AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇੰਗਲੈਂਡ ਦੇ ਸਕੂਲ ਵਿੱਚ ਅਣਪਛਾਤੀ ਚੀਜ ਲੈਣ ਮਗਰੋਂ ਗੰਭੀਰ ਹਾਲਤ ਵਿੱਚ ਹਸਪਤਾਲ ਪੁੱਜਿਆ ਵਿਦਿਆਰਥੀ

ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਦੇ ਬਾਸ਼ਿੰਦਿਆਂ ਨੂੰ ਗੁਹਾਰ ਲਾਉੰਦਿਆਂ ਪੀੜਤ ਵਿਦਿਆਰਥੀ ਦੀ ਪਹਿਚਾਣ ਅਤੇ ਸਕੂਲ ਵਿੱਚ ਵਾਪਰੀ ਇਸ ਘਟਨਾ ਦਾ ਕੋਈ ਵੀ ਵੇਰਵਾ ਜਾਂ ਵੀਡੀਓ ਫੁਟੇਜ ਸੋਸ਼ਲ ਮੀਡੀਆ ਤੇ ਸਾਝਾ ਨਾ ਕਰਨ ਦੀ ਬੇਨਤੀ ਕੀਤੀ ਗਈ ਹੈ। ਪੁਲਿਸ ਨੇ ਇਸ ਘਟਨਾ ਵਿੱਚ ਲੜਕਿਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ

ਇੰਗਲੈਂਡ ਦੇ ਸਕੂਲ ਵਿੱਚ ਅਣਪਛਾਤੀ ਚੀਜ ਲੈਣ ਮਗਰੋਂ ਗੰਭੀਰ ਹਾਲਤ ਵਿੱਚ ਹਸਪਤਾਲ ਪੁੱਜਿਆ ਵਿਦਿਆਰਥੀ
Shocking: ਹੱਡੀ ‘ਚ ਬਦਲ ਗਿਆ ਸ਼ਖਸ ਦਾ ਪ੍ਰਾਈਵੇਟ ਪਾਰਟ
tv9-punjabi
| Updated On: 15 Mar 2023 13:58 PM IST
Share
ਇੰਗਲੈਂਡ –ਇੰਗਲੈਂਡ ਦੇ ਨਾਰਥ ਯਾਰਕਸ਼ਾਇਰ ਸਥਿਤ ਵਿਹਿਟੀ ਦੇ ਕੈਡਮਨ ਕਾਲਜ ਵਿਚ ਸੈਕੰਡਰੀ ਸਕੂਲ ਦੇ ਇੱਕ ਵਿਦਿਆਰਥੀ ਨੂੰ ਸਕੂਲ ਕੈਂਪਸ ਵਿੱਚ ਅਣਪਛਾਤੀ ਚੀਜ਼ ਦੀ ਵਰਤੋਂ ਕਰ ਲੈਣ ਮਗਰੋਂ ਬੇਹੱਦ ਗੰਭੀਰ ਹਾਲਤ ਵਿੱਚ ਅਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਇਸ ਮਾਮਲੇ ਵਿੱਚ ਉਸੇ ਸਕੂਲ ਦੇ 3 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ (Students arrested) ਕਰ ਲਿਆ ਗਿਆ ਹੈ। ਇਹ ਘਟਨਾ ਸੋਮਵਾਰ ਦੁਪਹਿਰ ਕਰੀਬ 12 ਵਜੇ ਦੀ ਹੈ, ਜਦੋਂ ਇਕ ਵਿਦਿਆਰਥੀ ਦੀ ਤਬੀਅਤ ਅਚਾਨਕ ਬਿਗੜ ਜਾਣ ਮਗਰੋਂ ਉੱਥੇ ਐਮਰਜੈਂਸੀ ਸੇਵਾਵਾਂ ਨੂੰ ਸੱਦਣਾ ਪਿਆ ਸੀ।

ਹਾਲਤ ਹੁਣ ਸਥਿਰ ਦੱਸੀ ਜਾਂਦੀ ਹੈ

ਗੰਭੀਰ ਹਾਲਤ ਵਿੱਚ ਇਸ ਵਿਦਿਆਰਥੀ ਨੂੰ ਐਂਬੂਲੈਂਸ ਵਿੱਚ ਪਾ ਕੇ ਹਸਪਤਾਲ ਪਹੁੰਚਾਇਆ ਸੀ ਜਿੱਥੇ ਉਹਦੀ ਹਾਲਤ ਹੁਣ ਸਥਿਰ ਦੱਸੀ ਜਾਂਦੀ ਹੈ। ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਇੰਗਲੈਂਡ ਦੇ ਨਾਰਥ ਯਾਰਕਸ਼ਾਇਰ ਪੁਲਿਸ ਦੇ ਆਹਲਾ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਸਕੂਲ ਦੇ 3 ਪੁਰਸ਼ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਪ੍ਰਵਕਤਾ ਦਾ ਕਹਿਣਾ ਹੈ, ਇਸ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਪੀੜਤ ਵਿਦਿਆਰਥੀ ਵੱਲੋਂ ਸਕੂਲ ਕੈਂਪਸ ਵਿੱਚ ਕਿਸੇ ਅਗਿਆਤ ਪਦਾਰਥ ਦਾ ਸੇਵਨ ਕਰ ਲੈਣ ਦਾ ਸ਼ਕ ਸ਼ਾਮਿਲ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੂੰ ਫਿਲਹਾਲ ਜਮਾਨਤ ਤੇ ਛੱਡ ਦਿੱਤਾ ਗਿਆ ਹੈ। ਇਸ ਦਰਮਿਆਨ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਦੇ ਬਾਸ਼ਿੰਦਿਆਂ ਨੂੰ ਗੁਹਾਰ ਲਾਉੰਦਿਆਂ ਪੀੜਤ ਵਿਦਿਆਰਥੀ ਦੀ ਪਹਿਚਾਣ ਅਤੇ ਸਕੂਲ ਵਿੱਚ ਵਾਪਰੀ ਇਸ ਘਟਨਾ ਦਾ ਕੋਈ ਵੀ ਵੇਰਵਾ ਜਾਂ ਵੀਡੀਓ ਫੁਟੇਜ ਸੋਸ਼ਲ ਮੀਡੀਆ ਤੇ ਸਾਝਾ ਨਾ ਕਰਨ ਦੀ ਬੇਨਤੀ ਕੀਤੀ ਗਈ ਹੈ।

ਮਾਪਿਆਂ ਨੂੰ ਟੈਕਸਟ ਮੈਸਜ ਭੇਜਿਆ

ਕੈਡਮਨ ਕਾਲਜ ਦੇ ਸੈਕੰਡਰੀ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇੱਕ ਟੈਕਸਟ ਮੈਸਜ ਭੇਜਿਆ ਗਿਆ ਹੈ, ਜਿਸ ਵਿੱਚ ਉਹਨਾਂ ਨੂੰ ਦਸਿਆ ਗਿਆ ਕਿ ਸਕੂਲ ਪ੍ਰਬੰਧਨ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਪੀੜਤ ਵਿਦਿਆਰਥੀ ਦੇ ਹੱਕ ਵਿੱਚ ਚੰਗਾ ਫੈਸਲਾ ਲਿਆ ਗਿਆ। ਇਸ ਸੰਦੇਸ਼ ਵਿੱਚ ਅੱਗੇ ਦੱਸਿਆ ਗਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਹੀ-ਸਲਾਮਤੀ ਸਕੂਲ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਹੈ। ਨਾਰਥ ਯਾਰਕਸ਼ਾਇਰ ਕਾਊਂਟੀ ਕਾਉਂਸਿਲ ਬੱਚਿਆਂ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਸਹੀ-ਸਲਾਮਤੀ ਯਕੀਨੀ ਬਣਾਉਣ ਲਈ ਆਗੂ ਏਜੰਸੀ ਹੈ, ਇਸ ਮਾਮਲੇ ਵਿੱਚ ਬਤੌਰ ਸਕੂਲ ਹੋਣ ਦੇ ਨਾਤੇ ਅਸੀਂ ਪੁਲਿਸ ਨੂੰ ਪੂਰਾ ਸਹਿਯੋਗ ਦੇ ਰਹੇ ਹਾਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...