ਇਸ ਸਰਕਾਰ ਦਾ ਸਮਾਂ ਖਤਮ… ਕੈਨੇਡਾ ਦੇ PM ਟਰੂਡੋ ‘ਤੇ ਇਕ ਹੋਰ ਸੰਕਟ, ਆਵੇਗਾ ਬੇਭਰੋਸਗੀ ਮਤਾ!
Trudeu Political Crisis: ਜਗਮੀਤ ਸਿੰਘ ਨੇ ਐਲਾਨ ਕੀਤਾ ਕਿ ਉਹ 27 ਜਨਵਰੀ ਨੂੰ ਸਰਦੀਆਂ ਦੀ ਛੁੱਟੀ ਤੋਂ ਬਾਅਦ ਹਾਊਸ ਆਫ਼ ਕਾਮਨਜ਼ ਵਿੱਚ ਬੇਭਰੋਸਗੀ ਮਤਾ ਲਿਆਉਣਗੇ। ਉਹਨਾਂ ਦਾ ਕਹਿਣਾ ਹੈ ਕਿ ਲਿਬਰਲਾਂ ਨੂੰ ਇੱਕ ਹੋਰ ਮੌਕਾ ਨਹੀਂ ਮਿਲਣਾ ਚਾਹੀਦਾ। ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਟਰੂਡੋਂ ਦੇ ਪੈਰਾਂ ਹੇਠੋਂ ਜ਼ਮੀਨ ਕੱਢਣ ਦਾ ਫੈਸਲਾ ਕੀਤਾ ਹੈ।
ਪਿਛਲੇ ਕਈ ਮਹੀਨਿਆਂ ਤੋਂ ਵਿਵਾਦਾਂ ਵਿੱਚ ਘਿਰੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੁਣ ਇੱਕ ਹੋਰ ਸੰਕਟ ਦਾ ਸਾਹਮਣਾ ਕਰ ਰਹੇ ਹਨ। ਭਾਰਤ ਵਿਵਾਦ, ਮਹਿੰਗਾਈ, ਨੌਕਰੀਆਂ ਵਿੱਚ ਕਟੌਤੀ ਆਦਿ ਵਰਗੇ ਮੁੱਦਿਆਂ ਕਾਰਨ ਅਜਿਹਾ ਲੱਗ ਰਿਹਾ ਸੀ ਕਿ 2025 ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਪੀ.ਐਮ ਟਰੂਡੋ ਸੱਤਾ ਤੋਂ ਬਾਹਰ ਹੋ ਜਾਣਗੇ, ਪਰ ਉਨ੍ਹਾਂ ਦੀ ਸਹਿਯੋਗੀ ਪਾਰਟੀ ਵੱਲੋਂ ਕੀਤੇ ਗਏ ਇੱਕ ਐਲਾਨ ਤੋਂ ਲੱਗਦਾ ਹੈ ਕਿ ਟਰੂਡੋ ਦੀ ਅਗਵਾਈ ਵਿੱਚ ਲਿਬਰਲ ਪਾਰਟੀ ਆਪਣੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਹੀ ਢਹਿ ਜਾਵੇਗੀ। ਅਜਿਹਾ ਇਸ ਲਈ ਕਿਉਂਕਿ ਟਰੂਡੋ ਦੀ ਮੁੱਖ ਸਹਿਯੋਗੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਪੈਰਾਂ ਹੇਠੋਂ ਜ਼ਮੀਨ ਕੱਢਣ ਦਾ ਫੈਸਲਾ ਕੀਤਾ ਹੈ।
ਸਿੰਘ ਨੇ ਐਲਾਨ ਕੀਤਾ ਕਿ ਉਹ 27 ਜਨਵਰੀ ਨੂੰ ਸਰਦੀਆਂ ਦੀ ਛੁੱਟੀ ਤੋਂ ਬਾਅਦ ਹਾਊਸ ਆਫ ਕਾਮਨਜ਼ ਵਿੱਚ ਬੇਭਰੋਸਗੀ ਮਤਾ ਲਿਆਉਣਗੇ। ਉਹਨਾਂ ਦਾ ਕਹਿਣਾ ਹੈ ਕਿ ਲਿਬਰਲਾਂ ਨੂੰ ਇੱਕ ਹੋਰ ਮੌਕਾ ਨਹੀਂ ਮਿਲਣਾ ਚਾਹੀਦਾ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਲਿਬਰਲ ਪਾਰਟੀ ਦੀ ਅਗਵਾਈ ਕੌਣ ਕਰਦਾ ਹੈ, ਇਸ ਸਰਕਾਰ ਦਾ ਸਮਾਂ ਪੂਰਾ ਹੋ ਗਿਆ ਹੈ,
ਟਰੂਡੋ ਲਈ ਇਸ ਵਾਰ ਬਚਣਾ ਮੁਸ਼ਕਲ ਹੋਵੇਗਾ।
NDP ਨੇਤਾ ਜਗਮੀਤ ਸਿੰਘ ਨੇ ਟਵਿੱਟਰ ‘ਤੇ ਲਿਖਿਆ, ਪ੍ਰਧਾਨ ਮੰਤਰੀ ਦੇ ਸਭ ਤੋਂ ਵੱਡੇ ਕੰਮ ਵਿੱਚ ਜਸਟਿਨ ਟਰੂਡੋ ਅਸਫਲ ਰਹੇ: ਲੋਕਾਂ ਲਈ ਕੰਮ ਕਰਨਾ, ਤਾਕਤਵਰਾਂ ਲਈ ਨਹੀਂ, NDP ਨੇਤਾ ਜਗਮੀਤ ਸਿੰਘ ਨੇ ਟਵੀਟ ਕੀਤਾ। ਐਨਡੀਪੀ ਇਸ ਸਰਕਾਰ ਨੂੰ ਹੇਠਾਂ ਲਿਆਉਣ ਲਈ ਵੋਟ ਕਰੇਗੀ ਅਤੇ ਕੈਨੇਡੀਅਨਾਂ ਨੂੰ ਅਜਿਹੀ ਸਰਕਾਰ ਲਈ ਵੋਟ ਪਾਉਣ ਦਾ ਮੌਕਾ ਦੇਵੇਗੀ ਜੋ ਉਨ੍ਹਾਂ ਲਈ ਕੰਮ ਕਰੇਗੀ।
ਇਸ ਵਾਰ ਟਰੂਡੋ ਦੇ ਬੇਭਰੋਸਗੀ ਮਤੇ ਤੋਂ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ, ਕਿਉਂਕਿ ਦੂਜੀ ਵਿਰੋਧੀ ਪਾਰਟੀ ਬਲਾਕ ਕਿਊਬੇਕੋਇਸ, ਜੋ ਸਮੇਂ ਤੋਂ ਪਹਿਲਾਂ ਚੋਣਾਂ ਨੂੰ ਰੋਕ ਰਹੀ ਸੀ, ਨੇ ਵੀ ਇਸ ਪ੍ਰਸਤਾਵ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮੁੱਖ ਵਿਰੋਧੀ ਪਾਰਟੀ ਕੰਜ਼ਰਵੇਟਿਵ ਪਾਰਟੀ ਪਿਛਲੇ ਤਿੰਨ ਮਹੀਨਿਆਂ ਤੋਂ ਸਰਕਾਰ ਨੂੰ ਹਟਾਉਣ ਅਤੇ ਜਲਦੀ ਚੋਣਾਂ ਕਰਵਾਉਣ ਦੀ ਮੰਗ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰ ਨੇ ਵੀ ਜਗਮੀਤ ਸਿੰਘ ਨੂੰ ਬੇਭਰੋਸਗੀ ਮਤਾ ਲਿਆਉਣ ਲਈ ਕਿਹਾ ਸੀ।
ਟਰੂਡੋ ਕੈਬਨਿਟ ‘ਚ ਵੱਡਾ ਫੇਰਬਦਲ
ਇਸ ਸਭ ਦੇ ਵਿਚਕਾਰ ਜਸਟਿਨ ਟਰੂਡੋ ਨੇ ਆਪਣੀ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ, ਜਿਸ ਵਿੱਚ ਆਪਣੀ ਸੀਨੀਅਰ ਟੀਮ ਦੇ ਇੱਕ ਤਿਹਾਈ ਮੈਂਬਰਾਂ ਨੂੰ ਬਦਲਿਆ ਗਿਆ ਹੈ। ਜਦੋਂ ਕਿ ਕਈ ਝਟਕਿਆਂ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ ਕਾਰਜਕਾਲ ਖਤਮ ਹੋ ਜਾਵੇਗਾ ਅਤੇ ਕੈਨੇਡਾ ਵਿੱਚ ਜਲਦੀ ਹੀ ਚੋਣਾਂ ਹੋਣਗੀਆਂ। ਇਹ ਕਦਮ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਡਿਪਟੀ ਦੇ ਹੈਰਾਨ ਕਰਨ ਵਾਲੇ ਅਸਤੀਫੇ, ਆਪਣੀ ਹੀ ਪਾਰਟੀ ਦੇ ਅੰਦਰੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਅਤੇ ਡੋਨਾਲਡ ਟਰੰਪ ਦੇ ਜਨਤਕ ਮਜ਼ਾਕ ਤੋਂ ਬਾਅਦ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ