ਼ਾਸਨ ਅਤੇ ਸਮੁੱਚੀ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬੰਗਲਾਦੇਸ਼ ਦੇ ਨੌਜਵਾਨ ਨਾ ਤਾਂ ਪੁਲਿਸ ਦੀ ਗੱਲ ਸੁਣ ਰਹੇ ਹਨ ਅਤੇ ਨਾ ਹੀ ਕਾਨੂੰਨ ਦੀ ਪਾਲਣਾ ਕਰ ਰਹੇ ਹਨ ਅਤੇ ਨਾ ਹੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਿਆਂ ਪ੍ਰਤੀ ਵਿਸ਼ਵਾਸ ਦਾ ਉਨ੍ਹਾਂ ‘ਤੇ ਕੋਈ ਅਸਰ ਪੈ ਰਿਹਾ ਹੈ। ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਰੋਧ ਪ੍ਰਦਰਸ਼ਨਾਂ ਦਾ ਕੇਂਦਰ ਬਣਿਆ ਹੋਇਆ ਹੈ। ਹਿੰਸਕ ਅੰਦੋਲਨ ਦੇ ਮੱਦੇਨਜ਼ਰ ਪੂਰੇ ਦੇਸ਼ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਇਹ ਐਲਾਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਨੇ ਕੀਤਾ ਹੈ।

ਰਾਖਵੇਂਕਰਨ ਵਿਰੁੱਧ ਦੇਸ਼ ਵਿਆਪੀ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਹੁਣ ਤੱਕ ਘੱਟੋ-ਘੱਟ 105 ਲੋਕਾਂ ਦੀ ਮੌਤ ਹੋ ਚੁੱਕੀ ਹੈ। 2500 ਲੋਕ ਜ਼ਖਮੀ ਹੋਏ ਹਨ। ਹਰ ਸ਼ਹਿਰ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹਿੰਸਕ ਝੜਪਾਂ ਦੇਖਣ ਨੂੰ ਮਿਲ ਰਹੀਆਂ ਹਨ। ਇੰਝ ਲੱਗਦਾ ਹੈ ਕਿ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਕਈ ਸ਼ਹਿਰਾਂ ‘ਚ ਪ੍ਰਦਰਸ਼ਨਕਾਰੀ ਲਾਠੀਆਂ, ਰਾਡਾਂ ਅਤੇ ਪੱਥਰਾਂ ਨਾਲ ਸੜਕਾਂ ‘ਤੇ ਘੁੰਮ ਰਹੇ ਹਨ।

ਬੱਸਾਂ ਅਤੇ ਵਾਹਨਾਂ ਨੂੰ ਅੱਗ ਲਗਾਈ ਜਾ ਰਹੀ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਹਾਲ ਹੀ ਵਿੱਚ ਸਰਕਾਰੀ ਰਾਸ਼ਟਰੀ ਟੈਲੀਵਿਜ਼ਨ ‘ਤੇ ਦਿਖਾਈ ਦਿੱਤੀ ਅਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਸੀ ਪਰ ਇਸ ਦਾ ਵੀ ਕੋਈ ਅਸਰ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਹੋਰ ਨਾਰਾਜ਼ ਹੋ ਗਏ। ਉਨ੍ਹਾਂ ਸਰਕਾਰੀ ਟੈਲੀਵਿਜ਼ਨ ਦੇ ਦਫ਼ਤਰ ‘ਤੇ ਹਮਲਾ ਕਰਕੇ ਅੱਗ ਲਗਾ ਦਿੱਤੀ। ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਟੈਲੀਵਿਜ਼ਨ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ, ਜਿਸ ਵਿੱਚ ਕਈ ਪੱਤਰਕਾਰਾਂ ਦੇ ਨਾਲ ਕਰੀਬ 1200 ਕਰਮਚਾਰੀ ਮੌਜੂਦ ਸਨ। ਪੁਲਸ-ਪ੍ਰਸ਼ਾਸਨ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਿਸੇ ਤਰ੍ਹਾਂ ਉਸ ਨੂੰ ਬਚਾਇਆ।

ਵਿਰੋਧ ਕਿਉਂ ਹੋ ਰਿਹਾ ਹੈ?

  • ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦਾ ਵਿਰੋਧ ਹੋ ਰਿਹਾ ਹੈ।
  • 1971 ਦੀ ਆਜ਼ਾਦੀ ਦੀ ਲੜਾਈ ਵਿੱਚ ਲੜਨ ਵਾਲੇ ਸੈਨਿਕਾਂ ਦੇ ਬੱਚਿਆਂ ਲਈ ਰਾਖਵਾਂਕਰਨ ਵਧਾਉਣ ਦਾ ਵਿਰੋਧ ਹੋ ਰਿਹਾ ਹੈ।
  • 1971 ਵਿੱਚ ਪਾਕਿਸਤਾਨ ਤੋਂ ਆਜ਼ਾਦੀ ਲਈ ਲੜਨ ਵਾਲਿਆਂ ਨੂੰ ਮੁਕਤੀ ਯੋਧੇ ਕਿਹਾ ਜਾਂਦਾ ਹੈ।
  • ਨਵਾਂ ਫੈਸਲਾ ਇਹ ਹੈ ਕਿ ਸਰਕਾਰੀ ਨੌਕਰੀਆਂ ਦਾ ਇੱਕ ਤਿਹਾਈ ਹਿੱਸਾ ਮੁਕਤੀ ਯੋਧਿਆਂ ਦੇ ਬੱਚਿਆਂ ਲਈ ਰਾਖਵਾਂ ਹੈ।
  • ਰਾਖਵੇਂਕਰਨ ਦੇ ਵਿਰੋਧ ਵਿੱਚ ਹਰ ਸ਼ਹਿਰ ਵਿੱਚ ਨੌਜਵਾਨ ਸੜਕਾਂ ਤੇ ਉਤਰ ਆਏ ਹਨ।
  • ਉਨ੍ਹਾਂ ਨੇ ਰਿਜ਼ਰਵੇਸ਼ਨ ਪ੍ਰਣਾਲੀ ਨੂੰ ਪੱਖਪਾਤੀ ਦੱਸਿਆ ਹੈ
  • ਇਹ ਵੀ ਕਿਹਾ ਗਿਆ ਹੈ ਕਿ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਚ ਸਰਦਾਰ ਹੈ ਕਿੰਨਾ ਅਸਰਦਾਰ ?

ਬੰਗਲਾਦੇਸ਼ ਦੀ ਰਿਜ਼ਰਵੇਸ਼ਨ ਪ੍ਰਣਾਲੀ ਬਾਰੇ ਵੀ ਜਾਣੋ

  • ਬੰਗਲਾਦੇਸ਼ ਵਿਚ ਆਜ਼ਾਦੀ ਘੁਲਾਟੀਆਂ ਯਾਨੀ ਆਜ਼ਾਦੀ ਯੋਧਿਆਂ ਦੇ ਬੱਚਿਆਂ ਨੂੰ 30 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ।
  • ਔਰਤਾਂ ਲਈ 10 ਫੀਸਦੀ ਰਾਖਵਾਂਕਰਨ
  • ਵੱਖ-ਵੱਖ ਜ਼ਿਲ੍ਹਿਆਂ ਲਈ 10 ਫੀਸਦੀ ਰਾਖਵਾਂਕਰਨ ਤੈਅ ਹੈ
  • ਜਾਤੀ ਘੱਟ ਗਿਣਤੀਆਂ ਲਈ 6 ਫੀਸਦੀ ਕੋਟਾ ਹੈ। ਜਿਸ ਵਿੱਚ ਸੰਥਾਲ, ਪੰਖੋ, ਤ੍ਰਿਪੁਰੀ, ਚਕਮਾ ਅਤੇ ਖਾਸੀ ਸ਼ਾਮਲ ਹਨ।
  • ਸਾਰੇ ਰਿਜ਼ਰਵੇਸ਼ਨਾਂ ਨੂੰ ਜੋੜ ਕੇ 56 ਫੀਸਦੀ ਹੈ।
  • ਬਾਕੀ 44 ਫੀਸਦੀ ਮੈਰਿਟ ਲਈ ਰੱਖੀ ਗਈ ਹੈ। ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

(TV9 ਬਿਊਰੋ ਰਿਪੋਰਟ)

Exit mobile version