AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬ੍ਰਾਜ਼ੀਲ ‘ਚ ਦੰਗਿਆਂ ਦਾ ਮਾਮਲਾ : ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਖਿਲਾਫ ਵੀ ਹੋਵੇਗੀ ਜਾਂਚ

ਹੁਣ ਸੁਪਰੀਮ ਕੋਰਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਜੈਅਰ ਬੋਲਸੋਨਾਰੋ ਵਿਰੁੱਧ ਰਾਜਧਾਨੀ ਵਿੱਚ ਗੈਰ-ਜਮਹੂਰੀ ਪ੍ਰਦਰਸ਼ਨਾਂ ਅਤੇ ਤੋੜ-ਫੋੜ ਅਤੇ ਦੰਗੇ ਭੜਕਾਉਣ ਦੇ ਮਾਮਲੇ ਵਿੱਚ ਜਾਂਚ ਹੋ ਸਕਦੀ ਹੈ।

ਬ੍ਰਾਜ਼ੀਲ 'ਚ ਦੰਗਿਆਂ ਦਾ ਮਾਮਲਾ : ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਖਿਲਾਫ ਵੀ ਹੋਵੇਗੀ ਜਾਂਚ
ਬ੍ਰਾਜ਼ੀਲ ‘ਚ ਦੰਗਿਆਂ ਦਾ ਮਾਮਲਾ : ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਖਿਲਾਫ ਵੀ ਹੋਵੇਗੀ ਜਾਂਚ
tv9-punjabi
| Published: 14 Jan 2023 19:32 PM IST
Share
ਬ੍ਰਾਜ਼ੀਲ ਦੀ ਰਾਜਧਾਨੀ ਬ੍ਰਾਜੀਲੀਆ ‘ਚ ਹਾਲ ਹੀ ‘ਚ ਹੋਏ ਦੰਗਿਆਂ ‘ਚ ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੂੰ ਵੀ ਜਾਂਚ ਦਾ ਖਮਿਆਜा ਭੁਗਤਣਾ ਪੈ ਰਿਹਾ ਹੈ। ਬ੍ਰਾਜ਼ੀਲ ਦੀ ਸੁਪਰੀਮ ਕੋਰਟ ਨੇ ਮੌਜੂਦਾ ਸਰਕਾਰ ਦੀ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ।

ਬੋਲਸੋਨਾਰੋ ਦੇ ਸਮਰਥਕਾਂ ਨੇ ਕੀਤੇ ਸਨ ਦੰਗੇ

ਹਾਲ ਹੀ ਵਿੱਚ ਬ੍ਰਾਜ਼ੀਲ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਜੈਅਰ ਬੋਲਸੋਨਾਰੋ ਦੀ ਪਾਰਟੀ ਹਾਰ ਗਈ ਸੀ ਅਤੇ ਉਨ੍ਹਾਂ ਨੂੰ ਰਾਸ਼ਟਰਪਤੀ ਦਾ ਅਹੁਦਾ ਛੱਡਣਾ ਪਿਆ ਸੀ। ਬੋਲਸੋਨਾਰੋ ਦੇ ਰਾਸ਼ਟਰਪਤੀ ਅਹੁਦੇ ਤੋਂ ਲਾਂਭੇ ਹੋਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਸੜਕਾਂ ‘ਤੇ ਉਤਰ ਆਏ। ਇਸ ਕਾਰਨ ਬ੍ਰਾਜ਼ੀਲ ਦੀ ਰਾਜਧਾਨੀ ਬ੍ਰਾਜੀਲੀਆ ‘ਚ ਦੰਗੇ ਹੋਏ ਸਨ, ਜਿਸ ‘ਚ ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੇ ਸਮਰਥਕਾਂ ਨੇ ਦੇਸ਼ ਦੀ ਸੰਸਦ ‘ਚ ਦਾਖਲ ਹੋ ਕੇ ਹੰਗਾਮਾ ਕੀਤਾ।

ਬ੍ਰਾਜੀਲ ਦੀ ਸੁਪਰੀਮ ਕੋਰਟ ਨੇ ਜਾਂਚ ਦੀ ਦਿੱਤੀ ਮਨਜੂਰੀ

ਹੁਣ ਬ੍ਰਾਜ਼ੀਲ ਦੀ ਸੁਪਰੀਮ ਕੋਰਟ ਨੇ ਉਸ ਮਾਮਲੇ ਦੀ ਜਾਂਚ ਵਿੱਚ ਸਾਬਕਾ ਰਾਸ਼ਟਰਪਤੀ ਦੀ ਸ਼ਮੂਲੀਅਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ, ਇਸ ਮਾਮਲੇ ਵਿੱਚ ਸਰਕਾਰੀ ਵਕੀਲ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਬੋਲਸੋਨਾਰੋ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆ ਜਾਵੇ, ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ। ਵਕੀਲਾਂ ਨੇ ਦੋਸ਼ ਲਾਇਆ ਕਿ ਸਾਬਕਾ ਰਾਸ਼ਟਰਪਤੀ ਨੇ 10 ਜਨਵਰੀ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤਾ ਸੀ, ਜਿਸ ‘ਚ ਵੋਟਾਂ ‘ਚ ਧਾਂਦਲੀ ਦਾ ਦੋਸ਼ ਲਗਾਇਆ ਗਿਆ ਸੀ। ਸਰਕਾਰੀ ਵਕੀਲ ਨੇ ਅਦਾਲਤ ਵਿੱਚ ਵੀਡੀਓ ਨੂੰ ਦੰਗਿਆਂ ਨੂੰ ਭੜਕਾਉਣ ਵਾਲਾ ਕਰਾਰ ਦਿੱਤਾ। ਇਲਜਾਮ ਹੈ ਕਿ ਜੈਅਰ ਬੋਲਸੋਨਾਰੋ ਨੇ ਗੈਰ-ਲੋਕਤੰਤਰੀ ਪ੍ਰਦਰਸ਼ਨਾਂ ਨੂੰ ਉਤਸ਼ਾਹਿਤ ਕੀਤਾ। ਜ਼ਿਕਰਯੋਗ ਹੈ ਕਿ 8 ਜਨਵਰੀ ਨੂੰ ਬੋਲਸੋਨਾਰੋ ਦੇ ਸਮਰਥਕ ਬ੍ਰਾਜ਼ੀਲ ਦੀ ਰਾਜਧਾਨੀ ਬ੍ਰਾਜ਼ੀਲੀਆ ‘ਚ ਬ੍ਰਾਜ਼ੀਲੀ ਦੀ ਸੰਸਦ, ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ‘ਚ ਦਾਖਲ ਹੋ ਗਏ ਸਨ। ਜਿੱਥੇ ਪ੍ਰਦਰਸ਼ਨਕਾਰੀਆਂ ਨੇ ਭੰਨਤੋੜ ਕੀਤੀ। ਪ੍ਰਦਰਸ਼ਨਕਾਰੀ ਚਾਹੁੰਦੇ ਸਨ ਕਿ ਬ੍ਰਾਜ਼ੀਲ ਦੀ ਫੌਜ ਜੈਅਰ ਬੋਲਸੋਨਾਰੋ ਨੂੰ ਸੱਤਾ ਵਿੱਚ ਵਾਪਸ ਲਿਆਵੇ ਅਤੇ ਨਵੇਂ ਚੁਣੇ ਗਏ ਖੱਬੇਪੱਖੀ ਰਾਸ਼ਟਰਪਤੀ ਲੂਲਾ ਡੀ ਸਿਲਵਾ ਨੂੰ ਬੇਦਖਲ ਕਰੇ। ਹੁਣ ਸੁਪਰੀਮ ਕੋਰਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਜੈਅਰ ਬੋਲਸੋਨਾਰੋ ਵਿਰੁੱਧ ਰਾਜਧਾਨੀ ਵਿੱਚ ਗੈਰ-ਜਮਹੂਰੀ ਪ੍ਰਦਰਸ਼ਨਾਂ ਅਤੇ ਤੋੜ-ਫੋੜ ਅਤੇ ਦੰਗੇ ਭੜਕਾਉਣ ਦੇ ਮਾਮਲੇ ਵਿੱਚ ਜਾਂਚ ਹੋ ਸਕਦੀ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...