ਬਲੋਚਿਸਤਾਨ ‘ਚ ਵੱਡਾ ਧਮਾਕਾ, ਈਦ-ਏ-ਮਿਲਾਦ ਦੇ ਜਲੂਸ ਨੂੰ ਬਣਾਇਆ ਨਿਸ਼ਾਨਾ, 52 ਦੀ ਮੌਤ

Updated On: 

29 Sep 2023 14:53 PM

ਇਸ ਮਹੀਨੇ ਦੇ ਸ਼ੁਰੂ ਵਿੱਚ, ਇਸੇ ਜ਼ਿਲ੍ਹੇ ਵਿੱਚ ਇੱਕ ਧਮਾਕੇ ਵਿੱਚ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (JUI-F) ਦੇ ਨੇਤਾ ਹਾਫਿਜ਼ ਹਮਦੁੱਲਾ ਸਮੇਤ ਘੱਟੋ-ਘੱਟ 11 ਲੋਕ ਜ਼ਖਮੀ ਹੋ ਗਏ ਸਨ। ਹਫ਼ਤਾ ਪਹਿਲਾਂ, ਇੱਕ ਲੇਵੀ ਅਧਿਕਾਰੀ ਨੂੰ ਇੱਕ ਬੱਸ ਸਟੈਂਡ 'ਤੇ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਦਿੱਤੀ ਸੀ, ਜਦੋਂ ਕਿ ਉਥੋਂ ਲੰਘ ਰਹੇ ਦੋ ਹੋਰ ਜ਼ਖ਼ਮੀ ਹੋ ਗਏ ਸਨ।

ਬਲੋਚਿਸਤਾਨ ਚ ਵੱਡਾ ਧਮਾਕਾ, ਈਦ-ਏ-ਮਿਲਾਦ ਦੇ ਜਲੂਸ ਨੂੰ ਬਣਾਇਆ ਨਿਸ਼ਾਨਾ, 52 ਦੀ ਮੌਤ
Follow Us On

ਬਲੋਚਿਸਤਾਨ ਦੇ ਮਸਤੁੰਗ ਜ਼ਿਲ੍ਹੇ ‘ਚ ਅਲ-ਫਲਾਹ ਮਸਜਿਦ ਨੇੜੇ ਈਦ ਮਿਲਾਦ-ਉਲ-ਨਬੀ ਦੇ ਜਲੂਸ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ ਗਿਆ ਹੈ। ਇਸ ਹਮਲੇ ‘ਚ 52 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਘੱਟੋ-ਘੱਟ 130 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਹਸਪਤਾਲ ਦੇ ਸਟਾਫ਼ ਨੂੰ ਤੁਰੰਤ ਪੁੱਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਧਮਾਕੇ ਵਿੱਚ ਇੱਕ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਦੀ ਵੀ ਮੌਤ ਹੋ ਗਈ ਹੈ।

ਸਿਟੀ ਪੁਲਿਸ ਸਟੇਸ਼ਨ ਦੇ ਮੁਖੀ ਮੁਹੰਮਦ ਜਾਵੇਦ ਲਹਿਰੀ ਨੇ ਦੱਸਿਆ ਕਿ ਇਹ ਧਮਾਕਾ ਆਤਮਘਾਤੀ ਹਮਲਾ ਸੀ ਅਤੇ ਹਮਲਾਵਰ ਨੇ ਪੁਲਿਸ ਅਧਿਕਾਰੀ ਦੀ ਗੱਡੀ ਦੇ ਕੋਲ ਖੜ੍ਹੇ ਹੋ ਕੇ ਖੁਦ ਨੂੰ ਉਡਾ ਲਿਆ। ਲਹਿਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਮੈਡੀਕਲ ਸੈਂਟਰਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ ਜਦਕਿ ਹਸਪਤਾਲਾਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

‘ਵੱਧ ਸਕਦੀ ਹੈ ਮ੍ਰਿਤਕਾਂ ਦੀ ਗਿਣਤੀ’

ਸ਼ਹੀਦ ਨਵਾਬ ਗੌਸ਼ ਬਖ਼ਸ਼ ਰਾਇਸਾਨੀ ਮੈਮੋਰੀਅਲ ਹਸਪਤਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾਕਟਰ ਸਈਦ ਮੀਰਵਾਨੀ ਦੇ ਹਵਾਲੇ ਨਾਲ ਡਾਨ ਅਖ਼ਬਾਰ ਨੇ ਕਿਹਾ ਕਿ ਧਮਾਕੇ ਵਿੱਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ ਅਤੇ 130 ਤੋਂ ਵੱਧ ਜ਼ਖ਼ਮੀ ਹੋਏ ਹਨ। ਉੱਧਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕੁਝ ਜ਼ਖ਼ਮੀਆਂ ਦੀ ਹਾਲਤ ਬਹੁਤ ਗੰਭੀਰ ਹੈ।” ਇਸ ਕਰਕੇ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ।

ਬਲੋਚਿਸਤਾਨ ਦੇ ਅੰਤਰਿਮ ਸੂਚਨਾ ਮੰਤਰੀ ਜਾਨ ਅਚਾਕਜ਼ਈ ਨੇ ਕਿਹਾ ਕਿ ਬਚਾਅ ਟੀਮਾਂ ਨੂੰ ਮੁਸਤਾਂਗ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੰਭੀਰ ਰੂਪ ਵਿੱਚ ਜ਼ਖਮੀ ਲੋਕਾਂ ਨੂੰ ਕਵੇਟਾ ਭੇਜਿਆ ਜਾ ਰਿਹਾ ਹੈ ਅਤੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ, ਵਿਦੇਸ਼ੀ ਸ਼ਕਤੀਆਂ ਦੀ ਸਰਪ੍ਰਸਤੀ ਹੇਠ ਦੁਸ਼ਮਣ ਬਲੋਚਿਸਤਾਨ ਵਿੱਚ ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਨੂੰ ਭੰਗ ਕਰਨਾ ਚਾਹੁੰਦਾ ਹੈ। ਇਹ ਧਮਾਕਾ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕਾਰਜਕਾਰੀ ਮੁੱਖ ਮੰਤਰੀ ਅਲੀ ਮਰਦਾਨ ਡੋਮਕੀ ਨੇ ਅਧਿਕਾਰੀਆਂ ਨੂੰ ਧਮਾਕੇ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਅੰਤਰਿਮ ਗ੍ਰਹਿ ਮੰਤਰੀ ਸਰਫਰਾਜ਼ ਅਹਿਮਦ ਬੁਗਤੀ ਨੇ ਧਮਾਕੇ ਦੀ ਸਖ਼ਤ ਨਿੰਦਾ ਕੀਤੀ ਹੈ।

ਪਾਕਿਸਤਾਨ ‘ਚ ਆਏ ਦਿਨ ਹੋ ਰਹੇ ਅੱਤਵਾਦੀ ਹਮਲੇ

ਪਿਛਲੇ ਸਾਲ ਅਕਤੂਬਰ ਵਿੱਚ ਮਸਤੁੰਗ ਦੇ ਕਾਬੂ ਪਹਾੜੀ ਇਲਾਕੇ ਵਿੱਚ ਦੋ ਵਾਹਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਹਮਲੇ ਵਿੱਚ ਤਿੰਨ ਵਿਅਕਤੀ ਮਾਰੇ ਗਏ ਸਨ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ। ਪਾਕਿਸਤਾਨ ‘ਚ ਆਏ ਦਿਨ ਅੱਤਵਾਦੀ ਹਮਲੇ ਹੁੰਦੇ ਰਹਿੰਦੇ ਹਨ। ਅੱਤਵਾਦੀ ਸਮੂਹਾਂ ਦਰਮਿਆਨ ਆਪਸੀ ਲੜਾਈ ਕਾਰਨ ਵੀ ਹਮਲੇ ਕੀਤੇ ਜਾਂਦੇ ਹਨ। ਇਸ ਸਾਲ ਜਨਵਰੀ ਵਿੱਚ ਕਵੇਟਾ ਦੀ ਇੱਕ ਮਸਜਿਦ ਵਿੱਚ ਧਮਾਕਾ ਹੋਇਆ ਸੀ ਜਿਸ ਵਿੱਚ ਦਸ ਲੋਕ ਮਾਰੇ ਗਏ ਸਨ। ਇਸ ਹਮਲੇ ‘ਚ ਘੱਟੋ-ਘੱਟ 20 ਲੋਕ ਜ਼ਖਮੀ ਹੋ ਗਏ। ਬਲੋਚਿਸਤਾਨ ਦੇ ਦੱਖਣ ਵਿੱਚ ਅਪ੍ਰੈਲ ਵਿੱਚ ਹੋਏ ਇੱਕ ਹਮਲੇ ਵਿੱਚ ਚਾਰ ਲੋਕ ਮਾਰੇ ਗਏ ਸਨ। ਵਿਅਸਤ ਬਾਜ਼ਾਰ ‘ਚ ਹੋਏ ਹਮਲੇ ‘ਚ 15 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਬਲੋਚਿਸਤਾਨ ਲਿਬਰੇਸ਼ਨ ਆਰਮੀ ਵੀ ਕਰਦੀ ਹੈ ਹਮਲੇ

ਪਾਕਿਸਤਾਨ ਲੰਬੇ ਸਮੇਂ ਤੋਂ ਬਲੋਚਿਸਤਾਨ ਵਿਚ ਅੱਤਵਾਦੀਆਂ ਦੀ ਬਗਾਵਤ ਨਾਲ ਲੜ ਰਿਹਾ ਹੈ, ਜੋ ਸੂਬੇ ਦੀ ਦੌਲਤ ਵਿਚ ਵੱਡੇ ਹਿੱਸੇ ਦੀ ਮੰਗ ਕਰ ਰਹੇ ਹਨ। ਨਾਲ ਹੀ, ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਤੋਂ ਹਮਲਿਆਂ ਦਾ ਸਾਹਮਣਾ ਕਰ ਰਹੀ ਹੈ, ਜਿਸ ਨੂੰ ਆਮ ਤੌਰ ‘ਤੇ ਪਾਕਿਸਤਾਨੀ ਤਾਲਿਬਾਨ ਵੀ ਕਿਹਾ ਜਾਂਦਾ ਹੈ। ਬੀਜਿੰਗ ਦੇ ਬੈਲਟ ਐਂਡ ਰੋਡ ਇਨੀਸ਼ੀਏਟਿਵ ਦੇ ਤਹਿਤ ਚੀਨੀ ਨਿਵੇਸ਼ ਦੇ ਹੜ੍ਹ ਨੇ ਸੂਬੇ ਵਿੱਚ ਤਣਾਅ ਨੂੰ ਵਧਾ ਦਿੱਤਾ ਹੈ, ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਕੋਈ ਲਾਭ ਨਹੀਂ ਹੋਇਆ ਹੈ। ਉਹ ਲਗਾਤਾਰ ਚੀਨ ਦਾ ਵਿਰੋਧ ਕਰਦਾ ਰਿਹਾ ਹੈ ਅਤੇ ਕਈ ਵਾਰ ਪਾਕਿਸਤਾਨ ਤੋਂ ਆਜ਼ਾਦੀ ਦੀ ਮੰਗ ਵੀ ਉਠਾਉਂਦਾ ਰਿਹਾ ਹੈ।