ਕੈਨੇਡਾ ਦੇ PM ਟਰੂਡੋ ਦਾ ਭਾਰਤ ‘ਤੇ ਗੰਭੀਰ ਇਲਜ਼ਾਮ, ਬੋਲੇ- ਨਿੱਝਰ ਕਤਲ ਕਾਂਡ ‘ਚ ਭਾਰਤ ਦਾ ਹੱਥ
ਕੈਨੇਡਾ ਦੀ ਵਿਦੇਸ਼ ਮੰਤਰੀ ਜੋਲੀ ਨੇ ਕਿਹਾ ਕਿ ਕੈਨੇਡਾ 'ਚ ਭਾਰਤੀ ਖੁਫੀਆ ਮੁਖੀ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਦਰਅਸਲ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ 'ਚ ਭਾਰਤ 'ਤੇ ਗੰਭੀਰ ਇਲਜ਼ਾਮ ਲਗਾਏ ਹਨ।
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ 18 ਜੂਨ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਭਾਰਤੀ ਡਿਪਲੋਮੈਟ ਨੂੰ ਬਾਹਰ ਕੱਢ ਦਿੱਤਾ ਹੈ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸੋਮਵਾਰ ਨੂੰ ਇੱਕ ਭਾਰਤੀ ਡਿਪਲੋਮੈਟ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ।
ਦੱਸ ਦੇਈਏ ਕਿ ਇਹ ਕਾਰਵਾਈ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਸ ਬਿਆਨ ਤੋਂ ਬਾਅਦ ਹੋਈ ਹੈ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਅੱਤਵਾਦੀ ਦੇ ਕਤਲ ਵਿਚਾਲੇ ਸਬੰਧ ਦੀ ਜਾਂਚ ਕਰ ਰਹੀਆਂ ਹਨ।
India Canada ties on the brink. Canadian PM Justin Trudeau accuses Indian govt of killing Khalistani leader Hardeep Singh Nijjar in the Canadian Parliament. pic.twitter.com/gXpMrWWuTf
— Sidhant Sibal (@sidhant) September 19, 2023ਇਹ ਵੀ ਪੜ੍ਹੋ


