ਕੈਨੇਡਾ ‘ਚ ਕੱਢੀ ਗਈ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ, ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀਂ ‘ਤੇ ਪਰੇਡ

tv9-punjabi
Updated On: 

08 Jun 2023 13:48 PM IST

Indira Gandhi Assassination Parade in Canada: ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਠੀਕ ਪਹਿਲਾਂ ਖਾਲਿਸਤਾਨੀਆਂ ਵੱਲੋਂ ਕੱਢੀ ਗਈ ਇਹ ਪਰੇਡ ਹੈਰਾਨੀਜਨਕ ਹੈ।

ਕੈਨੇਡਾ ਚ ਕੱਢੀ ਗਈ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ, ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀਂ ਤੇ ਪਰੇਡ
Follow Us On
Canada News: ਕੈਨੇਡਾ ਦੇ ਬਰੈਂਮਟਨ ਵਿੱਚ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Indra Gandhi) ਦੇ ਕਤਲ ਦੀ ਝਾਕੀ ਕੱਢੀ ਗਈ। ਇਸ ਝਾਕੀ ਵਿੱਚ ਦੋ ਸਿੱਖ ਗੰਨ ਮੈਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰਦੇ ਦਿਖਾਈ ਦੇ ਰਹੇ ਹਨ। ਇਸ ਪਰੇਡ ਮੌਕੇ ਆਪ੍ਰੇਸ਼ਨ ਬਲੂ ਸਟਾਰ ਅਤੇ 1984 ਦੇ ਸਿੱਖ ਵਿਰੋਧੀ ਦੰਗਿਆ ਦੇ ਬੈਨਰ ਵੀ ਸਾਫ ਦਿਖਾਏ ਦੇ ਰਹੇ ਹਨ। ਦੱਸ ਦਈਏ ਕਿ ਆਪ੍ਰੇਸ਼ਨ ਬਲੂ ਸਟਾਰ ਦੀ 39ਵੀਂ ਬਰਸੀ ਮੌਕੇ ਖਾਲਿਸਤਾਨ 4 ਜੂਨ ਨੂੰ ਇਹ ਪਰੇਡ ਕੱਢੀ ਗਈ। ਕਰੀਬ 5 ਕਿਲੋਮੀਟਰ ਲੰਬੇ ਨਗਰ ਕੀਰਤਨ ਵਿੱਚ ਇਹ ਝਾਕੀ ਕੱਢੀ ਗਈ। ਇਸ ਝਾਕੀ ਦੀਆਂ ਫੋਟਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀਆਂ ਹਨ।

ਬਰੈਂਮਟਨ ‘ਚ ਕੱਢੀ ਗਈ ਝਾਕੀ

6 ਜੂਨ ਨੂੰ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਸੀ। ਇਸ ਤੋਂ ਦੋ ਦਿਨ ਪਹਿਲਾਂ ਕੈਨੇਡਾ ਵਿੱਚ ਖਾਲਿਸਤਾਨੀ (Khalistani) ਸਮਰਥਕਾਂ ਦੀ ਇਹ ਹਰਕਤ ਸਾਹਮਣੇ ਆਈ ਹੈ। ਹਰਿਮੰਦਰ ਸਾਹਿਬ ਦੇ ਅੰਦਰ ਲੁਕੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਬਲੂ ਸਟਾਰ ਦੀ ਸ਼ੁਰੂਆਤ ਕੀਤੀ ਗਈ ਸੀ। 3 ਅਤੇ 6 ਜੂਨ 1984 ਦੇ ਵਿਚਕਾਰ, ਫੌਜ ਨੇ ਹਰਿਮੰਦਰ ਸਾਹਿਬ ਨੂੰ ਘੇਰਾ ਪਾ ਲਿਆ ਅਤੇ ਕਾਰਵਾਈ ਕੀਤੀ ਸੀ। ਹਰਿਮੰਦਰ ਸਾਹਿਬ ਵਿੱਚ ਫੌਜ ਦੀ ਇਸ ਕਾਰਵਾਈ ਲਈ ਇੰਦਰਾ ਗਾਂਧੀ ਦੀ ਸਰਕਾਰ ਦੀ ਵੀ ਸਖ਼ਤ ਆਲੋਚਨਾ ਹੋਈ ਸੀ ਅਤੇ ਕੁਝ ਮਹੀਨਿਆਂ ਬਾਅਦ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਹੀ ਸਿੱਖ ਬਾਡੀ ਗਾਰਡਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇੰਦਰਾ ਗਾਂਧੀ ਦੀ ਕਤਲ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।

ਖਾਲਿਸਤਾਨੀ ਸਮਰਥਕਾਂ ਦੀਆਂ ਗਤੀਵਿਧੀਆਂ ਤੇਜ਼

ਪਿਛਲੇ ਸਮੇਂ ਦੀ ਗੱਲ ਕਰੀਏ ਤਾਂ ਪੰਜਾਬ ਅਤੇ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਹੋਈ ਕਾਰਵਾਈ ਦੇ ਵਿਰੋਧ ਵਿੱਚ ਪ੍ਰਦਰਸ਼ਨ ਦੇਖਣ ਨੂੰ ਮਿਲੇ ਹਨ। ਸ਼ਹਿਰ ਦੇ ਚੌਰਾਹਿਆਂ ‘ਤੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਅਤੇ ਖਾਲਿਸਤਾਨੀ ਝੰਡੇ ਲਹਿਰਾਏ ਗਏ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ