Subscribe to
Notifications
Subscribe to
Notifications
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ 18 ਜੂਨ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਭਾਰਤੀ ਡਿਪਲੋਮੈਟ ਨੂੰ ਬਾਹਰ ਕੱਢ ਦਿੱਤਾ ਹੈ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸੋਮਵਾਰ ਨੂੰ ਇੱਕ ਭਾਰਤੀ ਡਿਪਲੋਮੈਟ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ।
ਦੱਸ ਦੇਈਏ ਕਿ ਇਹ ਕਾਰਵਾਈ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਸ ਬਿਆਨ ਤੋਂ ਬਾਅਦ ਹੋਈ ਹੈ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਅੱਤਵਾਦੀ ਦੇ ਕਤਲ ਵਿਚਾਲੇ ਸਬੰਧ ਦੀ ਜਾਂਚ ਕਰ ਰਹੀਆਂ ਹਨ।
ਭਾਰਤੀ ਡਿਪਲੋਮੈਟ ਨੂੰ ਕੀਤਾ ਬਰਖਾਸਤ
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਕੈਨੇਡਾ ਤੋਂ ਭਾਰਤੀ ਡਿਪਲੋਮੈਟ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਜੋਲੀ ਨੇ ਕਿਹਾ ਕਿ ਜੇਕਰ ਇਹ ਸੱਚ ਸਾਬਤ ਹੁੰਦਾ ਹੈ, ਤਾਂ ਇਹ ਸਾਡੀ ਪ੍ਰਭੂਸੱਤਾ ਅਤੇ ਸਭ ਤੋਂ ਬੁਨਿਆਦੀ ਨਿਯਮ ਦੀ ਉਲੰਘਣਾ ਹੋਵੇਗੀ ਕਿ ਦੇਸ਼ਾਂ ਨੂੰ ਇੱਕ ਦੂਜੇ ਨਾਲ ਕਿਵੇਂ ਪੇਸ਼ ਆਉਣਾ ਚਾਹੀਦਾ ਹੈ। ਏਪੀ ਦੇ ਹਵਾਲੇ ਨਾਲ, ਜੋਲੀ ਨੇ ਕਿਹਾ ਕਿ ਨਤੀਜੇ ਵਜੋਂ ਅਸੀਂ ਇੱਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ
ਉਨ੍ਹਾਂ ਇਹ ਵੀ ਕਿਹਾ ਕਿ ਜਸਟਿਨ ਟਰੂਡੋ ਨੇ ਇਹ ਮਾਮਲਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕੋਲ ਉਠਾਇਆ ਸੀ। ਓਟਾਵਾ ਵਿੱਚ ਹਾਊਸ ਆਫ ਕਾਮਨਜ਼ ਵਿੱਚ ਬੋਲਦਿਆਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਇੱਕ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਦਰਮਿਆਨ ਸੰਭਾਵੀ ਸਬੰਧਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਉਨ੍ਹਾਂ ਜੀ-20 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਇਹ ਮੁੱਦਾ ਉਠਾਇਆ ਸੀ।
ਜੀ-20 ਸੰਮੇਲਨ ‘ਚ ਖਾਲਿਸਤਾਨੀ ਅੱਤਵਾਦ ‘ਤੇ ਚਰਚਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 10 ਸਤੰਬਰ ਨੂੰ ਦਿੱਲੀ ਵਿੱਚ ਜੀ-20 ਸੰਮੇਲਨ ਦੌਰਾਨ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਉਨ੍ਹਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਮੇਲਨ ਤੋਂ ਇਲਾਵਾ ਆਪਣੀ ਮੀਟਿੰਗ ਦੌਰਾਨ ਖਾਲਿਸਤਾਨੀ ਕੱਟੜਵਾਦ ਅਤੇ ਵਿਦੇਸ਼ੀ ਦਖਲਅੰਦਾਜ਼ੀ ਬਾਰੇ ਚਰਚਾ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਪਿਛਲੇ ਕੁਝ ਸਾਲਾਂ ‘ਚ ਅਸੀਂ ਉਨ੍ਹਾਂ ਮੁੱਦਿਆਂ ‘ਤੇ ਪੀਐੱਮ ਮੋਦੀ ਨਾਲ ਕਈ ਵਾਰ ਚਰਚਾ ਕੀਤੀ ਹੈ।