AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ‘ਚ ਵਿਸਾਖੀ ਨਗਰ ਕੀਰਤਨ’ ਦੀ ਆੜ ‘ਚ ਖਾਲਿਸਤਾਨੀ ਸਮਰਥਕਾਂ ਦਾ ਭਾਰਤ ਵਿਰੋਧੀ ਏਜੰਡਾ, ਭਾਰਤੀ ਸਿੱਖਾਂ ਨੇ ਕੀਤੀ ਨਿੰਦਾ

Canada ਦੇ ਸਰੇ ਵਿੱਚ 22 ਅਪ੍ਰੈਲ ਨੂੰ ਵਿਸਾਖੀ ਨਗਰ ਕੀਰਤਨ ਕੱਢਿਆ ਗਿਆ। ਇਸ ਵਿੱਚ ਖਾਲਿਸਤਾਨ ਸਮਰਥਕ ਜਰਨੈਰ ਸਿੰਘ ਭਿੰਡਰਾਵਾਲਿਆਂ ਦੇ ਖਾਲਿਸਤਾਨੀ ਝੰਡੇ ਅਤੇ ਪੋਸਟਰ ਦੇਖੇ ਗਏ।

ਕੈਨੇਡਾ 'ਚ ਵਿਸਾਖੀ ਨਗਰ ਕੀਰਤਨ' ਦੀ ਆੜ 'ਚ ਖਾਲਿਸਤਾਨੀ ਸਮਰਥਕਾਂ ਦਾ ਭਾਰਤ ਵਿਰੋਧੀ ਏਜੰਡਾ, ਭਾਰਤੀ ਸਿੱਖਾਂ ਨੇ ਕੀਤੀ ਨਿੰਦਾ
ਕੈਨੇਡਾ ਵਿਖੇ ਵਿਸਾਖੀ ਨਗਰ ਕੀਰਤਨ’ ਦੀ ਆੜ ‘ਚ ਖਾਲਿਸਤਾਨੀ ਸਮਰਥਕਾਂ ਨੇ ਭਾਰਤ ਵਿਰੋਧੀ ਏਜੰਡਾ ਚਲਾਇਆ, ਭਾਰਤੀ ਸਿੱਖਾਂ ਨੇ ਕੀਤੀ ਨਿੰਦਾ।
tv9-punjabi
| Updated On: 08 Jun 2023 12:17 PM IST
Share
ਕੈਨੇਡਾ ਨਿਊਜ। ਭਾਰਤ ਅਤੇ ਪੰਜਾਬ ਸਰਕਾਰ ਖਾਲਿਸਤਾਨੀ ਸਮਰਥਕਾਂ ਦੇ ਖਿਲਾਫ ਲਗਾਤਾਰ ਸਖਤੀ ਕਰ ਰਹੀ ਹੈ, ਜਿਸਦੇ ਤਹਿਤ ਹੁਣ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪਰ ਕੈਨੇਡਾ ਦੇ ਬ੍ਰਿਟਿਸ਼ ਕੰਲੋਬੀਆ ਵਿੱਚ ਵਿਸਾਖੀ ਤੇ 22 ਅਪ੍ਰੈਲ ਨੂੰ ਕੱਢੇ ਗਏ ਨਗਰ ਕੀਰਤਨ ‘ਤੇ ਖਾਲਿਸਤਾਨੀ ਏਜੰਡਾ ਚਲਾਇਆ ਗਿਆ।

ਨਗਰ ਕੀਰਤਨ ‘ਚ 7 ਲੱਖ ਲੋਕ ਸ਼ਾਮਿਲ ਕਰਨ ਦੀ ਕਹੀ ਸੀ ਗੱਲ

ਜਾਣਕਾਰੀ ਅਨੂਸਾਰ ਇਸਤੋਂ ਪਹਿਲਾਂ ਵੀ 17 ਅਪ੍ਰੈਲ ਨੂੰ ਨਗਰ ਕੀਰਤਨ ਦੇ ਆਯੋਜਕ ਮੋਨਿੰਦਰ ਸਿੰਘ ਨੇ ਕਿਹਾ ਸੀ ਕਿ ਨਗਰ ਕੀਰਤਨ ਵਿੱਚ ਕਰੀਬ 7 ਲੱਖ ਲੋਕਾਂ ਨੂੰ ਸ਼ਾਮਿਲ ਕਰਨਗੇ। ਅਤੇ ਅਜਿਹਾ ਇਸ ਲਈ ਕੀਤਾ ਜਾ ਰਿਹਾ ਕਿ ਕਿਉਂਕਿ ਕੌਮਾਂਤਰੀ ਵਿਦਿਆਰਥੀਆਂ ਦੀ ਆਬਾਦੀ ਇੱਥੇ ਬਹੁਤ ਜ਼ਿਆਦਾ ਹੋ ਗਈ ਹੈ। 22 ਅਪ੍ਰੈਲ ਨੂੰ ਕੱਢੇ ਗਈ ਨਗਰ ਕੀਰਤਨ ਵਿੱਚ ਭਿੰਡਰਾਂਵਾਲੇ ਦੇ ਪੋਸਟਰ ਦੇ ਨਾਲ ਅਮਰੀਕ ਸਿੰਘ, ਸੁਰਿੰਦਰ ਸਿੰਘ ਅਤੇ ਗੁਰਜੀਤ ਸਿੰਘ ਵਰਗੇ ਹੋਰ ਵੀ ਬਹੁਤ ਸਾਰੇ ਖਾਲਿਸਤਾਨੀ ਸਮਰਥਕ ਦੇਖੇ ਗਏ।

ਇਨ੍ਹਾਂ ਲੋਕਾਂ ਨੇ ਗੁਰੂ ਦਾ ਵੀ ਸਤਿਕਾਰ ਨਹੀਂ ਕੀਤਾ-ਬਸ਼ੀ ਕੌਰ

ਇੰਸਟਾਗ੍ਰਾਮ ਤੇ ਸਿਖਬੀਰਡ ਦੀ ਇੱਕ ਪੋਸਟ ਵਿੱਚ ਲੋਕ ਖਾਲਿਸਤਾਨੀ ਝੰਡੇ ਦੇ ਨਾਲ ਦਿਖਾਈ ਦਿੱਤੇ। ਇੰਸਟਾਗ੍ਰਾਮ ਯੂਜ਼ਰ ਬਸ਼ੀ ਕੌਰ 6390 ਨੇ ਲਿਖਿਆ ਕਿ ਇਹ ਲੋਕ ‘ਵਿਸਾਖੀ ਨਗਰ ਕੀਰਤਨ’ ਦੇ ਨਾਂਅ ‘ਤੇ ਸਿਆਸੀ ਏਜੰਡਾ ਚਲਾ ਰਹੇ ਹਨ। ਇਨ੍ਹਾਂ ਲੋਕਾਂ ਨੇ ਗੁਰੂ ਦਾ ਵੀ ਸਤਿਕਾਰ ਨਹੀਂ ਕੀਤਾ। ਨਿਸ਼ਾਨ ਸਾਹਿਬ ਦੀ ਥਾਂ ਖਾਲਿਸਤਾਨ ਦੇ ਝੰਡੇ ਦੱਬ ਦਿੱਤੇ ਗਏ ਹਨ। ਉਹ ਜਿਸ ਦੇਸ਼ ਵਿੱਚ ਰਹਿ ਰਹੇ ਹਨ, ਉਸ ਨੂੰ ਵੀ ਤਬਾਹ ਕਰ ਰਹੇ ਹਨ।

ਭਾਰਤ ਦੇ ਬਾਹਰ ਲਹਿਰਾਉਂਦੇ ਹਨ ਖਾਲਿਸਤਾਨੀ ਝੰਡੇ-ਰਮਨ ਸਿੰਘ

ਇੰਸਟਾਗ੍ਰਾਮ ਯੂਜ਼ਰ ਪੁਸ਼ਪਦੀਪ ਸਿੰਘ ਬਾਸ਼ੀ ਨੇ ਕੌਰ ਨੂੰ ਜਵਾਬ ਦਿੱਤਾ ਕਿ ਤੁਸੀਂ ਪੂਰੀ ਤਰ੍ਹਾਂ ਆਰਐਸਐਸ ਦੇ ਪ੍ਰਭਾਵ ਹੇਠ ਹੋ। ਮੈਨੂੰ ਲੱਗਦਾ ਹੈ ਕਿ ਤੁਸੀਂ ਉਨ੍ਹਾਂ ਦੇ ਏਜੰਡੇ ਵਿੱਚ ਫਸ ਰਹੇ ਹੋ।” ਖਾਲਿਸਤਾਨੀ ਸਮਰਥਕਾਂ ਦੀ ਆਲੋਚਨਾ ਕਰਦੇ ਹੋਏ ਇਕ ਹੋਰ ਇੰਸਟਾਗ੍ਰਾਮ ਯੂਜ਼ਰ ਰਮਨ ਸਿੰਘ ਲਿਖਦੇ ਹਨ, ਉਹ ਭਾਰਤ ਤੋਂ ਬਾਹਰ ਖਾਲਿਸਤਾਨੀ ਝੰਡੇ ਲਹਿਰਾਉਂਦੇ ਹਨ ਅਤੇ ਸਾਡੇ ਬਾਰੇ ਨਹੀਂ ਸੋਚਦੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖਾਲਿਸਤਾਨ ਨਹੀਂ ਚਾਹੀਦਾ।

ਉਸ਼ੀਨ ਬਰਾੜ ਵੀ ਨਗਰ ਕੀਰਤਨ ‘ਚ ਆਈ ਨਜ਼ਰ

ਵਿਸਾਖੀ ‘ਤੇ ਕੱਢੇ ਗਏ ਨਗਰ ਕੀਰਤਨ ਵਿੱਚ ਓਸ਼ੀਨ ਬਰਾੜ ਨਾਂਅ ਦੀ ਪੰਜਾਬੀ ਅਦਾਕਾਰਾ ਅਤੇ ਮਾਡਲ ਵੀ ਨਜ਼ਰ ਆਈ, ਜਿਸ ‘ਚ ਸੈਂਕੜੇ ਲੋਕ ਖਾਲਿਸਤਾਨੀ ਝੰਡੇ ਲਹਿਰਾਉਂਦੇ ਨਜ਼ਰ ਆਏ। ਉਸ ਨੇ ਆਪਣੇ ਸਨੈਪਚੈਟ ਅਕਾਊਂਟ ‘ਤੇ ਇਸ ਦੀ ਵੀਡੀਓ ਵੀ ਪੋਸਟ ਕੀਤੀ ਹੈ। ਜ਼ਿਕਰਯੋਗ ਹੈ ਕਿ ਓਸ਼ੀਨ ਬਰਾੜ ਨੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨਾਲ ਫਿਲਮ ‘ਮੁਖਤਿਆਰ ਚੱਢਾ’ ‘ਚ ਕੰਮ ਕੀਤਾ ਹੈ। ਉਹ ਰਣਜੀਤ ਬਾਵਾ ਅਤੇ ਕਈ ਹੋਰਾਂ ਦੇ ਕੁਝ ਗੀਤਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...