AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਰਤ ਦੇ ਇਸ ਖਾਸ ਦੋਸਤ ਤੋਂ ਕਿਉਂ ਘਬਰਾਏ ਟਰੂਡੋ? ਸੱਜੇ ਪੱਖੀ ਆਗੂ ਨੂੰ ਲੈਕੇ ਦਿੱਤਾ ਅਜਿਹਾ ਬਿਆਨ

justin trudeau comment on trump: ਅਮਰੀਕਾ ਵਿੱਚ ਇਸ ਸਾਲ ਰਾਸ਼ਟਰਪਤੀ ਦੀਆਂ ਚੋਣਾਂ ਹੋਣੀਆਂ ਹਨ। ਇੱਕ ਵਾਰ ਫਿਰ ਤੋਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਦਾਅਵਾ ਕਰ ਰਹੇ ਹਨ। ਉਹ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਟਰੰਪ ਸੱਤਾ 'ਚ ਆਉਂਦੇ ਹਨ ਜਾਂ ਨਹੀਂ, ਇਹ ਤਾਂ ਚੋਣ ਨਤੀਜੇ ਆਉਣ 'ਤੇ ਹੀ ਪਤਾ ਲੱਗੇਗਾ ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹਿਲਾਂ ਹੀ ਘਬਰਾਏ ਹੋਏ ਹਨ।

ਭਾਰਤ ਦੇ ਇਸ ਖਾਸ ਦੋਸਤ ਤੋਂ ਕਿਉਂ ਘਬਰਾਏ ਟਰੂਡੋ? ਸੱਜੇ ਪੱਖੀ ਆਗੂ ਨੂੰ ਲੈਕੇ ਦਿੱਤਾ ਅਜਿਹਾ ਬਿਆਨ
ਜਸਟਿਨ ਟਰੂਡੋ ਸਰਕਾਰ ਵੱਲੋਂ ਵੀਜ਼ਾ ਪਰਮਿਟ ‘ਚ 35 ਫੀਸਦੀ ਤੱਕ ਦੀ ਕਟੌਤੀ
tv9-punjabi
| Updated On: 17 Jan 2024 16:24 PM IST
Share
ਡੋਨਾਲਡ ਟਰੰਪ ਤੀਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਦਾ ਦਾਅਵਾ ਕਰ ਰਹੇ ਹਨ। ਉਹ ਰਿਪਬਲਿਕਨ ਪਾਰਟੀ ਵੱਲੋਂ ਨਾਮਜ਼ਦਗੀ ਲਈ ਸਭ ਤੋਂ ਮਜ਼ਬੂਤ ​​ਦਾਅਵੇਦਾਰ ਵਜੋਂ ਉਭਰੇ ਹਨ। ਉਸਨੇ ਹਾਲ ਹੀ ਵਿੱਚ ਆਇਓਵਾ ਸੂਬੇ ਦੀ ਰਾਜਧਾਨੀ ਡੇਸ ਮੋਇਨੇਸ ਵਿੱਚ ਉਸਨੇ ਆਪਣੇ ਸਮਰਥਕਾਂ ਨੂੰ ਸੰਬੋਧਿਤ ਕੀਤਾ। ਰਿਪਬਲਿਕਨ ਪਾਰਟੀ ਵੱਲੋਂ ਤੀਜੀ ਵਾਰ ਨਾਮਜ਼ਦਗੀ ਹਾਸਲ ਕਰਨ ਵੱਲ ਇਹ ਉਨ੍ਹਾਂ ਦਾ ਪਹਿਲਾ ਅਧਿਕਾਰਤ ਕਦਮ ਹੈ। ਹਾਲਾਂਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਟਰੰਪ ਦਾ ਇਹ ਦਾਅਵਾ ਪਸੰਦ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਟਰੰਪ ਚੋਣ ਜਿੱਤ ਜਾਂਦੇ ਹਨ ਤਾਂ ਇਹ ਇਕ ਕਦਮ ਪਿੱਛੇ ਹੋਵੇਗਾ, ਜੋ ਕੈਨੇਡਾ ਲਈ ਮੁਸ਼ਕਲ ਹੋਵੇਗਾ। ਮਾਂਟਰੀਅਲ ਚੈਂਬਰ ਆਫ ਕਾਮਰਸ ਦੁਆਰਾ ਆਯੋਜਿਤ ਇੱਕ ਸੈਮੀਨਾਰ ਨੂੰ ਸੰਬੋਧਿਤ ਕਰਦੇ ਹੋਏ, ਜਸਟਿਨ ਟਰੂਡੋ ਨੇ ਕਿਹਾ ਕਿ ਇਹ ਪਹਿਲੀ ਵਾਰ ਆਸਾਨ ਨਹੀਂ ਸੀ ਅਤੇ ਦੂਜੀ ਵਾਰ ਵੀ ਆਸਾਨ ਨਹੀਂ ਹੋਵੇਗਾ। ਟਰੂਡੋ ਨੇ ਇਹ ਵੀ ਕਿਹਾ ਕਿ ਜੇਕਰ ਆਉਣ ਵਾਲੀਆਂ ਚੋਣਾਂ ਤੋਂ ਬਾਅਦ ਡੋਨਾਲਡ ਟਰੰਪ ਸੱਤਾ ‘ਚ ਆਉਂਦੇ ਹਨ ਤਾਂ ਅਮਰੀਕੀਆਂ ਲਈ ਇਹ ਆਸਾਨ ਨਹੀਂ ਹੋਵੇਗਾ। ਪਰ ਅਸੀਂ ਉਸ ਦਿਨ ਦੀ ਕਲਪਨਾ ਨਹੀਂ ਕਰ ਸਕਦੇ ਜਦੋਂ ਅਮਰੀਕੀਆਂ ਲਈ ਇਹ ਕਦੇ ਆਸਾਨ ਹੋਵੇਗਾ, ਜਸਟਿਨ ਟਰੂਡੋ ਨੇ ਕਿਹਾ ਕਿ ਟਰੰਪ ਦੀ ਜਿੱਤ ਸਾਰਿਆਂ ਨੂੰ ਇੱਕ ਕਦਮ ਪਿੱਛੇ ਵੱਲ ਲੈ ਜਾਵੇਗੀ।

ਹੋਰ ਕੀ ਬੋਲੇ ਟਰੂਡੋ?

ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਪ੍ਰਧਾਨ ਮੰਤਰੀ ਦੀ ਮੁੱਖ ਜਿੰਮੇਵਾਰੀ ਕੈਨੇਡਾ ਦੇ ਹਿੱਤਾਂ ਦੀ ਨੁਮਾਇੰਦਗੀ ਕਰਨਾ ਅਤੇ ਉਹਨਾਂ ਦੀ ਰੱਖਿਆ ਕਰਨਾ ਹੁੰਦਾ ਹੈ। ਕੈਨੇਡਾ ਇਹਨਾਂ ਜਿੰਮੇਵਾਰੀਆਂ ਨੂੰ ਪਿਛਲੇ ਸਾਲਾਂ ਦੌਰਾਨ ਬਹੁਤ ਵਧੀਆ ਢੰਗ ਨਾਲ ਨਿਭਾਅ ਰਿਹਾ ਹੈ। ਜਸਟਿਨ ਟਰੂਡੋ ਨਵੰਬਰ 2015 ਵਿੱਚ ਸੱਤਾ ਵਿੱਚ ਆਏ ਸਨ। ਜਦੋਂ ਟਰੰਪ ਅਮਰੀਕੀ ਰਾਸ਼ਟਰਪਤੀ ਸਨ ਤਾਂ ਉਨ੍ਹਾਂ ਦੇ ਸਬੰਧ ਤਣਾਅਪੂਰਨ ਸਨ। 2018 ‘ਚ ਟਰੰਪ ਨੇ ਟਰੂਡੋ ‘ਤੇ ਕਮਜ਼ੋਰ ਅਤੇ ਬੇਈਮਾਨ ਹੋਣ ਦਾ ਦੋਸ਼ ਲਗਾਇਆ ਸੀ।

ਕੈਨੇਡਾ ਅਮਰੀਕਾ ਵਪਾਰ

ਕੈਨੇਡਾ ਆਪਣੀਆਂ ਵਸਤਾਂ ਅਤੇ ਸੇਵਾਵਾਂ ਦਾ 75 ਫੀਸਦੀ ਅਮਰੀਕਾ ਨੂੰ ਭੇਜਦਾ ਹੈ। ਸੱਤਾ ਵਿੱਚ ਆਉਣ ਤੋਂ ਬਾਅਦ, ਟਰੰਪ ਨੇ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਨੂੰ ਬੰਨ੍ਹਣ ਵਾਲੀ ਫ੍ਰੀ ਟਰੇਡ ਐਗਰੀਮੈਂਟ ‘ਤੇ ਮੁੜ ਗੱਲਬਾਤ ਕਰਨ ਦੀ ਗੱਲ ਕੀਤੀ ਸੀ। ਕੈਨੇਡਾ ਨੇ ਲਗਭਗ ਦੋ ਸਾਲ ਇੱਕ ਤਿਕੋਣੀ ਸੰਧੀ ਬਣਾਉਣ ਲਈ ਗੱਲਬਾਤ ਕਰਨ ਵਿੱਚ ਬਿਤਾਏ ਜੋ ਵੱਡੇ ਪੱਧਰ ‘ਤੇ ਕੈਨੇਡੀਅਨ ਹਿੱਤਾਂ ਦੀ ਰੱਖਿਆ ਕਰਦਾ ਹੈ। ਹਾਲ ਹੀ ਵਿੱਚ ਇੱਕ ਸਰਵੇਖਣ ਕੀਤਾ ਗਿਆ ਸੀ ਜਿਸ ਵਿੱਚ ਲਗਭਗ ਦੋ ਤਿਹਾਈ ਕੈਨੇਡੀਅਨਾਂ ਦਾ ਮੰਨਣਾ ਹੈ ਕਿ ਅਮਰੀਕੀ ਲੋਕਤੰਤਰ ਟਰੰਪ ਦੇ ਅਗਲੇ ਚਾਰ ਸਾਲ ਸੱਤਾ ਵਿੱਚ ਨਹੀਂ ਰਹਿ ਸਕਦਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...