AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Canada Deadly Road Accident: ਕੈਨੇਡਾ ‘ਚ ਬਜ਼ੁਰਗਾਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 15 ਲੋਕਾਂ ਦੀ ਮੌਤ, PM ਟਰੂਡੋ ਨੇ ਪ੍ਰਗਟਾਇਆ ਦੁੱਖ

Manitoba Road Acident: ਕੈਨੇਡਾ ਦੇ ਮੈਨੀਟੋਬਾ ਸੂਬੇ 'ਚ 15 ਜੂਨ ਨੂੰ ਇਕ ਸੈਮੀ ਟਰੇਲਰ ਟਰੱਕ ਅਤੇ ਬਜ਼ੁਰਗਾਂ ਨਾਲ ਭਰੀ ਬੱਸ ਵਿਚਾਲੇ ਟੱਕਰ ਹੋ ਗਈ ਹੈ। ਇਸ ਭਿਆਨਕ ਟੱਕਰ 'ਚ 10 ਲੋਕ ਜ਼ਖਮੀ ਹੋਏ ਹਨ। ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਵੀ ਹੋਈ ਹੈ।

Canada Deadly Road Accident: ਕੈਨੇਡਾ 'ਚ ਬਜ਼ੁਰਗਾਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 15 ਲੋਕਾਂ ਦੀ ਮੌਤ, PM ਟਰੂਡੋ ਨੇ ਪ੍ਰਗਟਾਇਆ ਦੁੱਖ
ਹਾਦਸਾ (ਸੰਕੇਤਕ ਤਸਵੀਰ)
tv9-punjabi
| Updated On: 16 Jun 2023 10:19 AM IST
Share
ਕੈਨੇਡਾ ਨਿਊਜ਼: ਕੈਨੇਡਾ ਦੇ ਮੈਨੀਟੋਬਾ (Manitoba) ਦੇ ਕੈਰਬੇਰੀ ਕਸਬੇ ਨੇੜੇ ਵੀਰਵਾਰ ਨੂੰ ਇੱਕ ਟਰੱਕ ਅਤੇ ਬਜ਼ੁਰਗਾਂ ਨਾਲ ਭਰੀ ਬੱਸ ਵਿਚਾਲੇ ਹੋਈ ਟੱਕਰ ‘ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਰਸੀਐਮਪੀ ਮੈਨੀਟੋਬਾ ਦੇ ਕਮਾਂਡਿੰਗ ਅਫ਼ਸਰ ਅਸਿਸਟੈਂਟ ਕਮਿਸ਼ਨਰ ਰੌਬ ਹਿੱਲ ਨੇ ਦੱਸਿਆ ਕਿ ਬੱਸ ਵਿੱਚ 25 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਬਜ਼ੁਰਗ ਸਨ। ਬੱਸ ਪੱਛਮੀ ਮੈਨੀਟੋਬਾ ਸ਼ਹਿਰ ਡਾਉਫਿਨ ਤੋਂ ਯਾਤਰਾ ਕਰ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ।

ਮਰਨ ਵਾਲਿਆਂ ਦੀ ਵਧ ਸਕਦੀ ਹੈ ਗਿਣਤੀ

ਜਾਣਕਾਰੀ ਦਿੰਦੇ ਹੋਏ ਆਰਸੀਐਮਪੀ ਮੈਨੀਟੋਬਾ ਦੇ ਕਮਾਂਡਿੰਗ ਅਫ਼ਸਰ ਅਸਿਸਟੈਂਟ ਕਮਿਸ਼ਨਰ ਰੌਬ ਹਿੱਲ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ (Hospital) ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਿੱਲ ਨੇ ਕਿਹਾ ਕਿ ਇਸ ਦਿਨ ਨੂੰ ਮੈਨੀਟੋਬਾ ਅਤੇ ਪੂਰੇ ਕੈਨੇਡਾ ਵਿੱਚ ਇੱਕ ਦੁਖਾਂਤ ਵਜੋਂ ਯਾਦ ਕੀਤਾ ਜਾਵੇਗਾ |

ਲੋਕ ਆਪਣੀਆਂ ਦਾ ਹਾਲ ਜਾਣਨ ਲਈ ਬੇਤਾਬ

ਉਨ੍ਹਾਂ ਕਿਹਾ ਕਿ ਡੌਫਿਨ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਬਾਰੇ ਜਾਣਕਾਰੀ ਲੈਣ ਦੀ ਉਡੀਕ ਕਰ ਰਹੇ ਹਨ। ਹਿੱਲ ਨੇ ਕਿਹਾ ਕਿ ਇਹ ਕਲਪਨਾ ਕਰਨਾ ਔਖਾ ਹੈ ਕਿ ਇਹ ਉਹਨਾਂ ਲਈ ਕਿੰਨਾ ਦੁਖਦਾਈ ਹੋਵੇਗਾ ਜੋ ਇਹ ਜਾਣਨ ਦੀ ਉਡੀਕ ਕਰ ਰਹੇ ਹਨ ਕਿ ਕੀ ਉਹ ਵਿਅਕਤੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ ਅੱਜ ਰਾਤ ਘਰ ਆਵੇਗਾ ਜਾਂ ਨਹੀਂ। ਉਨ੍ਹਾਂ ਕਿਹਾ ਕਿ ਫਿਲਹਾਲ ਅਸੀਂ ਜਵਾਬ ਨਹੀਂ ਦੇ ਸਕਦੇ।

ਬੱਸ ਨਾਲ ਹੋਈ ਟਰੱਕ ਦੀ ਟੱਕਰ

ਜਾਣਕਾਰੀ ਮੁਤਾਬਕ ਅਧਿਕਾਰੀ ਰੌਬ ਲੈਸਨ ਨੇ ਦੱਸਿਆ ਕਿ ਮਾਊਂਟੀਜ਼ ਨੂੰ ਸਵੇਰੇ 11:43 ਵਜੇ (ਸਥਾਨਕ ਸਮਾਂ) ਹਾਦਸੇ ਵਾਲੀ ਥਾਂ ‘ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਬਜ਼ੁਰਗਾਂ ਨੂੰ ਲੈ ਕੇ ਇਹ ਬੱਸ ਹਾਈਵੇਅ-5 ‘ਤੇ ਸਾਊਥ ਵੱਲ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਹਾਈਵੇਅ ਦੀ ਪੂਰਬੀ ਲੇਨ ਨੂੰ ਪਾਰ ਕਰ ਰਹੀ ਸੀ ਅਤੇ ਟਰਾਲੇ ਨਾਲ ਟਕਰਾ ਗਈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਤਾਇਆ ਦੁੱਖ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਆਪਣੇ ਅਧਿਕਾਰਤ ਟਵਿੱਟਰ ‘ਤੇ ਹਾਦਸੇ ‘ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਰਬੇਰੀ, ਮੈਨੀਟੋਬਾ ਤੋਂ ਆਈ ਇਹ ਖਬਰ ਬਹੁਤ ਹੀ ਦੁਖਦਾਈ ਹੈ। ਮੈਂ ਉਸ ਦਰਦ ਨੂੰ ਕਲਪਨਾ ਨਹੀਂ ਕਰ ਸਕਦਾ, ਜੋ ਦਰਦ ਮਹਿਸੂਸ ਕਰ ਰਹੇ ਹੋ, ਪਰ ਪੂਰਾ ਦੇਸ਼ ਤੁਹਾਡੇ ਨਾਲ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...