Indian Students in Canada: ਕੈਨੇਡਾ ਨੇ ਭਾਰਤ ਨਾਲ ਜਤਾਈ ਸਹਿਮਤੀ, ਮਾਨਵਤਾਵਾਦੀ ਰੁਖ ਅਪਣਾਉਣ ਲਈ ਕੈਨੇਡਾ ਤਿਆਰ

Updated On: 

11 Jun 2023 12:02 PM

ਕੈਨੇਡਾ ਸਰਕਾਰ ਨੇ 700 ਵਿਦਿਆਰਥੀਆਂ ਦੇ ਮਾਮਲੇ ਵਿੱਚ ਭਾਰਤ ਸਰਕਾਰ ਨਾਲ ਸਹਿਮਤੀ ਜਤਾਈ ਹੈ। ਕੈਨੇਡਾ ਸਰਕਾਰ ਵਿਦਿਆਰਥੀਆਂ ਦੇ ਮੁੱਦੇ 'ਤੇ ਮਾਨਵਤਾਵਾਦੀ ਰੁਖ ਅਪਣਾਉਣ ਲਈ ਤਿਆਰ ਹੈ।

Indian Students in Canada: ਕੈਨੇਡਾ ਨੇ ਭਾਰਤ ਨਾਲ ਜਤਾਈ ਸਹਿਮਤੀ, ਮਾਨਵਤਾਵਾਦੀ ਰੁਖ ਅਪਣਾਉਣ ਲਈ ਕੈਨੇਡਾ ਤਿਆਰ
Follow Us On

Indian Students in Canada: ਕੈਨੇਡਾ ਤੋਂ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ਵਿੱਚ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਸਰਕਾਰ (Canada Government) ਨੇ ਭਾਰਤ ਸਰਕਾਰ ਨਾਲ ਸਹਿਮਤੀ ਪ੍ਰਗਟਾਈ ਹੈ। ਕੈਨੇਡਾ ਸਰਕਾਰ ਵਿਦਿਆਰਥੀਆਂ ਦੇ ਮੁੱਦੇ ‘ਤੇ ਮਾਨਵਤਾਵਾਦੀ ਰੁਖ ਅਪਣਾਉਣ ਲਈ ਤਿਆਰ ਹੈ।

ਕੈਨੇਡਾ ਵਿੱਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਦੇ ਦਾਖ਼ਲਾ ਪੱਤਰ ਫਰਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸ ਦਈਏ ਕਿ ਇਨ੍ਹਾਂ ਵਿਦਿਆਰਥੀਆਂ ਨੇ 2017 ਤੋਂ 2019 ਦੌਰਾਨ ਕੈਨੇਡਾ ਵਿੱਚ ਪੜਾਈ ਲਈ ਦਾਖਲਾ ਲਿਆ ਸੀ।

ਐਸ ਜੈ ਸ਼ੰਕਰ ਦੀ ਕੈਨੇਡਾ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ

ਭਾਰਤ ਦੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ (Dr. S. Jaishankar) ਨੇ ਕੈਨੇਡਾ ਦੇ ਵਿਦੇਸ਼ ਮੰਤਰੀ ਨਾਲ ਕੈਨੇਡਾ ਤੋਂ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ਵਿੱਚ ਗੱਲਬਾਤ ਕੀਤੀ। ਜਿਕਰਯੋਗ ਹੈ ਕਿ ਭਾਰਤ ਦੇ ਵਿਦੇਸ਼ ਮੰਤਰਾਲਾ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨਾਲ ਹਰ ਪੱਧਰ ‘ਤੇ ਲਗਾਤਾਰ ਗੱਲਬਾਤ ਕਰ ਰਿਹਾ ਸੀ। ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਕੈਨੇਡਾ ਨੂੰ ਮਾਨਵਤਾਵਾਦੀ ਪਹੁੰਚ ਅਪਣਾਉਣ ਲਈ ਕਿਹਾ ਸੀ।

ਮਾਮਲਾ ਕੈਨੇਡਾ ਦੇ ਪੀਐਮ ਟਰੂਡੋ ਤੱਕ ਪਹੁੰਚਿਆ

ਇਸ ਪੂਰੇ ਮਾਮਲੇ ਨੂੰ ਲੈ ਕੇ ਗੱਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਤੱਕ ਪਹੁੰਚੀ। ਜਿਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣਾ ਦਾ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ, ਉਨ੍ਹਾਂ ਨਾਲ ਪੂਰਾ ਨਿਆਂ ਕੀਤਾ ਜਾਵੇਗਾ। ਅਸੀਂ ਮਾਮਲੇ ਦੀ ਤਹਿ ਤੱਕ ਜਾਵਾਂਗੇ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤ ਵਿਦਿਆਰਥੀ ਨੂੰ ਪੂਰਾ ਇਨਸਾਫ ਮਿਲੇਗਾ।

ਕੈਬਨਿਟ ਮੰਤਰੀ ਨੇ ਕੀਤੀ ਸੀ ਦਖਲ ਦੀ ਮੰਗ

ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਇਸ ਮਾਮਲੇ ਵਿੱਚ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੋਂ ਦਖ਼ਲ ਦੀ ਮੰਗ ਕੀਤੀ ਸੀ। ਜੈਸ਼ੰਕਰ ਨੇ ਪਹਿਲਾਂ ਕਿਹਾ ਸੀ ਕਿ ਭਾਰਤ ਨੇ ਇਹ ਮੁੱਦਾ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਗੁੰਮਰਾਹ ਕੀਤਾ ਗਿਆ ਹੈ ਤਾਂ ਉਨ੍ਹਾਂ ਲੋਕਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਸਜ਼ਾ ਦੇਣਾ ਗਲਤ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ