ਬਰੈਂਪਟਨ ‘ਚ ਹਿੰਦੂ ਸਭਾ ਮੰਦਰ ਦਾ ਪੁਜਾਰੀ ਮੁਅੱਤਲ, ਐਤਵਾਰ ਨੂੰ ਹੋਇਆ ਸੀ ਹਮਲਾ

Updated On: 

06 Nov 2024 16:55 PM

ਇਲਜ਼ਾਮ ਹੈ ਕਿ ਰਾਜੇਂਦਰ ਪ੍ਰਸਾਦ ਦੀ ਉਕਤ ਪ੍ਰਦਰਸ਼ਨ 'ਚ ਵਿਵਾਦਪੂਰਨ ਸ਼ਮੂਲੀਅਤ ਸੀ। ਜਿਸ ਕਾਰਨ ਉਨ੍ਹਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਕੈਨੇਡਾ ਦੇ ਉਕਤ ਹਿੰਦੂ ਸਭਾ ਟੈਂਪਲ ਵੱਲੋਂ ਜਾਰੀ ਬਿਆਨ ਵਿੱਚ ਸਾਂਝੀ ਕੀਤੀ ਗਈ ਹੈ।

ਬਰੈਂਪਟਨ ਚ ਹਿੰਦੂ ਸਭਾ ਮੰਦਰ ਦਾ ਪੁਜਾਰੀ ਮੁਅੱਤਲ, ਐਤਵਾਰ ਨੂੰ ਹੋਇਆ ਸੀ ਹਮਲਾ

ਕੈਨੇਡਾ ਟੈਂਪਲ

Follow Us On

ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਸਭਾ ਮੰਦਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਆਦ ਹਿੰਦੂ ਸਭਾ ਮੰਦਰ ਨੇ ਕਾਰਵਾਈ ਕੀਤੀ ਗਈ ਹੈ। ਹਿੰਦੂ ਸਭਾ ਨੇ ਮੰਦਰ ਦੇ ਪੁਜਾਰੀ ਰਾਜੇਂਦਰ ਪ੍ਰਸਾਦ ਨੂੰ ਮੁਅੱਤਲ ਕਰ ਦਿੱਤਾ ਹੈ। ਹਿੰਦੂ ਸਭਾ ਦੇ ਪ੍ਰਧਾਨ ਮਧੂਸੂਦਨ ਲਾਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

ਇਲਜ਼ਾਮ ਹੈ ਕਿ ਰਾਜੇਂਦਰ ਪ੍ਰਸਾਦ ਦੀ ਉਕਤ ਪ੍ਰਦਰਸ਼ਨ ‘ਚ ਵਿਵਾਦਪੂਰਨ ਸ਼ਮੂਲੀਅਤ ਸੀ। ਜਿਸ ਕਾਰਨ ਉਨ੍ਹਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਕੈਨੇਡਾ ਦੇ ਉਕਤ ਹਿੰਦੂ ਸਭਾ ਟੈਂਪਲ ਵੱਲੋਂ ਜਾਰੀ ਬਿਆਨ ਵਿੱਚ ਸਾਂਝੀ ਕੀਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਲੈ ਕੇ ਆਏ ਹਮਲਾਵਰਾਂ ਨੇ ਮੰਦਰ ਦੇ ਅੰਦਰ ਸ਼ਰਧਾਲੂਆਂ ਦੀ ਕੁੱਟਮਾਰ ਕੀਤੀ ਸੀ। ਮੰਦਰ ‘ਚ ਮੌਜੂਦ ਸ਼ਰਧਾਲੂਆਂ ‘ਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ‘ਤੇ ਵੀ ਇਲਜ਼ਾਮ ਸਨ ਕਿ ਉਨ੍ਹਾਂ ਨੇ ਵੀ ਸ਼ਰਧਾਲੂਆਂ ਨਾਲ ਕੁੱਟਮਾਰ ਕੀਤੀ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਕੈਨੇਡਾ ਨੇ ਸਾਰਜੈਂਟ ਹਰਿੰਦਰ ਸੋਹੀ ਨੂੰ ਮੁਅੱਤਲ ਕੀਤੀ ਹੈ।

ਹਾਈ ਕਮਿਸ਼ਨ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਹਿੰਦੂ ਸਭਾ ਮੰਦਰ ਦੇ ਬਾਹਰ ਕੌਂਸਲਰ ਕੈਂਪ ਲਗਾਇਆ ਸੀ। ਇਹ ਕੈਂਪ ਭਾਰਤੀ ਨਾਗਰਿਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਲਗਾਇਆ ਗਿਆ ਸੀ। ਇਸ ਵਿੱਚ ਜੀਵਨ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ। ਖਬਰਾਂ ਮੁਤਾਬਕ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ 40 ਸਾਲ ਪੂਰੇ ਹੋਣ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਖਾਲਿਸਤਾਨੀ ਉਥੇ ਪਹੁੰਚ ਗਏ ਅਤੇ ਲੋਕਾਂ ‘ਤੇ ਹਮਲਾ ਕਰ ਦਿੱਤਾ।

ਕੁਝ ਸਮੇਂ ਤੋਂ ਹੋ ਰਹੇ ਹਨ ਹਮਲੇ

ਭਾਰਤੀ ਭਾਈਚਾਰਾ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਹਿੰਦੂ ਮੰਦਰਾਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਚਿੰਤਤ ਹੈ। ਪਿਛਲੇ ਕੁਝ ਸਾਲਾਂ ਵਿੱਚ, ਗ੍ਰੇਟਰ ਟੋਰਾਂਟੋ ਏਰੀਆ, ਬ੍ਰਿਟਿਸ਼ ਕੋਲੰਬੀਆ ਤੇ ਕੈਨੇਡਾ ‘ਚ ਕੁਝ ਹੋਰ ਥਾਵਾਂ ‘ਤੇ ਹਿੰਦੂ ਮੰਦਰਾਂ ਦੀ ਭੰਨਤੋੜ ਦੇਖਣ ਨੂੰ ਮਿਲੀ ਹੈ।

ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਹੋਏ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਾਨੂੰ ਕੈਨੇਡਾ ਸਰਕਾਰ ਤੋਂ ਕਾਰਵਾਈ ਦੀ ਉਮੀਦ ਹੈ। ਅਜਿਹੀਆਂ ਘਟਨਾਵਾਂ ਸਾਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਪੀਐਮ ਮੋਦੀ ਨੇ ਲਿਖਿਆ ਸੀ ਕਿ ਉਹ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਜਾਣਬੁੱਝ ਕੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ।

Exit mobile version