ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬ੍ਰਿਟੇਨ ਨੇ ਬਦਲੇ ਵੀਜ਼ਾ ਨਿਯਮ, ਇਨ੍ਹਾਂ ਭਾਰਤੀਆਂ ‘ਤੇ ਪਵੇਗਾ ਅਸਰ?

Britain Immigration Policy: ਬ੍ਰਿਟੇਨ ਨੇ ਆਪਣੇ ਵੀਜ਼ਾ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹਾਲਾਂਕਿ ਇਸ ਦਾ ਅਸਰ ਸਾਰੇ ਦੇਸ਼ਾਂ 'ਤੇ ਪਵੇਗਾ ਪਰ ਭਾਰਤ, ਜਿੱਥੋਂ ਲੋਕ ਪੜ੍ਹਾਈ, ਨੌਕਰੀਆਂ ਅਤੇ ਸਿਹਤ ਖੇਤਰ 'ਚ ਕੰਮ ਕਰਨ ਲਈ ਵੱਡੇ ਪੱਧਰ 'ਤੇ ਬ੍ਰਿਟੇਨ ਜਾਂਦੇ ਹਨ, ਇਸ ਤੋਂ ਕਾਫੀ ਪ੍ਰਭਾਵਿਤ ਹੋ ਸਕਦਾ ਹੈ। ਬ੍ਰਿਟੇਨ ਵਿੱਚ ਨਵੇਂ ਨਿਯਮ ਅਗਲੇ ਸਾਲ 2024 ਤੋਂ ਲਾਗੂ ਹੋਣਗੇ।

ਬ੍ਰਿਟੇਨ ਨੇ ਬਦਲੇ ਵੀਜ਼ਾ ਨਿਯਮ, ਇਨ੍ਹਾਂ ਭਾਰਤੀਆਂ 'ਤੇ ਪਵੇਗਾ ਅਸਰ?
(Photo Credit: tv9hindi.com)
Follow Us
tv9-punjabi
| Updated On: 05 Dec 2023 12:37 PM IST
ਇਹ ਫੈਸਲਾ ਬਰਤਾਨੀਆ ਵਿੱਚ ਲਿਆ ਗਿਆ ਹੈ ਪਰ ਇਸ ਦੀ ਗੂੰਜ ਕਈ ਦੇਸ਼ਾਂ ਵਿੱਚ ਸੁਣਾਈ ਦੇ ਰਹੀ ਹੈ। ਬਰਤਾਨਵੀ ਸਰਕਾਰ ਦੇ ਇਸ ਫੈਸਲੇ ਦੀ ਭਾਰਤ ਵਿੱਚ ਖਾਸ ਕਰਕੇ ਚਰਚਾ ਹੈ। ਰਿਸ਼ੀ ਸੁਨਕ ਦੀ ਸਰਕਾਰ ਨੇ ਬ੍ਰਿਟੇਨ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਕੁਝ ਸਖਤ ਕਦਮ ਚੁੱਕੇ ਹਨ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ ਕਿ ਹੁਣ ਤੋਂ ਬ੍ਰਿਟੇਨ ਆਉਣ ਵਾਲੇ ਵਿਅਕਤੀ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਉੱਥੇ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸਰਕਾਰ ਨੇ ਇਸ ‘ਤੇ ਪਾਬੰਦੀ ਤੋਂ ਇਲਾਵਾ ਹੁਨਰਮੰਦ ਨੌਕਰੀਆਂ ਲਈ ਵੱਧ ਤੋਂ ਵੱਧ ਤਨਖਾਹ ਨਿਰਧਾਰਤ ਕੀਤੀ ਹੈ। ਪਿਛਲੇ ਹਫ਼ਤੇ ਜਾਰੀ ਕੀਤੀ ਗਈ ਇੱਕ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਬਰਤਾਨੀਆ ਆਉਣ ਵਾਲੇ ਹੁਨਰਮੰਦ ਕਾਮਿਆਂ ਵਿੱਚ ਭਾਰਤੀ ਲੋਕਾਂ ਦਾ ਦਬਦਬਾ ਰਿਹਾ ਹੈ। ਇਨ੍ਹਾਂ ਵਰਕਰਾਂ ਤੋਂ ਇਲਾਵਾ ਮੈਡੀਕਲ ਖੇਤਰ ਵਿੱਚ ਕੰਮ ਕਰਨ ਵਾਲੇ ਕਈ ਵਿਦਿਆਰਥੀਆਂ ਨੇ ਪਿਛਲੇ ਸਾਲ ਵੱਡੇ ਪੱਧਰ ਤੇ ਯੂ.ਕੇ. ਦੇ ਵੀਜ਼ੇ ਲਏ ਸਨ। ਪਿਛਲੇ ਸਾਲ ਵੱਖ-ਵੱਖ ਸ਼੍ਰੇਣੀਆਂ ‘ਚ ਬਰਤਾਨੀਆ ਲਈ ਵੀਜ਼ਾ ਅਪਲਾਈ ਕਰਨ ਵਾਲਿਆਂ ‘ਚ ਭਾਰਤੀ ਸਿਖਰ ‘ਤੇ ਸਨ। ਵਿਦਿਆਰਥੀ ਵੀਜ਼ਾ ਸ਼੍ਰੇਣੀ ਵਿੱਚ ਭਾਰਤੀਆਂ ਦੀ ਹਿੱਸੇਦਾਰੀ ਸਭ ਤੋਂ ਵੱਧ ਸੀ। ਭਾਰਤੀ ਵਿਦਿਆਰਥੀ ਜ਼ਿਆਦਾਤਰ ਨਵੇਂ ਪੋਸਟ ਗ੍ਰੈਜੂਏਟ ਵੀਜ਼ਾ ਰੂਟ ਰਾਹੀਂ ਬਰਤਾਨੀਆ ਜਾ ਰਹੇ ਹਨ। ਪਿਛਲੇ ਸਾਲ, ਇਸ ਪ੍ਰਣਾਲੀ ਦੇ ਤਹਿਤ ਦਿੱਤੀਆਂ ਗਈਆਂ ਗ੍ਰਾਂਟਾਂ ਦਾ ਲਗਭਗ 43 ਪ੍ਰਤੀਸ਼ਤ ਭਾਰਤੀਆਂ ਨੇ ਲਾਹਾ ਚੁੱਕਿਆ ਸੀ।

ਕਿੰਨੇ ਭਾਰਤੀਆਂ ਨੇ ਵੀਜ਼ਾ ਲਈ ਕੀਤਾ ਅਪਲਾਈ

ਪਿਛਲੇ ਸਾਲ ਬਰਤਾਨੀਆ ਵਿੱਚ ਹੁਨਰਮੰਦ ਕਾਮਿਆਂ ਦੀ ਗਿਣਤੀ ਵਿੱਚ ਕਰੀਬ 9 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪਿਛਲੇ ਸਾਲ ਬਰਤਾਨੀਆ ਵਿੱਚ ਸਿਹਤ ਅਤੇ ਦੇਖਭਾਲ ਵਾਲੇ ਵੀਜ਼ਿਆਂ ਵਿੱਚ ਦੁੱਗਣੇ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਸੀ। ਪਿਛਲੇ ਸਾਲ ਬ੍ਰਿਟੇਨ ਵਿੱਚ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਸਭ ਤੋਂ ਵੱਧ ਲੋਕ ਭਾਰਤ, ਨਾਈਜੀਰੀਆ ਅਤੇ ਜ਼ਿੰਬਾਬਵੇ ਦੇ ਸਨ। ਪਿਛਲੇ ਸਾਲ ਲਗਭਗ 1 ਲੱਖ 34 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਗ੍ਰਾਂਟ ਦਿੱਤੀ ਗਈ ਸੀ। ਸੈਰ ਸਪਾਟੇ ਲਈ ਅਪਲਾਈ ਕੀਤੇ ਗਏ ਵੀਜ਼ਿਆਂ ਵਿੱਚ ਭਾਰਤੀਆਂ ਦਾ ਅਨੁਪਾਤ ਸਭ ਤੋਂ ਵੱਧ ਸੀ। 27 ਫੀਸਦੀ ਭਾਰਤੀਆਂ ਨੇ ਸੈਲਾਨੀਆਂ ਵਜੋਂ ਯੂਕੇ ਵੀਜ਼ਾ ਲਈ ਅਪਲਾਈ ਕੀਤਾ, ਜੋ ਕਿ ਗੁਆਂਢੀ ਮੁਲਕ ਚੀਨ ਤੋਂ ਵੱਧ ਸੀ।

ਰਿਸ਼ੀ ਸੁਨਕ ਸਰਕਾਰ ‘ਤੇ ਹੈ ਦਬਾਅ

ਬ੍ਰਿਟੇਨ ਵਿੱਚ ਜੋ ਨਵੇਂ ਨਿਯਮ ਬਦਲੇ ਹਨ ਉਹ ਅਗਲੇ ਸਾਲ 2024 ਤੋਂ ਲਾਗੂ ਹੋਣਗੇ। ਨਵੇਂ ਇਮੀਗ੍ਰੇਸ਼ਨ ਨਿਯਮਾਂ ਬਾਰੇ ਬ੍ਰਿਟਿਸ਼ ਸਰਕਾਰ ਨੇ ਕਿਹਾ ਹੈ ਕਿ ਇਸ ਨਾਲ ਹਰ ਸਾਲ ਬਰਤਾਨੀਆ ਆਉਣ ਵਾਲੇ ਲੋਕਾਂ ਦੀ ਗਿਣਤੀ ਘਟੇਗੀ। ਗ੍ਰਹਿ ਸਕੱਤਰ ਜੇਮਸ ਕਲੇਵਰਲੀ ਨੇ ਇਸ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਬਰਤਾਨੀਆ ਅਧਿਕਾਰਤ ਇਮੀਗ੍ਰੇਸ਼ਨ ਨੂੰ ਘਟਾਉਣ ਲਈ ਸਖ਼ਤ ਕਾਰਵਾਈ ਕਰ ਰਿਹਾ ਹੈ। ਰਿਸ਼ੀ ਸੁਨਕ ਦੀ ਸਰਕਾਰ ਪਹਿਲਾਂ ਹੀ ਇਮੀਗ੍ਰੇਸ਼ਨ ਘਟਾਉਣ ਲਈ ਵਾਧੂ ਦਬਾਅ ਹੇਠ ਸੀ। ਬ੍ਰਿਟੇਨ ਦੇ ਇਸ ਫੈਸਲੇ ਦੀ ਕਈ ਹਲਕਿਆਂ ਵਿੱਚ ਆਲੋਚਨਾ ਵੀ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨਾਲ ਬ੍ਰਿਟੇਨ ਆਉਣ ਵਾਲੇ ਹੁਨਰਮੰਦ ਲੋਕਾਂ ਦੀ ਗਿਣਤੀ ਘੱਟ ਜਾਵੇਗੀ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...