AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਵਾਦਾਂ ‘ਚ ਘਿਰੇ ਕੈਨੇਡਾ ਕ੍ਰਿਕਟ ਟੀਮ ਦੇ ਕਪਤਾਨ ਦਿਲਪ੍ਰੀਤ ਬਾਜਵਾ, ਲਾਰੈਂਸ ਗੈਂਗ ਨਾਲ ਲਿੰਕਸ ਦੇ ਲੱਗੇ ਇਲਜ਼ਾਮ; ਗੈਂਗਸਟਰਾਂ ਨੇ ਹੀ ਬਣਵਾਇਆ ਸੀ ਕਪਤਾਨ?

ਸੀਬੀਸੀ ਰਿਪੋਰਟ ਦੇ ਅਨੁਸਾਰ, ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕਥਿਤ ਤੌਰ 'ਤੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ ਸਨ ਤੇ ਬਾਜਵਾ ਦੀ ਕਪਤਾਨ ਵਜੋਂ ਨਿਯੁਕਤੀ ਦਾ ਸਮਰਥਨ ਕਰਨ ਲਈ ਕਿਹਾ ਸੀ। ਖਿਡਾਰੀਆਂ ਨੂੰ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਗੰਭੀਰ ਨਤੀਜਿਆਂ ਦੀ ਭੁਗਤਣੇ ਪੈਣਗੇ।

ਵਿਵਾਦਾਂ 'ਚ ਘਿਰੇ ਕੈਨੇਡਾ ਕ੍ਰਿਕਟ ਟੀਮ ਦੇ ਕਪਤਾਨ ਦਿਲਪ੍ਰੀਤ ਬਾਜਵਾ, ਲਾਰੈਂਸ ਗੈਂਗ ਨਾਲ ਲਿੰਕਸ ਦੇ ਲੱਗੇ ਇਲਜ਼ਾਮ; ਗੈਂਗਸਟਰਾਂ ਨੇ ਹੀ ਬਣਵਾਇਆ ਸੀ ਕਪਤਾਨ?
ਵਿਵਾਦਾਂ ‘ਚ ਘਿਰੇ ਕੈਨੇਡਾ ਕ੍ਰਿਕਟ ਟੀਮ ਦੇ ਕਪਤਾਨ ਦਿਲਪ੍ਰੀਤ ਬਾਜਵਾ
tv9-punjabi
| Updated On: 20 Apr 2026 12:25 PM IST
Share

ਕੈਨੇਡਾ ਕ੍ਰਿਕਟ ਟੀਮ ਦੇ ਕਪਤਾਨ ਦਿਲਪ੍ਰੀਤ ਸਿੰਘ ਬਾਜਵਾ ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਦੀ ਇੱਕ ਰਿਪੋਰਟ ਤੋਂ ਬਾਅਦ ਵਿਵਾਦਾਂ ‘ਚ ਘਿਰ ਗਏ ਹਨ। ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਬਾਜਵਾ ਦੀ ਕਪਤਾਨ ਵਜੋਂ ਨਿਯੁਕਤੀ ਲਾਰੈਂਸ ਬਿਸ਼ਨੋਈ ਗੈਂਗ ਦੇ ਪ੍ਰਭਾਵ ਨਾਲ ਹੋਈ ਹੈ।

ਰਿਪੋਰਟ ਦੇ ਅਨੁਸਾਰ, ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕਥਿਤ ਤੌਰ ‘ਤੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ ਸਨ ਤੇ ਬਾਜਵਾ ਦੀ ਕਪਤਾਨ ਵਜੋਂ ਨਿਯੁਕਤੀ ਦਾ ਸਮਰਥਨ ਕਰਨ ਲਈ ਕਿਹਾ ਸੀ। ਖਿਡਾਰੀਆਂ ਨੂੰ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਗੰਭੀਰ ਨਤੀਜਿਆਂ ਦੀ ਭੁਗਤਣੇ ਪੈਣਗੇ। ਉਨ੍ਹਾਂ ਨੂੰ ਮੌਤ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਇਹ ਵੀ ਦਾਅਵਾ ਕੀਤਾ ਗਿਆ ਕਿ ਕਈ ਖਿਡਾਰੀਆਂ ਨੇ ਇਨ੍ਹਾਂ ਧਮਕੀਆਂ ਕਾਰਨ ਕਪਤਾਨੀ ਦੀ ਦੌੜ ਤੋਂ ਪਿੱਛੇ ਹਟ ਗਏ।

ਰਿਪੋਰਟ ‘ਚ ਅੱਗੇ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ, ਸੰਗਠਿਤ ਅਪਰਾਧ ਤੇ ਮੈਚ ਫਿਕਸਿੰਗ ਨੇ ਕੈਨੇਡਾ ਕ੍ਰਿਕਟ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਮਾਮਲਿਆਂ ‘ਚ ਸ਼ਿਕਾਇਤਾਂ ਕਥਿਤ ਤੌਰ ‘ਤੇ ਕੈਨੇਡੀਅਨ ਪੁਲਿਸ ਕੋਲ ਦਰਜ ਕਰਵਾਈਆਂ ਗਈਆਂ ਸਨ। ਬਾਜਵਾ ਦੀ ਕਪਤਾਨੀ ਦਾ ਵਿਰੋਧ ਕਰਨ ਵਾਲੇ ਖਿਡਾਰੀਆਂ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ ਧਮਕੀ ਭਰੇ ਸੁਨੇਹੇ ਮਿਲੇ ਸਨ।

ਮੈਚ ਫਿਕਸਿੰਗ ਦੇ ਵੀ ਲੱਗੇ ਸਨ ਇਲਜ਼ਾਮ

ਇਸ ਸਾਲ ਦੇ ਸ਼ੁਰੂ ‘ਚ ਨਿਊਜ਼ੀਲੈਂਡ ਵਿਰੁੱਧ ਟੀ-20 ਵਿਸ਼ਵ ਕੱਪ ਮੈਚ ਦੌਰਾਨ ਨੋ-ਬਾਲ ਦੀ ਘਟਨਾ ਲਈ ਬਾਜਵਾ ਪਹਿਲਾਂ ਹੀ ਜਾਂਚ ਦੇ ਘੇਰੇ ‘ਚ ਹੈ। ਇਹ ਮਾਮਲਾ ਇਸ ਸਮੇਂ ਜਾਂਚ ਅਧੀਨ ਹੈ। ਕੈਨੇਡਾ ਦੇ ਸਾਬਕਾ ਕੋਚ ਖੁਰਮ ਚੌਹਾਨ ਨੇ ਵੀ ਬਾਜਵਾ ‘ਤੇ ਮੈਚ ਫਿਕਸਿੰਗ ‘ਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਹੈ।

ਇਨ੍ਹਾਂ ਇਲਜ਼ਾਮਾਂ ਤੋਂ ਬਾਅਦ, ਕੈਲਗਰੀ ‘ਚ ਉਨ੍ਹਾਂ ਦੇ ਘਰ ਨੂੰ ‘ਤੇ ਦੋ ਵੱਖ-ਵੱਖ ਗੋਲੀਬਾਰੀ ਦੀਆਂ ਘਟਨਾਵਾਂ ‘ਚ ਨਿਸ਼ਾਨਾ ਬਣਾਇਆ ਗਿਆ । ਸੂਤਰਾਂ ਮੁਤਾਬਕ ਬਾਜਵਾ ਨੇ ਹਾਲ ਹੀ ‘ਚ ਬਟਾਲਾ ਤੇ ਭਾਰਤ ਦੇ ਹੋਰ ਇਲਾਕਿਆਂ ਦਾ ਦੌਰਾ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਏਜੰਸੀਆਂ ਹੁਣ ਲਾਰੈਂਸ ਬਿਸ਼ਨੋਈ ਨਾਲ ਉਸ ਦੇ ਕਥਿਤ ਸਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਿਲਪ੍ਰੀਤ ਬਾਜਪਾ ਮੂਲ ਰੂਪ ‘ਚ ਗੁਰਦਾਸਪੁਰ ਦੇ ਬਟਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਡੀਏਵੀ ਸੈਂਟੇਨਰੀ ਸਕੂਲ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ। 2020 ‘ਚ, ਉਹ ਕੈਨੇਡਾ ਚਲੇ ਗਏ ਸਨ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...