Canada Deadly Road Accident: ਕੈਨੇਡਾ ‘ਚ ਬਜ਼ੁਰਗਾਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 15 ਲੋਕਾਂ ਦੀ ਮੌਤ, PM ਟਰੂਡੋ ਨੇ ਪ੍ਰਗਟਾਇਆ ਦੁੱਖ

Updated On: 

16 Jun 2023 10:19 AM

Manitoba Road Acident: ਕੈਨੇਡਾ ਦੇ ਮੈਨੀਟੋਬਾ ਸੂਬੇ 'ਚ 15 ਜੂਨ ਨੂੰ ਇਕ ਸੈਮੀ ਟਰੇਲਰ ਟਰੱਕ ਅਤੇ ਬਜ਼ੁਰਗਾਂ ਨਾਲ ਭਰੀ ਬੱਸ ਵਿਚਾਲੇ ਟੱਕਰ ਹੋ ਗਈ ਹੈ। ਇਸ ਭਿਆਨਕ ਟੱਕਰ 'ਚ 10 ਲੋਕ ਜ਼ਖਮੀ ਹੋਏ ਹਨ। ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਵੀ ਹੋਈ ਹੈ।

Canada Deadly Road Accident: ਕੈਨੇਡਾ ਚ ਬਜ਼ੁਰਗਾਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 15 ਲੋਕਾਂ ਦੀ ਮੌਤ, PM ਟਰੂਡੋ ਨੇ ਪ੍ਰਗਟਾਇਆ ਦੁੱਖ

ਹਾਦਸਾ (ਸੰਕੇਤਕ ਤਸਵੀਰ)

Follow Us On

ਕੈਨੇਡਾ ਨਿਊਜ਼: ਕੈਨੇਡਾ ਦੇ ਮੈਨੀਟੋਬਾ (Manitoba) ਦੇ ਕੈਰਬੇਰੀ ਕਸਬੇ ਨੇੜੇ ਵੀਰਵਾਰ ਨੂੰ ਇੱਕ ਟਰੱਕ ਅਤੇ ਬਜ਼ੁਰਗਾਂ ਨਾਲ ਭਰੀ ਬੱਸ ਵਿਚਾਲੇ ਹੋਈ ਟੱਕਰ ‘ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਰਸੀਐਮਪੀ ਮੈਨੀਟੋਬਾ ਦੇ ਕਮਾਂਡਿੰਗ ਅਫ਼ਸਰ ਅਸਿਸਟੈਂਟ ਕਮਿਸ਼ਨਰ ਰੌਬ ਹਿੱਲ ਨੇ ਦੱਸਿਆ ਕਿ ਬੱਸ ਵਿੱਚ 25 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਬਜ਼ੁਰਗ ਸਨ। ਬੱਸ ਪੱਛਮੀ ਮੈਨੀਟੋਬਾ ਸ਼ਹਿਰ ਡਾਉਫਿਨ ਤੋਂ ਯਾਤਰਾ ਕਰ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ।

ਮਰਨ ਵਾਲਿਆਂ ਦੀ ਵਧ ਸਕਦੀ ਹੈ ਗਿਣਤੀ

ਜਾਣਕਾਰੀ ਦਿੰਦੇ ਹੋਏ ਆਰਸੀਐਮਪੀ ਮੈਨੀਟੋਬਾ ਦੇ ਕਮਾਂਡਿੰਗ ਅਫ਼ਸਰ ਅਸਿਸਟੈਂਟ ਕਮਿਸ਼ਨਰ ਰੌਬ ਹਿੱਲ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ (Hospital) ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਿੱਲ ਨੇ ਕਿਹਾ ਕਿ ਇਸ ਦਿਨ ਨੂੰ ਮੈਨੀਟੋਬਾ ਅਤੇ ਪੂਰੇ ਕੈਨੇਡਾ ਵਿੱਚ ਇੱਕ ਦੁਖਾਂਤ ਵਜੋਂ ਯਾਦ ਕੀਤਾ ਜਾਵੇਗਾ |

ਲੋਕ ਆਪਣੀਆਂ ਦਾ ਹਾਲ ਜਾਣਨ ਲਈ ਬੇਤਾਬ

ਉਨ੍ਹਾਂ ਕਿਹਾ ਕਿ ਡੌਫਿਨ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਬਾਰੇ ਜਾਣਕਾਰੀ ਲੈਣ ਦੀ ਉਡੀਕ ਕਰ ਰਹੇ ਹਨ। ਹਿੱਲ ਨੇ ਕਿਹਾ ਕਿ ਇਹ ਕਲਪਨਾ ਕਰਨਾ ਔਖਾ ਹੈ ਕਿ ਇਹ ਉਹਨਾਂ ਲਈ ਕਿੰਨਾ ਦੁਖਦਾਈ ਹੋਵੇਗਾ ਜੋ ਇਹ ਜਾਣਨ ਦੀ ਉਡੀਕ ਕਰ ਰਹੇ ਹਨ ਕਿ ਕੀ ਉਹ ਵਿਅਕਤੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ ਅੱਜ ਰਾਤ ਘਰ ਆਵੇਗਾ ਜਾਂ ਨਹੀਂ। ਉਨ੍ਹਾਂ ਕਿਹਾ ਕਿ ਫਿਲਹਾਲ ਅਸੀਂ ਜਵਾਬ ਨਹੀਂ ਦੇ ਸਕਦੇ।

ਬੱਸ ਨਾਲ ਹੋਈ ਟਰੱਕ ਦੀ ਟੱਕਰ

ਜਾਣਕਾਰੀ ਮੁਤਾਬਕ ਅਧਿਕਾਰੀ ਰੌਬ ਲੈਸਨ ਨੇ ਦੱਸਿਆ ਕਿ ਮਾਊਂਟੀਜ਼ ਨੂੰ ਸਵੇਰੇ 11:43 ਵਜੇ (ਸਥਾਨਕ ਸਮਾਂ) ਹਾਦਸੇ ਵਾਲੀ ਥਾਂ ‘ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਬਜ਼ੁਰਗਾਂ ਨੂੰ ਲੈ ਕੇ ਇਹ ਬੱਸ ਹਾਈਵੇਅ-5 ‘ਤੇ ਸਾਊਥ ਵੱਲ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਹਾਈਵੇਅ ਦੀ ਪੂਰਬੀ ਲੇਨ ਨੂੰ ਪਾਰ ਕਰ ਰਹੀ ਸੀ ਅਤੇ ਟਰਾਲੇ ਨਾਲ ਟਕਰਾ ਗਈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਤਾਇਆ ਦੁੱਖ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਆਪਣੇ ਅਧਿਕਾਰਤ ਟਵਿੱਟਰ ‘ਤੇ ਹਾਦਸੇ ‘ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਰਬੇਰੀ, ਮੈਨੀਟੋਬਾ ਤੋਂ ਆਈ ਇਹ ਖਬਰ ਬਹੁਤ ਹੀ ਦੁਖਦਾਈ ਹੈ। ਮੈਂ ਉਸ ਦਰਦ ਨੂੰ ਕਲਪਨਾ ਨਹੀਂ ਕਰ ਸਕਦਾ, ਜੋ ਦਰਦ ਮਹਿਸੂਸ ਕਰ ਰਹੇ ਹੋ, ਪਰ ਪੂਰਾ ਦੇਸ਼ ਤੁਹਾਡੇ ਨਾਲ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ