ਕੈਨੇਡਾ ‘ਚ ਪੜ੍ਹਨ ਦਾ ਸੁਪਨਾ ਦੇਖ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ, ਟਰੂਡੋ ਸਰਕਾਰ ਵੱਲੋਂ ਵੀਜ਼ਾ ਪਰਮਿਟ ‘ਚ 35 ਫੀਸਦੀ ਤੱਕ ਦੀ ਕਟੌਤੀ
ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਐਲਾਨ ਕੀਤਾ ਹੈ ਕਿ ਨਿੱਜੀ ਕਾਲਜ਼ਾਂ ਤੋਂ ਗ੍ਰੈਜੂਏਟ ਪਾਸ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਜਿਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀ ਵਿਦਿਆਰਥੀਆਂ 'ਤੇ ਪਵੇਗਾ। ਦੱਸ ਦਈਏ ਕਿ ਕੈਨੇਡੀਅਨ ਸਰਕਾਰ ਵੱਲੋਂ ਇੰਟਰਨੈਸ਼ਨਲ ਸਟੂਡੈਂਟਸ 'ਤੇ ਕੈਪਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਨੇਡਾ ਨੇ ਵਿਦਿਆਰਥੀ ਵੀਜ਼ੇ 'ਤੇ ਦੋ ਸਾਲ ਦੀ ਸੀਮਾ ਦਾ ਐਲਾਨ ਕੀਤਾ ਹੈ।
ਕੈਨੇਡਾ ਚ ਪੜ੍ਹਾਈ ਕਰਨ ਦਾ ਸੁਪਨਾ ਦੇਖ ਰਹੇ ਭਾਰਤੀ ਵਿਦਿਆਰਥੀਆਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਟਰੂਡੋ ਸਰਕਾਰ ਨੇ ਵਿਦਿਆਰਥੀ ਵੀਜ਼ਾ ਪਰਮਿਟਾਂ ਵਿੱਚ 35 ਫੀਸਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸੀਮਾ ਨਾਲ 2024 ਵਿੱਚ ਪਰਮਿਟਾਂ ਦੀ ਗਿਣਤੀ ਘੱਟ ਕੇ 364000 ਰਹਿ ਜਾਵੇਗੀ। ਕੈਨੇਡੀਅਨ ਫੈਡਰਲ ਸਰਕਾਰ ਦੇ ਇਸ ਫੈਸਲੇ ਦਾ ਭਾਰਤੀ ਵਿਦਿਆਰਥੀਆਂ ‘ਤੇ ਵੱਡਾ ਅਸਰ ਪਵੇਗਾ। ਕੈਨੇਡਾ ਨੇ 2023 ਵਿੱਚ ਰਿਕਾਰਡ 5 ਲੱਖ 79 ਹਜ਼ਾਰ 75 ਸਟੱਡੀ ਵੀਜ਼ੇ ਜਾਰੀ ਕੀਤੇ। ਇਸ ਸਾਲ ਦੇ ਅੰਤ ਵਿੱਚ 2025 ਦੀ ਸੀਮਾ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ।
ਇਮੀਗ੍ਰੇਸ਼ਨ ਮੰਤਰੀ ਨੇ ਕੀਤਾ ਐਲਾਨ
ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਐਲਾਨ ਕੀਤਾ ਹੈ ਕਿ ਨਿੱਜੀ ਕਾਲਜ਼ਾਂ ਤੋਂ ਗ੍ਰੈਜੂਏਟ ਪਾਸ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਜਿਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ। ਦੱਸ ਦਈਏ ਕਿ ਕੈਨੇਡੀਅਨ ਸਰਕਾਰ ਵੱਲੋਂ ਇੰਟਰਨੈਸ਼ਨਲ ਸਟੂਡੈਂਟਸ ‘ਤੇ ਕੈਪਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਨੇਡਾ ਨੇ ਵਿਦਿਆਰਥੀ ਵੀਜ਼ੇ ‘ਤੇ ਦੋ ਸਾਲ ਦੀ ਸੀਮਾ ਦਾ ਐਲਾਨ ਕੀਤਾ ਹੈ।
ਕੈਨੇਡਾ ਵਿੱਚ 3,40,000 ਤੋਂ ਵੱਧ ਭਾਰਤੀ ਵਿਦਿਆਰਥੀ
ਸੀਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਮੌਜੂਦਾ ਅੰਦਾਜ਼ੇ ਮੁਤਾਬਕ 2023 ਵਿੱਚ 3,00,000 ਤੋਂ ਵੱਧ ਭਾਰਤੀ ਵਿਦਿਆਰਥੀ ਕੈਨੇਡਾ ਆਏ। ਕੈਨੇਡਾ ਵਿੱਚ 3,40,000 ਤੋਂ ਵੱਧ ਭਾਰਤੀ ਵਿਦਿਆਰਥੀ ਹਨ। ਇਸ ਦੌਰਾਨ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 10 ਲੱਖ ਨੂੰ ਪਾਰ ਕਰ ਗਈ ਹੈ। ਕੋਵਿਡ -19 ਮਹਾਂਮਾਰੀ ਦੇ ਬਾਅਦ, ਕੈਨੇਡਾ ਨੇ 2023 ਵਿੱਚ ਰਿਕਾਰਡ 5,79,075 ਅਧਿਐਨ ਵੀਜ਼ੇ ਜਾਰੀ ਕੀਤੇ।
Canadas international student cap is here. How will it work? | https://t.co/qIoiqwcHR7 https://t.co/5GBufSuwHW
— Marc Miller ᐅᑭᒫᐃᐧᐅᓃᐸᐄᐧᐤᐃᔨᐣ (@MarcMillerVM) January 22, 2024
ਇਹ ਵੀ ਪੜ੍ਹੋ
2023 ਵਿੱਚ ਵਿਦਿਆਰਥੀਆਂ ਦੀ ਗਿਣਤੀ 10 ਲੱਖ ਤੱਕ ਪਹੁੰਚੀ
ਨਤੀਜੇ ਵਜੋਂ, ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 2021 ਵਿੱਚ 6,17,250 ਤੋਂ ਵੱਧ ਕੇ ਦਸੰਬਰ 2023 ਤੱਕ 10 ਲੱਖ ਤੋਂ ਵੱਧ ਹੋ ਗਈ। ਇਸ ਕਾਰਨ ਦੇਸ਼ ਵਿੱਚ ਰਿਹਾਇਸ਼ ਦੀ ਸਮੱਸਿਆ ਪੈਦਾ ਹੋ ਗਈ ਹੈ। ਇਸ ਨੂੰ ਲੈ ਕੇ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਸਰਕਾਰ ਸਟੱਡੀ ਵੀਜ਼ਿਆਂ ਵਿੱਚ ਕਟੌਤੀ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਸਮੇਂ, ਕੈਨੇਡੀਅਨ ਸੂਬਿਆਂ ਵਿੱਚ ਵਿਦਿਅਕ ਸੰਸਥਾਵਾਂ ਕਿਸੇ ਵੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਲਈ ਸੁਤੰਤਰ ਹਨ।