ਕੈਨੇਡਾ: ਨਹਿਰ ‘ਚ ਡੁੱਬਣ ਨਾਲ 2 ਪੰਜਾਬੀ ਨੌਜਵਾਨਾਂ ਦੀ ਮੌਤ, ਪੈਰ ਫਿਸਲਣ ਕਾਰਨ ਵਾਪਰਿਆ ਹਾਦਸਾ

Published: 

07 Jul 2026 11:19 AM IST

ਘਟਨਾ ਦਾ ਪਤਾ ਲੱਗਣ 'ਤੇ, ਕੈਨੇਡੀਅਨ ਅਧਿਕਾਰੀਆਂ ਨੇ ਬਚਾਅ ਕਾਰਜ ਸ਼ੁਰੂ ਕੀਤਾ। ਅੱਧੀ ਰਾਤ ਤੱਕ ਚੱਲੀ ਘੰਟਿਆਂ ਦੀ ਸਖ਼ਤ ਕੋਸ਼ਿਸ਼ ਤੋਂ ਬਾਅਦ, ਦੋਵਾਂ ਨੂੰ ਨਹਿਰ 'ਚੋਂ ਕੱਢਿਆ ਗਿਆਅਤੇ ਹਸਪਤਾਲ ਪਹੁੰਚਾਇਆ ਗਿਆ, ਪਰ ਉਨ੍ਹਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਕੈਨੇਡਾ: ਨਹਿਰ ਚ ਡੁੱਬਣ ਨਾਲ 2 ਪੰਜਾਬੀ ਨੌਜਵਾਨਾਂ ਦੀ ਮੌਤ, ਪੈਰ ਫਿਸਲਣ ਕਾਰਨ ਵਾਪਰਿਆ ਹਾਦਸਾ

ਕੈਨੇਡਾ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੇ ਦੋ ਨੌਜਵਾਨਾਂ ਨੇ ਮਾਂਟਰੀਅਲ ਸ਼ਹਿਰ ‘ਚ ਇੱਕ ਨਹਿਰ ਵਿੱਚ ਡੁੱਬਣ ਨਾਲ ਆਪਣੀ ਜਾਨ ਗੁਆ ​​ਦਿੱਤੀ। ਮ੍ਰਿਤਕਾਂ ਦੀ ਪਛਾਣ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਤੋਂ 26 ਸਾਲਾ ਲਵਪ੍ਰੀਤ ਸਿੰਘ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਰੰਗਪੁਰ ਦੇ ਪਿੰਡ ਬੁਤਾਲਾ ਤੋਂ ਇੱਕ ਹੋਰ ਨੌਜਵਾਨ ਵਜੋਂ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੋਵੇਂ ਮਾਂਟਰੀਅਲ ‘ਚ ਲਾਚੀਨ ਨਹਿਰ ਦੇ ਨੇੜੇ ਸਨ। ਲਵਪ੍ਰੀਤ ਸਿੰਘ ਦੇ ਦੋਸਤ ਅਚਾਨਕ ਫਿਸਲ ਗਿਆ ਤੇ ਨਹਿਰ ਵਿੱਚ ਡਿੱਗ ਗਿਆ। ਲਵਪ੍ਰੀਤ ਸਿੰਘ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਨਹਿਰ ਵਿੱਚ ਛਾਲ ਮਾਰ ਦਿੱਤੀ। ਹਾਲਾਂਕਿ, ਆਪਣੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ, ਲਵਪ੍ਰੀਤ ਸਿੰਘ ਖ਼ੁਦ ਡੁੱਬ ਗਿਆ।

ਘਟਨਾ ਦਾ ਪਤਾ ਲੱਗਣ ‘ਤੇ, ਕੈਨੇਡੀਅਨ ਅਧਿਕਾਰੀਆਂ ਨੇ ਬਚਾਅ ਕਾਰਜ ਸ਼ੁਰੂ ਕੀਤਾ। ਅੱਧੀ ਰਾਤ ਤੱਕ ਚੱਲੀ ਘੰਟਿਆਂ ਦੀ ਸਖ਼ਤ ਕੋਸ਼ਿਸ਼ ਤੋਂ ਬਾਅਦ, ਦੋਵਾਂ ਨੂੰ ਨਹਿਰ ‘ਚੋਂ ਕੱਢਿਆ ਗਿਆਅਤੇ ਹਸਪਤਾਲ ਪਹੁੰਚਾਇਆ ਗਿਆ, ਪਰ ਉਨ੍ਹਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਲਵਪ੍ਰੀਤ ਸਿੰਘ ਪੁੱਤਰ ਸਾਬਕਾ ਸੈਨਿਕ ਬਲਵੀਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਲਵਪ੍ਰੀਤ, ਲਗਭਗ ਢਾਈ ਸਾਲ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਦੇ ਮਾਂਟਰੀਅਲ ਚਲਾ ਗਿਆ ਸੀ ਤੇ ਟ੍ਰੇਲਰ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਇੱਛਾ ਨਾਲ 12ਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਚਲਾ ਗਿਆ ਸੀ।

ਉਸ ਦੇ ਪਿਤਾ, ਸਾਬਕਾ ਫੌਜੀ ਬਲਵੀਰ ਸਿੰਘ ਨੇ ਰੁਜ਼ਗਾਰ ਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਆਪਣੇ ਪੁੱਤਰ ਨੂੰ ਕੈਨੇਡਾ ਭੇਜਣ ਲਈ ਆਪਣੀ ਪੂਰੀ 2.5 ਏਕੜ ਜ਼ਮੀਨ ਵੇਚ ਦਿੱਤੀ ਸੀ। ਉਨ੍ਹਾਂ ਨੂੰ ਪਰ ਕੀ ਪਤਾ ਸੀ ਕਿ ਉਹ ਆਪਣੀ ਜ਼ਮੀਨ ਤੇ ਆਪਣਾ ਇਕਲੌਤਾ ਪੁੱਤਰ ਦੋਵੇਂ ਗੁਆ ਦੇਣਗੇ। ਦੁਖੀ ਮਾਪੇ ਤੇ ਮ੍ਰਿਤਕ ਦੀ ਇਕਲੌਤੀ ਭੈਣ ਸੋਗ ਮਨਾ ਰਹੇ ਹਨ। ਲਵਪ੍ਰੀਤ ਸਿੰਘ, ਨੇ ਇਸ ਦੁਖਾਂਤ ਤੋਂ ਸਿਰਫ਼ ਦਸ ਦਿਨ ਪਹਿਲਾਂ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ।

ਪਰਿਵਾਰ ਨੇ ਹੁਣ ਕੇਂਦਰ ਸਰਕਾਰ, ਪੰਜਾਬ ਸਰਕਾਰ, ਵਿਦੇਸ਼ਾਂ ‘ਚ ਰਹਿੰਦੇ ਪ੍ਰਵਾਸੀ ਭਾਰਤੀਆਂ ਅਤੇ ਸਮਾਜਿਕ ਕਾਰਕੁਨਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ‘ਚ ਸਹਾਇਤਾ ਕੀਤੀ ਜਾਵੇ ਤਾਂ ਜੋ ਅੰਤਿਮ ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤੇ ਜਾ ਸਕਣ।

Follow Us