ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਨੇਡਾ ‘ਚ ਕੱਢੀ ਗਈ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ, ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀਂ ‘ਤੇ ਪਰੇਡ

Indira Gandhi Assassination Parade in Canada: ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਠੀਕ ਪਹਿਲਾਂ ਖਾਲਿਸਤਾਨੀਆਂ ਵੱਲੋਂ ਕੱਢੀ ਗਈ ਇਹ ਪਰੇਡ ਹੈਰਾਨੀਜਨਕ ਹੈ।

ਕੈਨੇਡਾ ‘ਚ ਕੱਢੀ ਗਈ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ, ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀਂ ‘ਤੇ ਪਰੇਡ
Follow Us
tv9-punjabi
| Updated On: 08 Jun 2023 13:48 PM

Canada News: ਕੈਨੇਡਾ ਦੇ ਬਰੈਂਮਟਨ ਵਿੱਚ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indra Gandhi) ਦੇ ਕਤਲ ਦੀ ਝਾਕੀ ਕੱਢੀ ਗਈ। ਇਸ ਝਾਕੀ ਵਿੱਚ ਦੋ ਸਿੱਖ ਗੰਨ ਮੈਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰਦੇ ਦਿਖਾਈ ਦੇ ਰਹੇ ਹਨ। ਇਸ ਪਰੇਡ ਮੌਕੇ ਆਪ੍ਰੇਸ਼ਨ ਬਲੂ ਸਟਾਰ ਅਤੇ 1984 ਦੇ ਸਿੱਖ ਵਿਰੋਧੀ ਦੰਗਿਆ ਦੇ ਬੈਨਰ ਵੀ ਸਾਫ ਦਿਖਾਏ ਦੇ ਰਹੇ ਹਨ।

ਦੱਸ ਦਈਏ ਕਿ ਆਪ੍ਰੇਸ਼ਨ ਬਲੂ ਸਟਾਰ ਦੀ 39ਵੀਂ ਬਰਸੀ ਮੌਕੇ ਖਾਲਿਸਤਾਨ 4 ਜੂਨ ਨੂੰ ਇਹ ਪਰੇਡ ਕੱਢੀ ਗਈ। ਕਰੀਬ 5 ਕਿਲੋਮੀਟਰ ਲੰਬੇ ਨਗਰ ਕੀਰਤਨ ਵਿੱਚ ਇਹ ਝਾਕੀ ਕੱਢੀ ਗਈ। ਇਸ ਝਾਕੀ ਦੀਆਂ ਫੋਟਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀਆਂ ਹਨ।

ਬਰੈਂਮਟਨ ‘ਚ ਕੱਢੀ ਗਈ ਝਾਕੀ

6 ਜੂਨ ਨੂੰ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਸੀ। ਇਸ ਤੋਂ ਦੋ ਦਿਨ ਪਹਿਲਾਂ ਕੈਨੇਡਾ ਵਿੱਚ ਖਾਲਿਸਤਾਨੀ (Khalistani) ਸਮਰਥਕਾਂ ਦੀ ਇਹ ਹਰਕਤ ਸਾਹਮਣੇ ਆਈ ਹੈ। ਹਰਿਮੰਦਰ ਸਾਹਿਬ ਦੇ ਅੰਦਰ ਲੁਕੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਬਲੂ ਸਟਾਰ ਦੀ ਸ਼ੁਰੂਆਤ ਕੀਤੀ ਗਈ ਸੀ। 3 ਅਤੇ 6 ਜੂਨ 1984 ਦੇ ਵਿਚਕਾਰ, ਫੌਜ ਨੇ ਹਰਿਮੰਦਰ ਸਾਹਿਬ ਨੂੰ ਘੇਰਾ ਪਾ ਲਿਆ ਅਤੇ ਕਾਰਵਾਈ ਕੀਤੀ ਸੀ।

ਹਰਿਮੰਦਰ ਸਾਹਿਬ ਵਿੱਚ ਫੌਜ ਦੀ ਇਸ ਕਾਰਵਾਈ ਲਈ ਇੰਦਰਾ ਗਾਂਧੀ ਦੀ ਸਰਕਾਰ ਦੀ ਵੀ ਸਖ਼ਤ ਆਲੋਚਨਾ ਹੋਈ ਸੀ ਅਤੇ ਕੁਝ ਮਹੀਨਿਆਂ ਬਾਅਦ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਹੀ ਸਿੱਖ ਬਾਡੀ ਗਾਰਡਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇੰਦਰਾ ਗਾਂਧੀ ਦੀ ਕਤਲ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।

ਖਾਲਿਸਤਾਨੀ ਸਮਰਥਕਾਂ ਦੀਆਂ ਗਤੀਵਿਧੀਆਂ ਤੇਜ਼

ਪਿਛਲੇ ਸਮੇਂ ਦੀ ਗੱਲ ਕਰੀਏ ਤਾਂ ਪੰਜਾਬ ਅਤੇ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਹੋਈ ਕਾਰਵਾਈ ਦੇ ਵਿਰੋਧ ਵਿੱਚ ਪ੍ਰਦਰਸ਼ਨ ਦੇਖਣ ਨੂੰ ਮਿਲੇ ਹਨ। ਸ਼ਹਿਰ ਦੇ ਚੌਰਾਹਿਆਂ ‘ਤੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਅਤੇ ਖਾਲਿਸਤਾਨੀ ਝੰਡੇ ਲਹਿਰਾਏ ਗਏ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...